ਸੰਤੋਸ਼ ਗੰਗਵਾਰ ਨੇ ਕਿਹਾ, ਬਾਲ ਮਜ਼ਦੂਰੀ ਨੂੰ ਖਤਮ ਕਰਨਾ ਸਰਕਾਰ ਦੀ ਪਹਿਲ
Saturday, Oct 10, 2020 - 01:00 PM (IST)
ਨਵੀਂ ਦਿੱਲੀ—ਕੇਂਦਰੀ ਕਿਰਤ ਮੰਤਰੀ ਸੰਤੋਸ਼ ਗੰਗਵਾਰ ਨੇ ਬੱਚਿਆਂ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੋਹਰਾਉਂਦੇ ਹੋਏ ਕਿਹਾ ਕਿ ਬਾਲ ਮਜ਼ਦੂਰੀ ਨੂੰ ਖਤਮ ਕਰਨਾ ਸਰਕਾਰ ਦੀ ਪਹਿਲ ਹੈ। ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਇਕ ਬਿਆਨ ਮੁਤਾਬਕ ਗੰਗਵਾਰ ਨੇ ਵੀਰਵਾਰ ਨੂੰ ਵੀਡੀਓ ਕਾਨਫਰੈਂਸ ਦੇ ਰਾਹੀਂ ਬਾਲ ਅਤੇ ਕਿਸ਼ੋਰ ਮਜ਼ਦੂਰ' 'ਤੇ ਕੇਂਦਰੀ ਸਲਾਹਕਾਰ ਬੋਰਡ ਦੀ ਮੀਟਿੰਗ 'ਚ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉੱਚਿਤ ਕਦਮ ਚੁੱਕ ਕੇ ਉਨ੍ਹਾਂ ਨੂੰ ਸ਼ਕਤੀਸ਼ਾਲੀ ਬਣਾਉਣਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਬਾਲ ਮਜ਼ਦੂਰੀ ਨੂੰ ਖਤਮ ਕਰਨ ਲਈ ਪ੍ਰਤੀਬੱਧਤਾ ਜਤਾਈ।
ਉਨ੍ਹਾਂ ਨੇ ਕਿਹਾ ਕਿ ਇਹ ਸਰਕਾਰ ਦੀ ਪਹਿਲ ਹੈ। ਗੰਗਵਾਰ ਨੇ ਅਰਥਵਿਵਸਥਾ 'ਤੇ ਕੋਵਿਡ 19 ਦੇ ਪ੍ਰਭਾਵ ਨੂੰ ਦੇਖਦੇ ਹੋਏ ਬਾਲ ਮਜ਼ਦੂਰੀ ਦੀਆਂ ਘਟਨਾਵਾਂ 'ਚ ਵਾਧੇ ਦਾ ਖਦਸ਼ਾ ਵੀ ਜਤਾਇਆ ਹੈ ਅਤੇ ਉਨ੍ਹਾਂ ਨੇ ਇਸ ਸੰਬੰਧ 'ਚ ਉਚਿਤ ਕਾਰਵਾਈ ਕਰਨ 'ਤੇ ਜ਼ੋਰ ਦਿੱਤਾ। ਮੰਤਰੀ ਨੇ ਬਾਲ ਮਜ਼ਦੂਰ ਕਾਨੂੰਨ 'ਚ ਕੀਤੇ ਗਏ ਮੁੱਖ ਸੰਸ਼ੋਧਨ ਵੀ ਸ਼ਾਮਲ ਹੈ।
ਇਸ ਦੇ ਤਹਿਤ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕਿਸੇ ਵੀ ਪੇਸ਼ੇਵਰ ਕੰਮ ਅਤੇ ਪ੍ਰਤੀਕਿਰਿਆ ਤੋਂ ਸੁਰੱਖਿਆ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਉਧਰ 14 ਸਾਲ ਤੋਂ 18 ਸਾਲ ਦੇ ਕਿਸ਼ੋਰ ਬੱਚਿਆਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਉਦਯੋਗਾਂ 'ਚ ਰੁਜ਼ਗਾਰ 'ਤੇ ਰੱਖਣ ਦੇ ਖ਼ਿਲਾਫ਼ ਕਾਨੂੰਨ ਬਣਾਇਆ ਗਿਆ ਹੈ।