ਸੰਜੇ ਸਿੰਘ, ਸਵਾਤੀ ਅਤੇ ND ਗੁਪਤਾ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

01/08/2024 3:11:42 PM

ਨਵੀਂ ਦਿੱਲੀ- ਦਿੱਲੀ ਤੋਂ ਰਾਜ ਸਭਾ ਦੀਆਂ ਤਿੰਨ ਸੀਟਾਂ ਲਈ 19 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ- ਸੰਜੇ ਸਿੰਘ, ਸਵਾਤੀ ਮਾਲੀਵਾਲ ਅਤੇ ND ਗੁਪਤਾ ਨੇ ਸੋਮਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ- ਸਵਾਤੀ ਮਾਲੀਵਾਲ ਨੂੰ ਰਾਜ ਸਭਾ ਦੀ ਟਿਕਟ, AAP ਨੇ ਦਿੱਲੀ ਤੋਂ ਉਤਾਰੇ 3 ਉਮੀਦਵਾਰ

ਦੱਸ ਦੇਈਏ ਕਿ ਸੰਜੇ ਸਿੰਘ, ਸੁਸ਼ੀਲ ਕੁਮਾਰ ਗੁਪਤਾ ਅਤੇ ND ਗੁਪਤਾ ਦਾ 6 ਸਾਲ ਦਾ ਕਾਰਜਕਾਲ 27 ਜਨਵਰੀ ਨੂੰ ਖ਼ਤਮ ਹੋ ਰਿਹਾ ਹੈ। ਇਸ ਵਾਰ 'ਆਪ' ਦੇ ਸੁਸ਼ੀਲ ਕੁਮਾਰ ਗੁਪਤਾ ਦੀ ਥਾਂ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਪ੍ਰਧਾਨ ਮਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ। ਚੁਣੇ ਜਾਣ 'ਤੇ  ND ਗੁਪਤਾ ਅਤੇ ਸੰਜੇ ਸਿੰਘ ਦਾ ਦੂਜਾ ਕਾਰਜਕਾਲ ਹੋਵੇਗਾ। ਸਵਾਤੀ ਮਾਲੀਵਾਲ ਨੇ ਦਿੱਲੀ ਮਹਿਲਾ ਕਮਿਸ਼ਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਇਹ ਵੀ ਪੜ੍ਹੋ- ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਅਧਿਕਾਰੀਆਂ ਨੇ ਦੱਸਿਆ ਕਿ ਮਾਲੀਵਾਲ, ND ਗੁਪਤਾ ਅਤੇ ਸੰਜੇ ਸਿੰਘ ਨੇ ਸਿਵਲ ਲਾਈਨਜ਼ ਸਥਿਤ ਦਿੱਲੀ ਟਰਾਂਸਪੋਰਟ ਕਮਿਸ਼ਨਰ ਦਫ਼ਤਰ 'ਚ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ। ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਾਰੀਖ਼ 9 ਜਨਵਰੀ ਹੈ, ਜਦਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ 10 ਜਨਵਰੀ ਨੂੰ ਹੋਵੇਗੀ। ਨਾਂ ਵਾਪਸ ਲੈਣ ਦੀ ਆਖ਼ਰੀ ਤਾਰੀਖ਼ 12 ਜਨਵਰੀ ਹੈ।

ਇਹ ਵੀ ਪੜ੍ਹੋ- CM ਕੇਜਰੀਵਾਲ ਨੇ DCW ਮੁਖੀ ਦੇ ਅਹੁਦੇ ਤੋਂ ਸਵਾਤੀ ਮਾਲੀਵਾਲ ਦਾ ਅਸਤੀਫ਼ਾ ਕੀਤਾ ਮਨਜ਼ੂਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Tanu

This news is Content Editor Tanu