ਸੰਤ ਸੀਚੇਵਾਲ ਨੇ ਪੰਜਾਬ ਦੇ ਦੂਸ਼ਿਤ ਪਾਣੀਆਂ ਦੀ NGT ਨੂੰ ਸੌਂਪੀ ਰਿਪੋਰਟ
Friday, Feb 22, 2019 - 02:17 PM (IST)
 
            
            ਨਵੀਂ ਦਿੱਲੀ (ਕਮਲ ਕੁਮਾਰ ਕਾਂਸਲ)-ਪੰਜਾਬ ਦੇ ਦੂਸ਼ਿਤ ਪਾਣੀਆਂ ਦੇ ਮਾਮਲਾ 'ਤੇ ਅੱਜ ਐੱਨ. ਜੀ. ਟੀ. ਅਦਾਲਤ 'ਚ ਹੋਣ ਵਾਲੀ ਸੁਣਵਾਈ ਮੁਲਤਵੀ ਹੋ ਗਈ। ਹੁਣ ਇਸ ਮਾਮਲੇ ਸੰਬੰਧੀ ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ ਪਰ ਵਾਤਾਵਰਣ ਰੱਖਿਅਕ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਰਿਪੋਰਟ ਐੱਨ. ਜੀ. ਟੀ. ਨੂੰ ਸੌਂਪ ਦਿੱਤੀ ਹੈ। ਇਸ ਰਿਪੋਰਟ 'ਚ ਉਨ੍ਹਾਂ ਨੇ ਦੱਸਿਆ ਹੈ ਕਿ ਕਿਸ ਤਰ੍ਹਾਂ ਪੰਜਾਬ ਦਾ ਪਾਣੀ ਦੂਸ਼ਿਤ ਹੋ ਰਿਹਾ ਹੈ ਅਤੇ ਇਸ ਦੇ ਕੀ ਕਾਰਨ ਹੈ, ਜੋ ਲੋਕ ਇਨ੍ਹਾਂ ਦਰਿਆਵਾਂ ਦੇ ਕਿਨਾਰੇ 'ਤੇ ਰਹਿ ਰਹੇ ਹਨ, ਉਨ੍ਹਾਂ ਲਈ ਹਾਲਾਤ ਬਹੁਤ ਜ਼ਿਆਦਾ ਖਰਾਬ ਹਨ।
ਸਰਕਾਰ ਵਾਤਾਵਰਣ ਬੋਰਡ ਦੇ ਮੈਂਬਰਾਂ ਦੀ ਗੱਲ ਨਹੀਂ ਸੁਣ ਰਹੀ ਹੈ। ਜੇਕਰ ਸਰਕਾਰ ਨੇ ਕੰਮ ਕੀਤਾ ਹੁੰਦਾ ਤਾਂ ਸ਼ਾਇਦ ਇੱਥੋਂ ਤੱਕ ਨੌਬਤ ਨਾ ਆਉਂਦੀ। ਅਸੀਂ ਸਾਰੇ ਲੋਕਾਂ ਜ਼ਰੂਰਤ ਤੋਂ ਜ਼ਿਆਦਾ ਪਾਣੀ ਧਰਤੀ 'ਚੋਂ ਬਾਹਰ ਕੱਢ ਰਹੇ ਹਾਂ, ਜਿਸ ਕਾਰਨ ਪਾਣੀ ਦਾ ਪੱਧਰ ਵੀ ਘੱਟ ਹੋ ਰਿਹਾ ਹੈ। ਇਸ ਤੋਂ ਇਲਾਵਾ ਜਿਸ ਪਾਣੀ ਦੀ ਅਸੀਂ ਵਰਤੋਂ ਕਰ ਰਹੇ ਹਾਂ, ਉਸ ਨੂੰ ਦੋਬਾਰਾ ਵਰਤੋਂ ਕੀਤਾ ਜਾਣਾ ਚਾਹੀਦਾ ਹੈ। ਸਰਕਾਰਾਂ ਬਹੁਤ ਸਮਾਂ ਪਹਿਲਾਂ ਕਦਮ ਚੁੱਕ ਰਹੀਆਂ ਹਨ ਪਰ ਉਹ ਜ਼ਮੀਨੀ ਪੱਧਰ 'ਤੇ ਨਹੀਂ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            