ਰਾਜਨਾਥ ਨੂੰ ਮਿਲੇ ਸਤਪਾਲ ਮਲਿਕ ਕਸ਼ਮੀਰ ਦੇ ਕਈ ਮੁੱਦਿਆਂ ''ਤੇ ਕੀਤੀ ਗੱਲਬਾਤ
Wednesday, Aug 29, 2018 - 04:56 AM (IST)
ਨਵੀਂ ਦਿੱਲੀ—ਜੰਮੂ-ਕਸ਼ਮੀਰ ਦੇ ਰਾਜਪਾਲ ਸਤਪਾਲ ਮਲਿਕ ਨੇ ਮੰਗਲਵਾਰ ਇਥੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸੂਬੇ ਦੀ ਅਮਨ-ਕਾਨੂੰਨ ਦੀ ਹਾਲਤ ਬਾਰੇ ਜਾਣਕਾਰੀ ਦਿੱਤੀ।
ਸਰਕਾਰੀ ਸੂਤਰਾਂ ਨੇ ਦੱਸਿਆ ਕਿ ਲਗਭਗ ਅੱਧੇ ਘੰਟੇ ਦੀ ਇਸ ਮੁਲਾਕਾਤ ਦੌਰਾਨ ਸੂਬੇ ਵਿਚ ਅਗਲੇ ਮਹੀਨੇ ਹੋਣ ਵਾਲੀਆਂ ਪੰਚਾਇਤੀ ਚੋਣਾਂ ਬਾਰੇ ਚਰਚਾ ਹੋਈ।
