ਪੰਜ ਤੱਤਾਂ 'ਚ ਵਿਲੀਨ ਹੋਏ ਸੰਤ ਰਾਮ ਸਿੰਘ ਜੀ, ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਅੰਤਿਮ ਵਿਦਾਈ
Friday, Dec 18, 2020 - 01:50 PM (IST)
ਕਰਨਾਲ- ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਗਠਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਖ਼ੁਦਕੁਸ਼ੀ ਕਰਨ ਵਾਲੇ ਸੰਤ ਬਾਬਾ ਰਾਮ ਸਿੰਘ ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜ ਤੱਤਾਂ 'ਚ ਵਿਲੀਨ ਹੋ ਗਏ ਹਨ। ਉਨ੍ਹਾਂ ਨੂੰ 5 ਫੁੱਟ ਉੱਚੀ ਬਣਾਈ ਗਈ ਅੰਗੀਠਾ ਸਾਹਿਬ 'ਤੇ ਅਗਨੀ ਦਿੱਤੀ ਗਈ। ਹਜ਼ਾਰਾਂ ਲੋਕ ਨੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।
ਇਹ ਵੀ ਪੜ੍ਹੋ : ਚਿੱਲਾ ਸਰਹੱਦ ’ਤੇ ਧਰਨਾ ਦੇ ਰਹੇ ਕਿਸਾਨ ਆਗੂਆਂ ਨੇ ਸੰਤ ਬਾਬਾ ਰਾਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਦੱਸਣਯੋਗ ਹੈ ਕਿ ਸੰਤ ਬਾਬਾ ਰਾਮ ਸਿੰਘ ਕਰਨਾਲ ਜ਼ਿਲ੍ਹੇ ਦੇ ਪਿੰਡ ਸੀਂਘੜਾ ’ਚ ਰਹਿੰਦੇ ਸਨ, ਜਿੱਥੇ ਉਨ੍ਹਾਂ ਦਾ ਡੇਰਾ ਸੀ। ਆਪਣੇ ਭਗਤਾਂ ਵਿਚ ਉਹ ਸੀਂਘੜਾ ਵਾਲੇ ਬਾਬਾ ਦੇ ਨਾਂ ਤੋਂ ਜਾਣੇ ਜਾਂਦੇ ਸਨ। ਬੀਤੇ ਕੱਲ੍ਹ ਉਨ੍ਹਾਂ ਨੇ ਸਿੰਘੂ ਸਰਹੱਦ ’ਤੇ ਕਿਸਾਨੀ ਹੱਕਾਂ ਲਈ ਆਪਣੀ ਜਾਨ ਦੇ ਦਿੱਤੀ। ਉਨ੍ਹਾਂ ਨੇ ਕਿਸਾਨ ਅੰਦੋਲਨ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਸੁਸਾਈਡ ਨੋਟ ਮੁਤਾਬਕ ਸੰਤ ਰਾਮ ਸਿੰਘ ਨੇ ਕਿਸਾਨਾਂ ’ਤੇ ਸਰਕਾਰ ਦੇ ਜ਼ੁਲਮ ਖ਼ਿਲਾਫ਼ ਖ਼ੁਦਕੁਸ਼ੀ ਕੀਤੀ ਹੈ।
ਇਹ ਵੀ ਪੜ੍ਹੋ : ਕਿਸਾਨੀ ਹੱਕਾਂ ਲਈ ਸੰਤ ਰਾਮ ਸਿੰਘ ਨੇ ਦਿੱਤੀ ਜਾਨ, ਖੱਟੜ ਨੇ ਟਵੀਟ ਕਰ ਜਤਾਇਆ ਦੁੱਖ