ਸੰਤੋਖ ਸਿੰਘ ਚੌਧਰੀ ਦੀ ਪਤਨੀ ਅਤੇ ਪੁੱਤ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
Friday, Apr 05, 2024 - 06:21 PM (IST)
ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸਵ. ਚੌਧਰੀ ਸੰਤੋਖ ਸਿੰਘ ਦੀ ਪਤਨੀ ਕਮਲਜੀਤ ਕੌਰ ਅਤੇ ਪੁੱਤ ਵਿਕਰਮਜੀਤ ਚੌਧਰੀ ਨੇ ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਲੋਕ ਸਭਾ ਚੋਣਾਂ ਦੇ ਪੰਜਾਬ ਦੇ ਉਮੀਦਵਾਰਾਂ ਦੇ ਐਲਾਨ ਤੋਂ ਪਹਿਲਾਂ ਇਹ ਮੁਲਾਕਾਤ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਪੰਜਾਬ ਕਾਂਗਰਸ ’ਚ ਵੱਡੀ ਹਲਚਲ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਤੋਂ ਕਾਂਗਰਸ ਪਾਰਟੀ ਦੇ 5 ਸੰਸਦ ਮੈਂਬਰ ਬੀਤੇ ਦਿਨ ਯਾਨੀ ਵੀਰਵਾਰ ਨੂੰ ਦਿੱਲੀ ਪਹੁੰਚੇ ਅਤੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਸੰਸਦ ਮੈਂਬਰ ਮਨੀਸ਼ ਤਿਵਾੜੀ, ਮੁਹੰਮਦ ਸਦੀਕ, ਜਸਬੀਰ ਸਿੰਘ ਡਿੰਪਾ, ਗੁਰਜੀਤ ਸਿੰਘ ਔਜਲਾ ਅਤੇ ਡਾ: ਅਮਰ ਸਿੰਘ ਨੇ ਦਿੱਲੀ ਪਹੁੰਚ ਕੇ ਉਨ੍ਹਾਂ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਸੂਤਰਾਂ ਅਨੁਸਾਰ ਇਨ੍ਹਾਂ ਸੰਸਦ ਮੈਂਬਰਾਂ ਨੇ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਜਲਦੀ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਉਮੀਦਵਾਰਾਂ ਦਾ ਐਲਾਨ ਨਾ ਹੋਣ ਕਾਰਨ ਪਾਰਟੀ ਚੋਣ ਪ੍ਰਚਾਰ ਵਿੱਚ ਵੀ ਦੇਰੀ ਕਰ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e