ਸਪਨਾ ਚੌਧਰੀ ਨੇ ਦੀਵਾਲੀ ਮੌਕੇ ਫੈਨਜ਼ ਨੂੰ ਦਿੱਤਾ ਸ਼ਾਨਦਾਰ ਤੋਹਫ਼ਾ

Thursday, Oct 31, 2024 - 01:27 PM (IST)

ਸਪਨਾ ਚੌਧਰੀ ਨੇ ਦੀਵਾਲੀ ਮੌਕੇ ਫੈਨਜ਼ ਨੂੰ ਦਿੱਤਾ ਸ਼ਾਨਦਾਰ ਤੋਹਫ਼ਾ

ਰੋਹਤਕ- ਹਰਿਆਣਾ ਦੀ ਮਸ਼ਹੂਰ ਅਦਾਕਾਰਾ ਅਤੇ ਡਾਂਸਰ ਸਪਨਾ ਚੌਧਰੀ ਨੇ ਦੀਵਾਲੀ ਦੇ ਮੌਕੇ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਇਕ ਸ਼ਾਨਦਾਰ ਤੋਹਫਾ ਦਿੱਤਾ ਹੈ। ਇਸ ਖੁਸ਼ਖਬਰੀ ਨੂੰ ਸੁਣ ਕੇ ਪ੍ਰਸ਼ੰਸਕ ਇਸ ਨੂੰ ਦੀਵਾਲੀ ਦਾ ਵੱਡਾ ਤੋਹਫਾ ਦੱਸ ਰਹੇ ਹਨ। ਦਰਅਸਲ, ਸਪਨਾ ਚੌਧਰੀ ਨੇ ਆਪਣੀ ਆਉਣ ਵਾਲੀ ਫਿਲਮ ਬਾਲੂਸ਼ਾਹੀ ਦਾ ਪੋਸਟਰ ਰਿਲੀਜ਼ ਕਰ ਦਿੱਤਾ ਹੈ। ਹਾਲਾਂਕਿ ਇਹ ਫਿਲਮ ਕਦੋਂ ਰਿਲੀਜ਼ ਹੋਵੇਗੀ ਇਸ 'ਤੇ ਸਸਪੈਂਸ ਬਣਿਆ ਹੋਇਆ ਹੈ।

 

 
 
 
 
 
 
 
 
 
 
 
 
 
 
 
 

A post shared by Speed Records Haryanvi (@speedharyanviofficial)

ਹਰਿਆਣਵੀਂ  ਫਿਲਮ 'ਬਾਲੂਸ਼ਾਹੀ' ਦੇ ਇਸ ਪੋਸਟਰ 'ਚ ਸਪਨਾ ਚੌਧਰੀ ਪੀਲੇ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ। ਪਹਿਲੇ ਘਰਾਂ ਵਿੱਚ ਦੀਵਾਲੀ ਦੇ ਮੌਕੇ 'ਤੇ ਇਸ ਤਰ੍ਹਾਂ ਦੀ ਰੋਸ਼ਨੀ ਹੁੰਦੀ ਹੈ। ਸਪਨਾ ਚੌਧਰੀ ਦੇ ਪ੍ਰਸ਼ੰਸਕ ਇਸ ਪੋਸਟਰ ਨੂੰ ਕਾਫੀ ਪਿਆਰ ਦੇ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Priyanka

Content Editor

Related News