ਸੰਜੀਵ ਕੁਮਾਰ ਸਿੰਗਲਾ ਫਰਾਂਸ ''ਚ ਭਾਰਤ ਦੇ ਅਗਲੇ ਰਾਜਦੂਤ ਨਿਯੁਕਤ
Monday, Oct 07, 2024 - 06:57 PM (IST)
ਨਵੀਂ ਦਿੱਲੀ (ਭਾਸ਼ਾ)- ਸੀਨੀਅਰ ਡਿਪਲੋਮੈਟ ਸੰਜੀਵ ਕੁਮਾਰ ਸਿੰਗਲਾ ਨੂੰ ਫਰਾਂਸ ਵਿਚ ਦੇਸ਼ ਦਾ ਅਗਲਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਵਿਦੇਸ਼ ਮੰਤਰਾਲਾ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿੰਗਲਾ ਇਸ ਸਮੇਂ ਇਜ਼ਰਾਈਲ ਵਿੱਚ ਭਾਰਤ ਦੇ ਰਾਜਦੂਤ ਹਨ।
ਇਹ ਵੀ ਪੜ੍ਹੋ: ਪਾਕਿ ਦੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ; ਪਤਨੀ, ਵਕੀਲ ਤੇ ਪਾਰਟੀ ਨੇਤਾਵਾਂ ਨੂੰ ਨਹੀਂ ਮਿਲ ਸਕਣਗੇ ਇਮਰਾਨ
ਵਿਦੇਸ਼ ਮੰਤਰਾਲਾ ਨੇ ਇੱਕ ਬਿਆਨ ਵਿੱਚ ਕਿਹਾ, " ਵਰਤਮਾਨ ਵਿੱਚ ਇਜ਼ਰਾਈਲ ਵਿੱਚ ਭਾਰਤ ਦੇ ਰਾਜਦੂਤ ਸੰਜੀਵ ਕੁਮਾਰ ਸਿੰਗਲਾ (ਆਈ.ਐੱਫ.ਐੱਸ. (ਭਾਰਤੀ ਵਿਦੇਸ਼ ਸੇਵਾ): 1997) ਨੂੰ ਫਰਾਂਸ ਵਿੱਚ ਭਾਰਤ ਦਾ ਅਗਲਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ।" ਉਨ੍ਹਾਂ ਕਿਹਾ ਕਿ ਸਿੰਗਲਾ ਜਲਦੀ ਹੀ ਅਹੁਦਾ ਸੰਭਾਲਣਗੇ।
ਇਹ ਵੀ ਪੜ੍ਹੋ: ਅਹੁਦਾ ਸੰਭਾਲਣ ਤੋਂ 6 ਦਿਨਾਂ ਬਾਅਦ ਮੇਅਰ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8