ਸੰਜੇ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਰਾਜ ਸਭਾ ’ਚ ‘ਆਪ’ ਸੰਸਦੀ ਦਲ ਦੇ ਹੋਣਗੇ ਆਗੂ

Saturday, Jul 06, 2024 - 05:31 AM (IST)

ਨਵੀਂ ਦਿੱਲੀ (ਭਾਸ਼ਾ) - ਆਮ ਆਦਮੀ ਪਾਰਟੀ ਦੇ ਰਾਜ ਸਭਾ ਦੇ ਮੈਂਬਰ ਸੰਜੇ ਸਿੰਘ ਨੂੰ ਪਾਰਟੀ ਦੀ ਸੰਸਦੀ ਦਲ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਰਾਜ ਸਭਾ ’ਚ ‘ਆਪ’ ਦਾ ਨੇਤਾ ਵੀ ਚੁਣ ਲਿਆ ਗਿਆ ਹੈ। 

ਸੰਜੇ ਨੇ ‘ਐਕਸ’ ’ਤੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਮੈਨੂੰ ਸੜਕ ਤੋਂ ਸੰਸਦ ਤੱਕ ਆਵਾਜ਼ ਉਠਾਉਣ ਦਾ ਮੌਕਾ ਦਿੱਤਾ ਹੈ। ਪਾਰਟੀ ਦੀ ਸੰਸਦੀ ਦਲ ਦੇ ਮੁਖੀ ਵਜੋਂ ਮੈਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਇਸ ਲਈ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦਾ ਤਹਿ ਦਿਲੋਂ ਧੰਨਵਾਦ। ਇਸ ਤੋਂ ਪਹਿਲਾਂ ਸਿੰਘ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਰਾਜ ਸਭਾ ’ਚ ਆਮ ਆਦਮੀ ਪਾਰਟੀ  ਦੇ ਨੇਤਾ ਵਜੋਂ ਸੇਵਾ ਨਿਭਾਈ ਸੀ। ਉਨ੍ਹਾਂ ਨੂੰ ਮੁੜ ਰਾਜ ਸਭਾ ਲਈ ਚੁਣਿਆ ਗਿਆ ਹੈ।
ਇਹ ਵੀ ਪੜ੍ਹੋ- ਭਾਰੀ ਮੀਂਹ ਦੀ ਚੇਤਾਵਨੀ, ਇਸ ਜ਼ਿਲ੍ਹੇ ਦੇ 12ਵੀਂ ਤੱਕ ਦੇ ਸਕੂਲ ਅੱਜ ਰਹਿਣਗੇ ਬੰਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


Inder Prajapati

Content Editor

Related News