ਕੰਨੌਜ: ਸੱਤਿਆਨਾਰਾਇਣ ਕਥਾ ਦਾ ਪ੍ਰਸ਼ਾਦ ਖਾਣ ਨਾਲ 62 ਲੋਕਾਂ ਦੀ ਵਿਗੜੀ ਸਿਹਤ, ਮਚੀ ਹਾਹਾਕਾਰ
Saturday, May 16, 2026 - 08:35 AM (IST)
ਕਨੌਜ (ਯੂਪੀ) : ਕੰਨੌਜ ਜ਼ਿਲ੍ਹੇ ਵਿੱਚ ਇਕ 'ਕਥਾ' (ਅਧਿਆਤਮਿਕ ਪ੍ਰਵਚਨ) ਤੋਂ ਬਾਅਦ ਪ੍ਰਸ਼ਾਦ ਖਾਣ ਨਾਲ 62 ਲੋਕਾਂ ਦੇ ਕਥਿਤ ਤੌਰ 'ਤੇ ਬੀਮਾਰ ਹੋਣ ਦੀ ਸੂਚਨਾ ਮਿਲੀ ਹੈ। ਪ੍ਰਸ਼ਾਦ ਖਾਣ ਤੋਂ ਬਾਅਦ ਉਕਤ ਲੋਕਾਂ ਨੇ ਉਲਟੀਆਂ, ਦਸਤ ਅਤੇ ਪੇਟ ਦਰਦ ਦੀ ਸ਼ਿਕਾਇਤ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ 'ਚ Red ਅਲਰਟ ਜਾਰੀ
ਸ਼ੁੱਕਰਵਾਰ ਰਾਤ ਨੂੰ ਥਥੀਆ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਸਿਮੂਆਪੁਰ ਵਿੱਚ ਮੁੰਨਾ ਲਾਲ ਕਸ਼ਯਪ ਦੇ ਘਰ ਵਿੱਚ ਆਯੋਜਿਤ ਸੱਤਿਆਨਾਰਾਇਣ ਕਥਾ ਸਮਾਗਮ ਵਿੱਚ ਪੰਚਅੰਮ੍ਰਿਤ ਅਤੇ ਪੰਜੀਰੀ ਪ੍ਰਸ਼ਾਦ ਵੰਡੇ ਗਏ। ਪ੍ਰਸ਼ਾਦ ਖਾਣ ਤੋਂ ਬਾਅਦ ਰਾਤ ਨੂੰ ਲੋਕਾਂ ਦੀ ਹਾਲਤ ਵਿਗੜਨ ਲੱਗੀ। ਉਨ੍ਹਾਂ ਨੂੰ ਪਹਿਲਾਂ ਇੱਕ ਨਿੱਜੀ ਡਾਕਟਰ ਕੋਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਨਿੱਜੀ ਵਾਹਨਾਂ ਅਤੇ ਐਂਬੂਲੈਂਸਾਂ ਵਿੱਚ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਜ਼ਿਲ੍ਹਾ ਹਸਪਤਾਲ ਦੀ ਡਾ. ਅਕਾਂਕਸ਼ਾ ਨੇ ਦੱਸਿਆ ਕਿ ਰਾਤ 10:30 ਵਜੇ ਤੱਕ 62 ਮਰੀਜ਼ ਪਹੁੰਚੇ ਸਨ।
ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ
ਇਨ੍ਹਾਂ ਵਿੱਚੋਂ 14 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਤਿਰਵਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਬਾਕੀ ਮਰੀਜ਼ਾਂ ਦਾ ਇਲਾਜ ਡ੍ਰਿੱਪਾਂ ਅਤੇ ਦਵਾਈਆਂ ਨਾਲ ਕੀਤਾ ਜਾ ਰਿਹਾ ਹੈ। ਜ਼ਿਆਦਾਤਰ ਮਰੀਜ਼ਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਜ਼ਿਲ੍ਹਾ ਮੈਜਿਸਟ੍ਰੇਟ ਆਸ਼ੂਤੋਸ਼ ਮੋਹਨ ਅਗਨੀਹੋਤਰੀ, ਸੀਐਮਓ ਡਾ. ਸਵਦੇਸ਼ ਗੁਪਤਾ ਅਤੇ ਵਧੀਕ ਪੁਲਿਸ ਸੁਪਰਡੈਂਟ ਅਜੇ ਕੁਮਾਰ ਜ਼ਿਲ੍ਹਾ ਹਸਪਤਾਲ ਪਹੁੰਚੇ। ਅਧਿਕਾਰੀਆਂ ਨੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਹਸਪਤਾਲ ਵਿੱਚ ਵਾਧੂ ਡਾਕਟਰ ਅਤੇ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
