ਸਤਨਾਮ ਸਿੰਘ ਸੰਧੂ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ, ਪੀ.ਐੱਮ. ਮੋਦੀ ਨੇ ਦਿੱਤੀ ਵਧਾਈ
Tuesday, Jan 30, 2024 - 01:39 PM (IST)
ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਮੈਂਬਰ ਲਈ ਨਾਮਜ਼ਦ ਕੀਤਾ ਹੈ। ਇਸ ਫ਼ੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਪੀ.ਐੱਮ. ਨੇ 'ਐਕਸ' 'ਤੇ ਲਿਖਿਆ,''ਮੈਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਨੇ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਲਈ ਚੁਣਿਆ ਹੈ। ਸਤਨਾਮ ਸਿੰਘ ਇਕ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਸਮਾਜਿਕ ਵਰਕਰ ਵਜੋਂ ਜਾਣੇ ਜਾਂਦੇ ਹਨ। ਉਹ ਵੱਖ-ਵੱਖ ਤਰੀਕਿਆਂ ਨਾਲ ਜ਼ਮੀਨੀ ਪੱਧਰ 'ਤੇ ਲੋਕਾਂ ਦੀ ਸੇਵਾ ਕਰ ਰਹੇ ਹਨ।'' ਪੀ.ਐੱਮ. ਮੋਦੀ ਨੇ ਕਿਹਾ,''ਸਤਨਾਮ ਸਿੰਘ ਨੇ ਹਮੇਸ਼ਾ ਰਾਸ਼ਟਰੀ ਏਕਤਾ ਨੂੰ ਅੱਗੇ ਵਧਾਇਆ ਅਤੇ ਪ੍ਰਵਾਸੀ ਭਾਰਤੀਆਂ ਦੇ ਨਾਲ ਵੀ ਕੰਮ ਕੀਤਾ ਹੈ। ਮੈਂ ਉਨ੍ਹਾਂ ਦੀ ਸੰਸਦੀ ਯਾਤਰਾ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ ਅਤੇ ਮੈਨੂੰ ਭਰੋਸਾ ਹੈ ਕਿ ਰਾਜ ਸਭਾ ਦੀ ਕਾਰਵਾਈ ਉਨ੍ਹਾਂ ਦੇ ਵਿਚਾਰਾਂ ਨਾਲ ਭਰਪੂਰ ਹੋਵੇਗੀ।
ਸਤਨਾਮ ਸਿੰਘ ਸੰਧੂ ਨੇ ਸਾਲ 2001 'ਚ ਮੋਹਾਲੀ ਦੇ ਲਾਂਡਰਾਂ 'ਚ ਚੰਡੀਗੜ੍ਹ ਗਰੁੱਪ ਆਫ਼ ਕਾਲਜ (ਸੀ.ਜੀ.ਸੀ.) ਦੀ ਨੀਂਹ ਰੱਖੀ ਸੀ। ਇਸ ਤੋਂ ਬਾਅਦ ਸਾਲ 2012 'ਚ ਉਨ੍ਹਾਂ ਨੇ ਚੰਡੀਗੜ੍ਹ ਯੂਨੀਵਰਸਿਟੀ ਦਾ ਗਠਨ ਕੀਤਾ ਸੀ। ਆਪਣੇ ਜੀਵਨ 'ਚ ਉਨ੍ਹਾਂ ਨੇ ਕਾਫ਼ੀ ਉਤਾਰ ਚੜ੍ਹਾਵ ਦੇਖੇ ਪਰ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸੰਧੂ ਗੁਣਵੱਤਾਪੂਰਨ ਸਿੱਖਿਆ ਪ੍ਰਾਪਤ ਕਰਨ ਲਈ ਲੱਖਾਂ ਵਿਦਿਆਰਥੀਆਂ ਨੂੰ ਵਿੱਤੀ ਮਦਦ ਦੇ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8