ਸੰਯੁਕਤ ਕਿਸਾਨ ਮੋਰਚੇ ਵਲੋਂ 25 ਸਤੰਬਰ ਨੂੰ ‘ਭਾਰਤ ਬੰਦ’ ਦਾ ਸੱਦਾ

Friday, Aug 27, 2021 - 06:17 PM (IST)

ਸੰਯੁਕਤ ਕਿਸਾਨ ਮੋਰਚੇ ਵਲੋਂ 25 ਸਤੰਬਰ ਨੂੰ ‘ਭਾਰਤ ਬੰਦ’ ਦਾ ਸੱਦਾ

ਨਵੀਂ ਦਿੱਲੀ- ਕੇਂਦਰ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਪ੍ਰਦਰਸ਼ਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ ਸ਼ੁੱਕਰਵਾਰ ਨੂੰ 25 ਸਤੰਬਰ ਨੂੰ ‘ਭਾਰਤ ਬੰਦ’ ਦਾ ਸੱਦਾ ਦਿੱਤਾ ਹੈ। ਮੋਰਚੇ ਨੇ ਕਿਹਾ ਕਿ ਇਸ ਕਦਮ ਦਾ ਮਕਸਦ ਪਿਛਲੇ ਸਾਲ ਨਵੰਬਰ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤੀ ਅਤੇ ਵਿਸਥਾਰ ਦੇਣਾ ਹੈ। ਦਿੱਲੀ ਦੀ ਸਿੰਘੂ ਸਰਹੱਦ ’ਤੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਐੱਸ.ਕੇ.ਐੱਮ. ਦੇ ਆਸ਼ੀਸ਼ ਮਿੱਤਲ ਨੇ ਕਿਹਾ,‘‘ਅਸੀਂ 25 ਸਤੰਬਰ ਨੂੰ ‘ਭਾਰਤ ਬੰਦ’ ਦਾ ਸੱਦਾ ਦੇ ਰਹੇ ਹਾਂ। ਉਨ੍ਹਾਂ ਕਿਹਾ,‘‘ਇਹ ਪਿਛਲੇ ਸਾਲ ਇਸੇ ਤਾਰੀਖ਼ ਨੂੰ ਆਯੋਜਿਤ ਇਸੇ ਤਰ੍ਹਾਂ ਦੇ ‘ਬੰਦ’ ਤੋਂ ਬਾਅਦ ਹੋ ਰਿਹਾ ਹੈ ਅਤੇ ਅਸੀਂ ਉਮੀਦ ਕਰ ਰਹੇ ਹਾਂ ਕਿ ਇਹ ਪਿਛਲੇ ਸਾਲ ਦੀ ਤੁਲਨਾ ’ਚ ਜ਼ਿਆਦਾ ਸਫ਼ਲ ਰਹੇਗਾ, ਜੋ ਕੋਰੋਨਾ ਵਾਇਰਸ ਮਹਾਮਾਰੀ ਦਰਮਿਆਨ ਹੋਇਆ ਸੀ।’’

ਇਹ ਵੀ ਪੜ੍ਹੋ : ਬੁਰੇ ਫਸੇ ਮਾਲਵਿੰਦਰ ਮਾਲੀ, ਭਾਜਪਾ ਬੁਲਾਰੇ RP ਸਿੰਘ ਨੇ ਪੁਲਸ ’ਚ ਦਰਜ ਕਰਵਾਈ ਸ਼ਿਕਾਇਤ

ਸ਼ੁੱਕਰਵਾਰ ਨੂੰ ਸੰਪੰਨ ਹੋਏ ਕਿਸਾਨਾਂ ਦੇ ਅਖਿਲ ਭਾਰਤੀ ਸੰਮੇਲਨ ਦੇ ਕੋਆਰਡੀਨੇਟਰ ਨੇ ਕਿਹਾ ਕਿ 2 ਦਿਨਾ ਪ੍ਰੋਗਰਾਮ ਸਫ਼ਲ ਰਿਹਾ ਅਤੇ 22 ਸੂਬਿਆਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ, ਜਿਸ ’ਚੋਂ ਨਾ ਸਿਰਫ਼ ਖੇਤੀ ਸੰਘਾਂ ਦੇ ਸੰਘਾਂ ਸਗੋਂ ਜਨਾਨੀਆਂ, ਮਜ਼ਦੂਰਾਂ, ਆਦਿਵਾਸੀਆਂ ਦੇ ਨਾਲ-ਨਾਲ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਕਲਿਆਣ ਲਈ ਕੰਮ ਕਰਨ ਵਾਲੇ ਸੰਗਠਨਾਂ ਦੇ ਮੈਂਬਰ ਵੀ ਸ਼ਾਮਲ ਹੋਏ। ਸੰਮੇਲਨ ਦੌਰਾਨ, ਪਿਛਲੇ 9 ਮਹੀਨਿਆਂ ਤੋਂ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ’ਤੇ ਚਰਚਾ ਅਤੇ ਵਿਚਾਰ-ਵਟਾਂਦਰਾ ਹੋਇਆ ਅਤੇ ਇਸ ਨੇ ਖੇਤੀ ਕਾਨੂੰਨਾਂ ਵਿਰੁੱਧ ਉਨ੍ਹਾਂ ਦੇ ਅੰਦੋਲਨ ਨੂੰ ਅਖਿਲ ਭਾਰਤੀ ਅੰਦੋਲਨ ਬਣਾਉਣ ’ਤੇ ਧਿਆਨ ਕੇਂਦਰਿਤ ਕੀਤਾ। ਮਿੱਤਲ ਨੇ ਕਿਹਾ,‘‘ਸੰਮੇਲਨ ਦੌਰਾਨ, ਇਸ ਗੱਲ ’ਤੇ ਚਰਚਾ ਕੀਤੀ ਗਈ ਕਿ ਸਰਕਾਰ ਕਿਵੇਂ ਕਾਰਪੋਰੇਟ ਸਮਰਥਕ ਰਹੀ ਹੈ ਅਤੇ ਕਿਸਾਨ ਭਾਈਚਾਰੇ ’ਤੇ ਹਮਲਾ ਕਰ ਰਹੀ ਹੈ।’’ ਤਿੰਨ ਵਿਵਾਦਪੂਰਨ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਵੀਰਵਾਰ ਨੂੰ 9 ਮਹੀਨੇ ਪੂਰੇ ਹੋ ਗਏ। ਸਰਕਾਰ ਨਾਲ 11 ਦੌਰ ਦੀ ਗੱਲਬਾਤ ਵੀ ਦੋਹਾਂ ਪੱਖਾਂ ਦਰਮਿਆਨ ਗਤੀਰੋਧ ਨੂੰ ਤੋੜਨ ’ਚ ਅਸਫ਼ਲ ਰਹੀ ਹੈ। ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਮੁੱਖ ਖੇਤੀ ਸੁਧਾਰਾਂ ਦੇ ਰੂਪ ’ਚ ਪੇਸ਼ ਕਰ ਰਹੀ ਹੈ।

ਇਹ ਵੀ ਪੜ੍ਹੋ : ਰਾਜਸਥਾਨ ਦੇ CM ਅਸ਼ੋਕ ਗਹਿਲੋਤ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News