SGPC ਵੱਲੋਂ ਗੁਰਬਾਣੀ ਪ੍ਰਸਾਰਣ ਲਈ ਚੈਨਲ ਸ਼ੁਰੂ ਕਰਨ ਦੇ ਐਲਾਨ ਦੀ ਸਰਨਾ ਨੇ ਕੀਤੀ ਸ਼ਲਾਘਾ

Saturday, Jul 15, 2023 - 08:23 PM (IST)

ਨਵੀਂ ਦਿੱਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦੇ ਉੱਦਮ ਦੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 24 ਜੁਲਾਈ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਂ ’ਤੇ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਇਹ ਬਹੁਤ ਹੀ ਸ਼ਲਾਘਾਯੋਗ ਹੈ।

ਇਹ ਖ਼ਬਰ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਗੋਵਿੰਦਾ ਦੀ ਧੀ ਟੀਨਾ ਆਹੂਜਾ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸਮੁੱਚੀ ਸ਼੍ਰੋਮਣੀ ਕਮੇਟੀ ਇਸ ਉੱਦਮ ਲਈ ਵਧਾਈ ਦੇ ਪਾਤਰ ਹਨ । ਹੋਰ ਖ਼ੁਸ਼ੀ ਦੀ ਗੱਲ ਹੈ, ਜੋ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਤਿੰਨ ਮਹੀਨਿਆਂ ਦੇ ਅੰਦਰ ਆਪਣਾ ਸੈਟੇਲਾਈਟ ਚੈਨਲ ਵੀ ਚਲਾਏਗੀ, ਜਿਸ ਰਾਹੀਂ ਹਰ ਗੁਰੂ ਨਾਨਕ ਨਾਮਲੇਵਾ ਸਿੱਖ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਇਲਾਹੀ ਬਾਣੀ ਦੇ ਕੀਰਤਨ ਅਤੇ ਗੁਰਮਤਿ ਨਾਲ ਜੁੜ ਸਕੇਗਾ ।  ਹਰਜਿੰਦਰ ਸਿੰਘ ਧਾਮੀ, ਜਿਨ੍ਹਾਂ ਦੇ ਕਾਰਜਕਾਲ ਵਿਚ ਸ਼੍ਰੋਮਣੀ ਕਮੇਟੀ ਇਹ ਇਤਿਹਾਸਕ ਕੰਮ ਕਰਨ ਜਾ ਰਹੀ ਹੈ, ਉਨ੍ਹਾਂ ਨੂੰ ਵੀ ਆਉਣ ਵਾਲੀਆਂ ਪੀੜ੍ਹੀਆਂ ਇਸ ਉੱਦਮ ਲਈ ਸਦਾ ਯਾਦ ਰੱਖਣਗੀਆਂ ।


Manoj

Content Editor

Related News