ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ''ਤੇ ਬੋਲੀ ''ਆਪ''- ਸੱਤਿਆਮੇਵ ਜਯਤੇ
Friday, Jul 12, 2024 - 12:05 PM (IST)

ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਨੇ ਸ਼ਰਾਬ ਘਪਲੇ ਦੇ ਸਿਲਸਿਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਾਇਰ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਇਸ 'ਤੇ 'ਸੱਤਿਆਮੇਵ ਜਯਤੇ' ਕਿਹਾ।
ਹਾਲਾਂਕਿ 'ਆਪ' ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਅਜੇ ਜੇਲ੍ਹ 'ਚ ਹੀ ਰਹਿਣਗੇ, ਕਿਉਂਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਬਾਅਦ 'ਚ ਉਨ੍ਹਾਂ ਨੂੰ ਸ਼ਰਾਬ ਘਪਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਸੀ। 'ਆਪ' ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਤਿਰੰਗਾ ਫੜੇ ਕੇਜਰੀਵਾਲ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ,''ਸੱਤਿਆਮੇਵ ਜਯਤੇ।'' ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦਿੰਦੇ ਹੋਏ ਕਿਹਾ ਕਿ ਕੇਜਰੀਵਾਲ ਨੂੰ 90 ਦਿਨਾਂ ਤੋਂ ਵੱਧ ਸਮੇਂ ਤੱਕ ਜੇਲ੍ਹ 'ਚ ਰਹਿਣਾ ਪਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e