‘ਕਿਸਾਨ ਜਥੇਬੰਦੀਆਂ ਦੇ ਸ਼ਾਂਤੀਪੂਰਨ ਸੰਘਰਸ਼ ਖ਼ਿਲਾਫ਼ ਸਾਜਿਸ਼ ਰਚੀ ਗਈ’

01/27/2021 5:26:47 PM

ਨਵੀਂ ਦਿੱਲੀ (ਬਿਊਰੋ)— ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਅੰਦੋਲਨ ਜਾਰੀ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ’ਚ 41 ਕਿਸਾਨ ਜਥੇਬੰਦੀਆਂ ਦੀ ਨੁਮਾਇੰਦਗੀ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਅੱਜ ਐਮਰਜੈਂਸੀ ਬੈਠਕ ਬੁਲਾਈ। ਇਸ ਬੈਠਕ ਦੀ ਪ੍ਰਧਾਨਗੀ ਬਲਬੀਰ ਸਿੰਘ ਰਾਜੇਵਾਲ ਨੇ ਕੀਤੀ। ਇਸ ਬੈਠਕ ’ਚ ਸਬੰਧਤ ਜਥੰਬੇਦੀਆਂ ਨੇ ਦਿੱਲੀ ’ਚ ਹੋਈਆਂ ਹਿੰਸਕ ਘਟਨਾਵਾਂ ’ਤੇ ਚਰਚਾ ਕੀਤਾ। ਉਨ੍ਹਾਂ ਕਿਹਾ ਕਿ ਇਸ ਕਿਸਾਨ ਅੰਦੋਲਨ ਨੂੰ ਬੁਰੀ ਤਰ੍ਹਾਂ ਹਿਲਾਇਆ ਗਿਆ। ਕਿਸਾਨ ਜਥੇਬੰਦੀਆਂ ਦੇ ਸ਼ਾਂਤੀਪੂਰਨ ਸੰਘਰਸ਼ ਖ਼ਿਲਾਫ਼ ਸਾਜਿਸ਼ ਰਚੀ ਗਈ। ਜਿਨ੍ਹਾਂ ਨੇ ਕਿਸਾਨ ਅੰਦੋਲਨ ਦੀ ਸ਼ੁਰੂਆਤ ਦੇ 15 ਦਿਨਾਂ ਤੋਂ ਬਾਅਦ ਆਪਣੀ ਵੱਖਰੀ ਵਿਰੋਧ ਵਾਲੀ ਥਾਂ ਸਥਾਪਤ ਕਰ ਲਈ ਸੀ। ਸੰਯੁਕਤ ਕਿਸਾਨ ਮੋਰਚਾ ਨੇ ਸਾਫ਼ ਕੀਤਾ ਕਿ ਉਹ ਉਨ੍ਹਾਂ ਜਥੇਬੰਦੀਆਂ ਦਾ ਹਿੱਸਾ ਨਹੀਂ ਸਨ, ਜਿਨ੍ਹਾਂ ਨੇ ਸਾਂਝੇ ਰੂਪ ਨਾਲ ਸੰਘਰਸ਼ ਕੀਤਾ। 

ਇਹ ਵੀ ਪੜ੍ਹੋਦਿੱਲੀ ’ਚ ਕਿਸਾਨਾਂ ਅਤੇ ਪੁਲਸ ਵਿਚਾਲੇ ਤਣਾਅ ਜਾਰੀ; ਲਾਲ ਕਿਲ੍ਹੇ ’ਤੇ ਲਹਿਰਾਇਆ ‘ਕੇਸਰੀ ਝੰਡਾ’

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੇ ਪ੍ਰੋਗਰਾਮ ਦਾ ਐਲਾਨ ਕੀਤਾ। ਦੀਪ ਸਿੱਧੂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਹੋਰ ਅਸਮਾਜਿਕ ਅਨਸਰਾਂ ਨੇ ਕਿਸਾਨ ਅੰਦੋਲਨ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਨ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਪਰੇਡ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ 'ਤੇ ਸੰਯੁਕਤ ਕਿਸਾਨ ਮੋਰਚੇ ਦਾ ਪਹਿਲਾ ਬਿਆਨ ਆਇਆ ਸਾਹਮਣੇ

ਇਸ ਸਾਜਿਸ਼ ਤਹਿਤ ਉਕਤ ਕਿਸਾਨ ਜਥੇਬੰਦੀ ਅਤੇ ਹੋਰ ਵਿਅਕਤੀਆਂ ਨੇ ਐਲਾਨ ਕੀਤਾ ਕਿ ਉਹ ਰਿੰਗ ਰੋਡ ’ਤੇ ਪਰੇਡ ਕਰਨਗੇ ਅਤੇ ਲਾਲ ਕਿਲ੍ਹੇ ’ਤੇ ਝੰਡਾ ਲਹਿਰਾਉਣਗੇ। ਸਾਜਿਸ਼ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੰਦੋਲਨਕਾਰੀ ਜਥੇਬੰਦੀਆਂ ਦੇ ਤੈਅ ਮਾਰਚ ਤੋਂ ਦੋ ਘੰਟੇ ਪਹਿਲਾਂ ਰਿੰਗ ਰੋਡ ’ਤੇ ਮਾਰਚ ਕਰਨਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ: ਉੱਚ ਪੱਧਰੀ ਮੀਟਿੰਗ ਤੋਂ ਬਾਅਦ ਗ੍ਰਹਿ ਮੰਤਰਾਲਾ ਨੇ ਲਿਆ ਵੱਡਾ ਫ਼ੈਸਲਾ

ਇਹ ਸ਼ਾਂਤੀਪੂਰਨ ਅਤੇ ਮਜ਼ਬੂਤ ਕਿਸਾਨ ਸੰਘਰਸ਼ ਨੂੰ ਨਾਕਾਮ ਕਰਨ ਦੀ ਡੂੰਘੀ ਸਾਜਿਸ਼ ਦੀ ਜੜ੍ਹ ਸੀ। ਸੰਯੁਕਤ ਕਿਸਾਨ ਮੋਰਚਾ ਦੀਆਂ ਸਾਰੀਆਂ ਜਥੇਬੰਦੀਆਂ ਇਸ ਘਟਨਾ ਦੀ ਸਖਤ ਨਿੰਦਾ ਕਰਦੀਆਂ ਹਨ। ਅੰਦੋਲਨਕਾਰੀ ਜਥੇਬੰਦੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਧਰਨੇ ਵਾਲੀ ਥਾਂ ’ਤੇ ਰਹਿਣ ਅਤੇ ਸ਼ਾਂਤੀਪੂਰਨ ਸੰਘਰਸ਼ ਨੂੰ ਜਾਰੀ ਰੱਖਣ। ਕਿਸਾਨ ਜਥੇਬੰਦੀਆਂ ਨੇ ਇਸ ਅੰਦੋਲਨ ਨੂੰ ਜਾਰੀ ਰੱਖਣ ਦਾ ਸੰਕਲਪ ਲਿਆ ਹੈ। 

ਇਹ ਵੀ ਪੜ੍ਹੋ: ਲਾਲ ਕਿਲ੍ਹੇ ਦੀ ਘਟਨਾ ਮਗਰੋਂ ਰਾਜੇਵਾਲ ਦਾ ਵੱਡਾ ਬਿਆਨ, ਦੀਪ ਸਿੱਧੂ ਨੇ RSS ਤੋਂ ਲਈ ਟ੍ਰੇਨਿੰਗ

ਨੋਟ- ਸੰਯੁਕਤ ਕਿਸਾਨ ਮੋਰਚਾ ਦੇ ਇਸ ਬਿਆਨ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ’ਚ ਦੱਸੋ?


 

Tanu

This news is Content Editor Tanu