ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ 9 ਜੂਨ ਤੱਕ ED ਦੀ ਹਿਰਾਸਤ 'ਚ ਭੇਜਿਆ

Wednesday, Jun 01, 2022 - 02:16 AM (IST)

ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ 9 ਜੂਨ ਤੱਕ ED ਦੀ ਹਿਰਾਸਤ 'ਚ ਭੇਜਿਆ

ਨੈਸ਼ਨਲ ਡੈਸਕ : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸੋਮਵਾਰ ਨੂੰ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ 'ਚ ਸਤੇਂਦਰ ਜੈਨ ਨੂੰ 9 ਜੂਨ ਤੱਕ ਈ.ਡੀ. ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਏਜੰਸੀ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਜੈਨ ਦੇ ਪਰਿਵਾਰ ਅਤੇ ਜੈਨ ਨਾਲ ਸਬੰਧਿਤ ਕੰਪਨੀਆਂ ਦੀ 4.81 ਕਰੋੜ ਰੁਪਏ ਦੀ ਜਾਇਦਾਦ ਨੂੰ ਉਨ੍ਹਾਂ ਦੇ ਖਿਲਾਫ਼ ਇਕ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਤਹਿਤ ਅਸਥਾਈ ਤੌਰ 'ਤੇ ਕੁਰਕ ਕੀਤਾ ਗਿਆ ਹੈ। ਸਾਲ 2018 'ਚ ਈ.ਡੀ. ਨੇ ਇਸ ਮਾਮਲੇ 'ਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਜੈਨ ਤੋਂ ਪੁੱਛਗਿੱਛ ਕੀਤੀ ਸੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਲਾਰੈਂਸ ਬਿਸ਼ਨੋਈ ਦਾ ਨਾਂ ਆਉਣ 'ਤੇ ਸਲਮਾਨ ਖਾਨ ਦੀ ਵਧਾਈ ਸੁਰੱਖਿਆ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News