ਦਿੱਲੀ ਆਬਕਾਰੀ ਘਪਲਾ ਮਾਮਲਾ : ਸੰਜੇ ਸਿੰਘ ਨੇ ਸੰਸਦ ਸੈਸ਼ਨ ''ਚ ਹਿੱਸਾ ਲੈਣ ਲਈ ਮੰਗੀ ਅੰਤਰਿਮ ਜ਼ਮਾਨਤ
Thursday, Feb 01, 2024 - 05:30 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਉਸ ਅਰਜ਼ੀ 'ਤੇ ਵੀਰਵਾਰ ਨੂੰ ਈ.ਡੀ. ਨੂੰ ਨੋਟਿਸ ਜਾਰੀ ਕੀਤਾ, ਜਿਸ 'ਚ ਉਨ੍ਹਾਂ ਨੇ ਮੌਜੂਦਾ ਸੰਸਦ ਸੈਸ਼ਨ 'ਚ ਹਿੱਸਾ ਲੈਣ ਲਈ ਅੰਤਰਿਮ ਜ਼ਮਾਨਤ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ 4 ਤੋਂ 10 ਫਰਵਰੀ ਤੱਕ ਅੰਤਰਿਮ ਜ਼ਮਾਨਤ ਦੀ ਅਪੀਲ ਵਾਲੀ ਅਰਜ਼ੀ 'ਤੇ 3 ਫਰਵਰੀ ਤੱਕ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ।
ਇਹ ਵੀ ਪੜ੍ਹੋ : 4 ਜਾਤੀਆਂ 'ਤੇ ਫੋਕਸ, 5 ਸਾਲਾਂ 'ਚ 2 ਕਰੋੜ ਨਵੇਂ ਘਰ... ਜਾਣੋ ਅੰਤਰਿਮ ਬਜਟ ਦੇ ਵੱਡੇ Points
ਈ.ਡੀ. ਨੇ ਸਿੰਘ ਨੂੰ ਪਿਛਲੇ ਸਾਲ ਚਾਰ ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਏਜੰਸੀ ਨੇ ਦੋਸ਼ ਲਗਾਇਆ ਹੈ ਕਿ ਸਿੰਘ ਨੇ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ 2021-22 ਦੇ ਨਿਰਮਾਣ ਅਤੇ ਲਾਗੂ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਈ, ਜਿਸ ਨਾਲ ਕੁਝ ਸ਼ਰਾਬ ਨਿਰਮਾਤਾਵਾਂ, ਥੋਕ ਵਪਾਰੀਆਂ ਅਤੇ ਪਰਚੂਨ ਵਪਾਰੀਆਂ ਨੂੰ ਆਰਥਿਕ ਲਾਭ ਹੋਇਆ। ਸਿੰਘ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। 'ਆਪ' ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਨੇਤਾਵਾਂ ਨੂੰ ਰਾਜਨੀਤਕ ਬਦਲੇ ਕਾਰਨ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8