ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚਢੂਨੀ ਨੂੰ ਕੀਤਾ ਮੁਅੱਤਲ: ਸੂਤਰ

Monday, Jan 18, 2021 - 11:04 AM (IST)

ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚਢੂਨੀ ਨੂੰ ਕੀਤਾ ਮੁਅੱਤਲ: ਸੂਤਰ

ਨਵੀਂ ਦਿੱਲੀ— ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਹੋਏ ਹਨ। ਅੱਜ ਕਿਸਾਨ ਅੰਦੋਲਨ ਦਾ 54ਵਾਂ ਦਿਨ ਹੈ। ਇਸ ਦਰਮਿਆਨ ਸੂਤਰਾਂ ਦੇ ਹਵਾਲੇ ਤੋਂ ਕਿਸਾਨ ਜਥੇਬੰਦੀਆਂ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਸੰਯੁਕਤ ਕਿਸਾਨ ਮੋਰਚਾ ਨੇ ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ 19 ਜਨਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਬੈਠਕ ਤੋਂ ਵੀ ਬਾਹਰ ਰੱਖਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਦੀ ਮੁੱਖ 7 ਮੈਂਬਰੀ ਕਮੇਟੀ ਤੋਂ ਚਢੂਨੀ ਨੂੰ ਮੁਅੱਤਲ ਕੀਤਾ ਗਿਆ ਹੈ।

ਇਹ ਵੀ ਪੜੋ੍ਹ: ਕੀ 26 ਜਨਵਰੀ ਨੂੰ ‘ਟਰੈਕਟਰ ਪਰੇਡ’ ਕੱਢ ਸਕਣਗੇ ਕਿਸਾਨ? SC ’ਚ ਅੱਜ ਹੋਵੇਗੀ ਸੁਣਵਾਈ

ਇਸ ਵਜ੍ਹਾ ਕਰ ਕੇ ਸੰਯੁਕਤ ਕਿਸਾਨ ਮੋਰਚਾ ਨੇ ਲਿਆ ਫ਼ੈਸਲਾ—
ਦਰਅਸਲ ਗੁਰਨਾਮ ਚਢੂਨੀ ’ਤੇ ਸਿਆਸੀ ਪਾਰਟੀਆਂ ਨਾਲ ਮੁਲਾਕਾਤ ਅਤੇ ਖ਼ੁਦ ਆਪਣੇ ਵਲੋਂ ਅੰਦੋਲਨ ਦੀ ਰੂਪ-ਰੇਖਾ ਉਲੀਕਣ ਦੇ ਇਲਜ਼ਾਮ ਲੱਗੇ ਹਨ। ਚਢੂਨੀ ’ਤੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੇਤਾਵਾਂ ਨਾਲ ਮੁਲਾਕਾਤ ਦੇ ਵੀ ਦੋਸ਼ ਲੱਗੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਖ਼ਿਲਾਫ਼ ਦੋਸ਼ਾਂ ਦੀ ਜਾਂਚ ਲਈ 4 ਮੈਂਬਰੀ ਕਮੇਟੀ ਬਣਾਈ ਗਈ ਹੈ। ਕਮੇਟੀ ਦੇ ਸਾਹਮਣੇ ਚਢੂਨੀ ਨੂੰ ਆਪਣਾ ਪੱਖ ਰੱਖਣਾ ਹੋਵੇਗਾ। ਜਾਂਚ ਪੂਰੀ ਹੋਣ ਤੱਕ ਸੰਯੁਕਤ ਕਿਸਾਨ ਮੋਰਚਾ ਦੀਆਂ ਅੰਦਰੂਨੀ ਬੈਠਕਾਂ ਅਤੇ ਕਿਸਾਨੀ ਮਸਲੇ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਹੋਣ ਵਾਲੀਆਂ ਬੈਠਕਾਂ ਤੋਂ ਚਢੂਨੀ ਬਾਹਰ ਹੀ ਰਹਿਣਗੇ।

ਇਹ ਵੀ ਪੜੋ੍ਹ: ਕਿਸਾਨ ਅੰਦੋਲਨ: ਦਿੱਲੀ ਦੀਆਂ ਸਰਹੱਦਾਂ ’ਤੇ ਡਟੀਆਂ ਬੀਬੀਆਂ ‘ਨਾਰੀ ਸ਼ਕਤੀ ਦਾ ਪ੍ਰਤੀਕ’

ਇਹ ਵੀ ਪੜੋ੍ਹ: ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨ, ਅੰਦੋਲਨ ਨੂੰ ਮਜ਼ਬੂਤ ਬਣਾ ਰਹੇ ਹਨ ‘ਬੱਚੇ’

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

Tanu

Content Editor

Related News