ਸੱਤਿਆਪਾਲ ਮਲਿਕ ਨੇ ਕਿਹਾ, ਰਾਹੁਲ ਦੀ ਇਥੇ ਜ਼ਰੂਰਤ ਨਹੀਂ

08/24/2019 8:04:32 PM

ਸ਼੍ਰੀਨਗਰ— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਣੇ 11 ਹੋਰ ਵਿਰੋਧੀ ਦਲਾਂ ਦੇ ਨੇਤਾਵਾਂ ਦਾ ਵਫਦ ਸ਼ਨੀਵਾਰ ਨੂੰ ਕਸ਼ਮੀਰ ਪਹੁੰਚਿਆ ਸੀ। ਹਾਲਾਂਕਿ ਇਨ੍ਹਾਂ ਸਾਰਿਆਂ ਨੂੰ ਸ਼੍ਰੀਨਗਰ ਹਵਾਈ ਅੱਡੇ 'ਤੋਂ ਹੀ ਵਾਪਸ ਭੇਜ ਦਿੱਤਾ ਗਿਆ। ਉਥੇ ਹੀ ਇਸ ਮਾਮਲੇ 'ਤੇ ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਤੋਂ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਸਾਬਕਾ ਕਾਂਗਰਸ ਪ੍ਰਧਾਨ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਫਿਲਹਾਲ ਰਾਹੁਲ ਗਾਂਧੀ ਦੀ ਇਥੇ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਦੀ ਜ਼ਰੂਰਤ ਇਥੇ ਉਦੋਂ ਸੀ ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ 'ਚ ਬੋਲ ਰਹੇ ਸਨ। ਜੇਕਰ ਉਹ ਸਥਿਤੀ ਨੂੰ ਵਿਗਾੜਣਾ ਚਾਹੁੰਦੇ ਹਨ ਅਤੇ ਇਥੇ ਆ ਕੇ ਦਿੱਲੀ 'ਚ ਉਨ੍ਹਾਂ ਵੱਲੋਂ ਦੱਸੇ ਗਏ ਝੂਠ ਨੂੰ ਦੋਹਰਾਉਣਾ ਚਾਹੁੰਦੇ ਹਨ, ਤਾਂ ਇਹ ਚੰਗਾ ਨਹੀਂ ਹੈ।

ਸੂਬੇ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਕਿਹਾ ਕਿ ਮੈਂ ਰਾਹੁਲ ਗਾਂਧੀ ਨੂੰ ਸੱਦਭਾਵਨਾ ਨਾਲ ਸੱਦਾ ਦਿੱਤਾ ਸੀ ਪਰ ਉਨ੍ਹਾਂ ਨੇ ਸਿਆਸਤ ਕਰਨਾ ਸ਼ੁਰੂ ਕਰ ਦਿੱਤਾ। ਸੱਤਿਆਪਾਲ ਮਲਿਕ ਨੇ ਕਿਹਾ ਕਿ ਇਹ ਇਨ੍ਹਾਂ ਲੋਕਾਂ ਸਿਆਸੀ ਕਾਰਵਾਈ ਤੋਂ ਇਲਾਵਾ ਕੁਝ ਨਹੀਂ ਸੀ। ਸਿਆਸੀ ਪਾਰਟੀਆਂ ਨੂੰ ਇਸ ਸਮੇਂ ਰਾਸ਼ਟਰੀ ਹਿੱਤ ਨੂੰ ਧਿਆਨ 'ਚ ਰੱਖਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਹਾਲ ਹੀ 'ਚ ਕੇਂਦਰ ਸਰਕਾਰ ਨੇ ਜੰਮੂ ਕਸ਼ਮੀਰ ਤੋਂ ਆਰਟੀਕਲ 370 ਤੇ 35ਏ ਨੂੰ ਖਤਮ ਕਰ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੰਡਣ ਦਾ ਫੈਸਲਾ ਕੀਤਾ ਸੀ।

ਕਾਂਗਰਸੀ ਨੇਤਾਵਾਂ ਦੀ ਇਸ ਯਾਤਰਾ 'ਤੇ ਜੰਮੂ ਕਸ਼ਮੀਰ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਸਾਰੇ ਨੇਤਾਵਾਂ ਨੂੰ ਬੇਨਤੀ ਹੈ ਕਿ ਉਹ ਹਾਲੇ ਸ਼੍ਰੀਨਗਰ ਦੌਰੇ ਤੋਂ ਬਚਣ। ਉਨ੍ਹਾਂ ਕਾਰਨ ਲੋਕਾਂ ਨੂੰ ਵੀ ਪ੍ਰੇਸ਼ਾਨੀ ਹੋ ਸਕਦੀ ਹੈ। ਹਾਲੇ ਵੀ ਕਈ ਖੇਤਰਾਂ 'ਚ ਕੁਝ ਪਾਬੰਦੀਆਂ ਹਨ, ਉਥੇ ਹੀ ਬੀਜੇਪੀ ਨੇਤਾ ਮੁਖਤਾਰ ਅੱਬਾਸ ਨਕਵੀ ਨੇ ਕਾਂਗਰਸ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਪਾਲਿਟਿਕਸ ਸੈਰ ਸਪਾਟਾ ਬੰਦ ਕਰਨਾ ਚਾਹੀਦਾ ਹੈ। ਜੰਮੂ ਕਸ਼ਮੀਰ ਦੇ ਲੋਕ ਵਿਸ਼ਵਾਸ ਨਾਲ ਵਧ ਰਹੇ ਹਨ। ਤੁਸੀਂ ਵੱਖਵਾਦੀਆਂ ਨੂੰ ਖੁਸ਼ ਕਰਨ ਲਈ ਅਜਿਹਾ ਕਰ ਰਹੇ ਹੋ।


Inder Prajapati

Content Editor

Related News