6 ਮਹੀਨੇ ਜੇਲ੍ਹ 'ਚ ਰਹਿਣ ਤੋਂ ਬਾਅਦ ਜ਼ਮਾਨਤ 'ਤੇ ਬਾਹਰ ਆਏ AAP ਆਗੂ ਸੰਜੈ ਸਿੰਘ, ਕੀਤੀ ਵੱਡੀ ਪ੍ਰੈੱਸ ਕਾਨਫਰੰਸ
Wednesday, Apr 03, 2024 - 10:58 PM (IST)
ਜਲੰਧਰ (ਵੈੱਬਡੈਸਕ)- ਸ਼ਰਾਬ ਘੁਟਾਲਾ ਮਾਮਲੇ 'ਚ 6 ਮਹੀਨੇ ਤਿਹਾੜ ਜੇਲ੍ਹ 'ਚ ਰਹਿਣ ਤੋਂ ਬਾਅਦ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਦਿੱਲੀ ਦੇ 'ਆਪ' ਆਗੂ ਸੰਜੈ ਸਿੰਘ ਨੇ ਇਕ ਪ੍ਰੈੱਸ ਕਾਨਫਰੰਸ ਰੱਖੀ।
ਇਸ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਅਤੇ ਨਰਿੰਦਰ ਮੋਦੀ 'ਤੇ ਨਿਸ਼ਾਨਾ ਵਿੰਨ੍ਹਦਿਆਂ ਮੋਦੀ ਨੂੰ ਤਾਨਾਸ਼ਾਹ ਕਹਿ ਕੇ ਸੰਬੋਧਨ ਕੀਤਾ ਤੇ ਕਿਹਾ ਕਿ ਆਮ ਆਦਮੀ ਪਾਰਟੀ ਅੰਦੋਲਨ 'ਚੋਂ ਪੈਦਾ ਹੋਈ ਹੈ ਤੇ ਪਾਰਟੀ ਵਰਕਰ ਕਿਸੇ ਤਰ੍ਹਾਂ ਦੀ ਕਿਸੇ ਗਿੱਦੜ ਭਪਕੀ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸਤੇਂਦਰ ਜੈਨ ਨੂੰ ਸਿਰਫ਼ ਇਸ ਕਾਰਨ ਗ੍ਰਿਫ਼ਤਾਰ ਕਰਵਾਇਆ ਕਿਉਂਕਿ ਉਹ ਦਿੱਲੀ ਦੀ ਜਨਤਾ ਦਾ ਭਲਾ ਸੋਚਦੇ ਹਨ। ਉਹ ਦਿੱਲੀ ਦੇ 2 ਕਰੋੜ ਲੋਕਾਂ ਨੂੰ ਮੁਫ਼ਤ ਇਲਾਜ, ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਔਰਤਾਂ ਨੂੰ ਮਹੀਨਾਵਾਰ ਪੈਨਸ਼ਨ ਦੇਣ ਦੀ ਸੋਚ ਰੱਖਦੇ ਹਨ, ਜੋ ਕਿ ਭਾਜਪਾ ਨੂੰ ਰਾਸ ਨਹੀਂ ਆ ਰਹੀ।
ਇਹ ਵੀ ਪੜ੍ਹੋ- CM ਮਾਨ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਲਿਖੀ ਚਿੱਠੀ, ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਮੰਗੀ ਇਜਾਜ਼ਤ
ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਦੇਸ਼ 'ਚ ਤਾਨਾਸ਼ਾਹੀ ਮਚਾ ਰੱਖੀ ਹੈ ਤੇ ਉਹ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਨੂੰ ਤੋੜਨਾ ਚਾਹੁੰਦੀ ਹੈ। ਇਸੇ ਕਾਰਨ ਪਾਰਟੀ ਦੇ ਆਗੂਆਂ ਖ਼ਿਲਾਫ਼ ਵੱਖ-ਵੱਖ ਮੁਕੱਦਮੇ ਚਲਾਏ ਜਾ ਰਹੇ ਹਨ, ਤਾਂ ਜੋ ਪਾਰਟੀ ਨੂੰ ਹੇਠਾਂ ਸੁੱਟਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੇ ਸਮਰਥਕ ਅਤੇ ਪਾਰਟੀ ਆਗੂ ਕੇਜਰੀਵਾਲ ਦੇ ਨਾਲ ਖੜ੍ਹੇ ਹਨ ਤੇ ਖੜ੍ਹੇ ਰਹਿਣਗੇ।
ਅਰਵਿੰਦ ਕੇਜਰੀਵਾਲ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਹੀ ਸਰਕਾਰ ਚਲਾਉਣਗੇ ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਮੁੱਦਾ ਉਠਾਇਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਕੋਈ ਆਦੇਸ਼ ਜਾਰੀ ਨਹੀਂ ਕਰ ਸਕਦੇ। ਜਦਕਿ ਜੇਲ੍ਹ ਦੇ ਨਿਯਮਾਂ 'ਚ ਲਿਖਿਆ ਗਿਆ ਹੈ ਕਿ ਕੋਈ ਵੀ ਕੈਦੀ ਜਿੰਨੀਆਂ ਚਾਹੇ ਚਿੱਠੀਆਂ ਲਿਖ ਸਕਦਾ ਹੈ। ਜੇਕਰ ਕੋਈ ਸਰਕਾਰੀ ਚਿੱਠੀ ਵੀ ਲਿਖਣੀ ਚਾਹੇ ਤਾਂ ਜੇਲ੍ਹ ਸੁਪਰਇੰਟੈਂਡੈਂਟ ਤੋਂ ਤਸਦੀਕ ਕਰਵਾ ਕੇ ਲਿਖੀ ਜਾ ਸਕਦੀ ਹੈ।
ਇਹ ਵੀ ਪੜ੍ਹੋ- ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਨੇ IAS ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹੋ ਸਕਦੇ ਨੇ ਭਾਜਪਾ 'ਚ ਸ਼ਾਮਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e