SGPC ਚੋਣਾਂ ''ਚ ਜਿੱਤ ਦਰਜ ਕਰ ਕੇ ਮੁੜ ਪ੍ਰਧਾਨ ਬਣਨ ''ਤੇ ਹਰਜਿੰਦਰ ਸਿੰਘ ਧਾਮੀ ਨੂੰ ਪਰਮਜੀਤ ਸਰਨਾ ਨੇ ਦਿੱਤੀ ਵਧਾਈ

Tuesday, Oct 29, 2024 - 02:50 AM (IST)

SGPC ਚੋਣਾਂ ''ਚ ਜਿੱਤ ਦਰਜ ਕਰ ਕੇ ਮੁੜ ਪ੍ਰਧਾਨ ਬਣਨ ''ਤੇ ਹਰਜਿੰਦਰ ਸਿੰਘ ਧਾਮੀ ਨੂੰ ਪਰਮਜੀਤ ਸਰਨਾ ਨੇ ਦਿੱਤੀ ਵਧਾਈ

ਨਵੀਂ ਦਿੱਲੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀਆਂ ਚੋਣਾਂ 'ਚ ਬੀਬੀ ਜਗੀਰ ਕੌਰ ਨੂੰ ਹਰਾ ਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਕ ਵਾਰ ਫ਼ਿਰ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਧਾਮੀ ਨੂੰ ਵਧਾਈ ਦਿੱਤੀ ਹੈ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਅੰਤ੍ਰਿੰਗ ਕਮੇਟੀ ਦੀ ਚੋਣ ਵਿੱਚ ਜੋ ਹਰਜਿੰਦਰ ਸਿੰਘ ਧਾਮੀ ਨੂੰ ਗੁਰੂ ਸਾਹਿਬ ਨੇ ਫਤਹਿ ਬਖਸ਼ੀ ਹੈ, ਇਹ ਉਨ੍ਹਾਂ ਪੰਥ ਵਿਰੋਧੀ ਤਾਕਤਾਂ ਲਈ ਸਬਕ ਹੈ, ਜਿਨ੍ਹਾਂ ਦਾ ਸਾਰਾ ਜ਼ੋਰ ਪੰਥਕ ਸ਼ਕਤੀ ਨੂੰ ਕਮਜ਼ੋਰ ਕਰ ਕੇ ਸਿੱਖ ਸੰਸਥਾਵਾਂ 'ਤੇ ਕਬਜ਼ਾ ਕਰਨ 'ਚ ਲੱਗਿਆ ਹੋਇਆ ਸੀ। 

ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਦਾ ਭਾਰੀ ਸਮਰਥਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਹਰਜਿੰਦਰ ਸਿੰਘ ਧਾਮੀ ਦੇ ਹੱਕ ਵਿੱਚ ਦਿੱਤਾ ਹੈ, ਉਸ ਨੇ ਇੱਕ ਗੱਲ ਸਪੱਸ਼ਟ ਕਰ ਦਿੱਤੀ ਹੈ ਕਿ ਸਿੱਖ ਸ਼ਕਤੀ ਨੂੰ ਕੋਈ ਤਾਕਤ ਖੋਰਾ ਨਹੀਂ ਲੱਗਾ ਸਕਦੀ। ਉਨ੍ਹਾਂ ਕਿਹਾ, 'ਇਸ ਮੌਕੇ ਮੈਂ ਹਰਜਿੰਦਰ ਸਿੰਘ ਧਾਮੀ ਅਤੇ ਉਨ੍ਹਾਂ ਨਾਲ ਚੁਣੀ ਗਈ ਸਮੁੱਚੀ ਅੰਤ੍ਰਿੰਗ ਕਮੇਟੀ ਨੂੰ ਵਧਾਈ ਦਿੰਦਾ ਹਾਂ ਤੇ ਅਰਦਾਸ ਕਰਦਾ ਹਾਂ ਕਿ ਉਹ ਹੋਰ ਤਕੜੇ ਹੋ ਕੇ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕਰਨ। 

ਉਨ੍ਹਾਂ ਅੱਗੇ ਕਿਹਾ, 'ਇਸ ਦੇ ਨਾਲ ਹੀ ਮੈਂ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਸਮੁੱਚੇ ਆਗੂਆਂ ਤੇ ਵਰਕਰਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਆਓ ਸਾਰੇ ਆਪਸੀ ਗਿਲੇ ਸ਼ਿਕਵੇ ਦੂਰ ਕਰਦੇ ਹੋਏ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਇਕਜੁਟ ਹੋਈਏ।'

ਇਹ ਵੀ ਪੜ੍ਹੋ- 'ਹੈਲੋ ! ਸਾਡਾ ਮੁੰਡਾ 2 ਦਿਨ ਤੋਂ ਫ਼ੋਨ ਨੀ ਚੁੱਕਦਾ, ਤੂੰ ਦੇਖ ਕੇ ਆ...', ਦੋਸਤ ਨੇ ਜਾ ਕੇ ਖੋਲ੍ਹਿਆ ਦਰਵਾਜ਼ਾ ਤਾਂ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News