ਵੱਡੀ ਖ਼ਬਰ! ਸੰਤ ਬਾਬਾ ਰਾਮ ਸਿੰਘ ਦਾ ਸੁਸਾਈਡ ਨੋਟ ਆਇਆ ਸਾਹਮਣੇ

Wednesday, Dec 16, 2020 - 10:04 PM (IST)

ਨਵੀਂ ਦਿੱਲੀ/ਹਰਿਆਣਾ— ਸਿੰਘੂ ਸਰਹੱਦ 'ਤੇ ਕਿਸਾਨਾਂ ਦੇ ਧਰਨੇ 'ਚ ਸ਼ਾਮਲ ਸੰਤ ਬਾਬਾ ਰਾਮ ਸਿੰਘ ਨੇ ਬੁੱਧਵਾਰ ਨੂੰ ਕਥਿਤ ਤੌਰ 'ਤੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਵਿਚਕਾਰ ਇਕ ਸੁਸਾਈਡ ਨੋਟ ਸਾਹਮਣੇ ਆਇਆ ਹੈ, ਜੋ ਉਨ੍ਹਾਂ ਦੇ ਲਿਖੇ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਬਾਬਾ ਰਾਮ ਸਿੰਘ ਹਰਿਆਣਾ ਦੇ ਜ਼ਿਲ੍ਹੇ ਕਰਨਾਲ ਦੇ ਰਹਿਣ ਵਾਲੇ ਸਨ। ਉਹ ਕਰਨਾਲ ਦੇ ਇਕ ਪਿੰਡ ਸਿੰਘੜਾ ਨਾਲ ਸਬੰਧ ਰੱਖਦੇ ਸਨ।

ਬਾਬਾ ਰਾਮ ਸਿੰਘ ਦੇ ਨਾ ਸਿਰਫ ਹਰਿਆਣਾ ਅਤੇ ਪੰਜਾਬ ਸਗੋਂ ਪੂਰੀ ਦੁਨੀਆ 'ਚ ਲੱਖਾਂ ਸ਼ਰਧਾਲੂ ਹਨ। ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ 21ਵੇਂ ਦਿਨ ਵੀ ਜਾਰੀ ਰਿਹਾ।

PunjabKesari

ਦਿੱਲੀ ਸਰੱਹਦ 'ਤੇ ਸੈਂਕੜਿਆਂ ਦੀ ਗਿਣਤੀ 'ਚ ਕਿਸਾਨ ਡਟੇ ਹੋਏ ਹਨ ਅਤੇ ਲਗਾਤਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਨ੍ਹਾਂ ਸਭ ਵਿਚਕਾਰ ਦਿੱਲੀ-ਹਰਿਆਣਾ ਸਰੱਹਦ (ਸਿੰਘੂ ਬਾਰਡਰ) 'ਤੇ ਕਿਸਾਨਾਂ ਦੇ ਧਰਨੇ 'ਚ ਸ਼ਾਮਲ 65 ਸਾਲਾ ਸੰਤ ਬਾਬਾ ਰਾਮ ਸਿੰਘ ਨੇ ਕਥਿਤ ਤੌਰ 'ਤੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਗੋਲੀ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਜ਼ਖਮੀ ਹਾਲਤ 'ਚ ਨਜ਼ਦੀਕੀ ਨਿੱਜੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੁਲਸ ਇਸ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ।

ਇਹ ਵੀ ਪੜ੍ਹੋ-  ਹੀਰੋ ਮੋਟੋਕਾਰਪ ਦੇ ਸਕੂਟਰ-ਮੋਟਰਸਾਈਕਲ ਜਨਵਰੀ ਤੋਂ ਹੋ ਜਾਣਗੇ ਮਹਿੰਗੇ 

ਫਿਲਹਾਲ ਹੁਣ ਤੱਕ ਇਹ ਜਾਣਕਾਰੀ ਨਹੀਂ ਸਾਹਮਣੇ ਆਈ ਹੈ ਕਿ ਪਿਸਤੌਲ ਜਾਂ ਰਿਵਾਲਰ ਉੱਥੇ ਕਿਵੇਂ ਪਹੁੰਚੀ ਅਤੇ ਕਦੋਂ ਇਹ ਘਟਨਾ ਵਾਪਰੀ। ਪੁਲਸ ਵੱਲੋਂ ਹੁਣ ਤੱਕ ਇਸ ਮਾਮਲੇ 'ਚ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਦੀ ਜਾਂਚ ਪੁਲਸ ਨੇ ਸ਼ੁਰੂ ਕਰ ਦਿੱਤੀ ਹੈ।


Sanjeev

Content Editor

Related News