ਮਨੀ ਲਾਂਡਰਿੰਗ ਮਾਮਲਾ : ਇਕ ਸਤੰਬਰ ਤੱਕ ਵਧੀ ਸਤੇਂਦਰ ਜੈਨ ਦੀ ਅੰਤਰਿਮ ਜ਼ਮਾਨਤ

08/25/2023 2:05:00 PM

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਜਾਂਚ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਅੰਤਰਿਮ ਜ਼ਮਾਨਤ ਸ਼ੁੱਕਰਵਾਰ ਨੂੰ ਇਕ ਸਤੰਬਰ ਤੱਕ ਵਧਾ ਦਿੱਤੀ। ਜੱਜ ਏ.ਐੱਸ. ਬੋਪੰਨਾ ਅਤੇ ਜੱਜ ਐੱਮ.ਐੱਮ. ਸੁੰਦਰੇਸ਼ ਦੀ ਬੈਂਚ ਨੇ ਜੈਨ ਦੀ ਮੈਡੀਕਲ ਰਿਪੋਰਟ 'ਤੇ ਧਿਆਨ ਦੇਣ ਤੋਂ ਬਾਅਦ ਉਨ੍ਹਾਂ ਨੂੰ ਰਾਹਤ ਦਿੱਤੀ। ਸੁਪਰੀਮ ਕੋਰਟ ਨੇ 24 ਜੁਲਾਈ ਨੂੰ ਜੈਨ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ 5 ਹਫ਼ਤਿਆਂ ਲਈ ਵਧਾ ਦਿੱਤੀ ਸੀ। ਈ.ਡੀ. ਵਲੋਂ ਪੇਸ਼ ਐਡੀਸ਼ਨਲ ਸਾਲਿਸੀਟਰ ਜਨਰਲ ਐੱਸ.ਵੀ. ਰਾਜੂ ਨੇ ਅੰਤਰਿਮ ਜ਼ਮਾਨਤ ਵਧਾਉਣ ਦਾ ਸਖ਼ਤ ਵਿਰੋਧ ਕੀਤਾ।

ਇਹ ਵੀ ਪੜ੍ਹੋ : ਖਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਮੁੱਖ ਸਰਗਨਾ ਸਾਥੀਆਂ ਸਣੇ ਗ੍ਰਿਫ਼ਤਾਰ

ਸੁਪਰੀਮ ਕੋਰਟ ਨੇ 26 ਮਈ ਨੂੰ ਜੈਨ ਨੂੰ ਮੈਡੀਕਲ ਆਧਾਰ 'ਤੇ 6 ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦਿੰਦੇ ਹੋਏ ਕਿਹਾ ਸੀ ਕਿ ਇਕ ਨਾਗਰਿਕ ਨੂੰ ਆਪਣੇ ਖਰਚ 'ਤੇ ਨਿੱਜੀ ਹਸਪਤਾਲ 'ਚ ਆਪਣੀ ਪਸੰਦ ਦਾ ਇਲਾਜ ਕਰਵਾਉਣ ਦਾ ਅਧਿਕਾਰ ਹੈ। ਈ.ਡੀ. ਨੇ ਜੈਨ ਨੂੰ ਉਨ੍ਹਾਂ ਨਾਲ ਜੁੜੀਆਂ 4 ਕੰਪਨੀਆਂ ਦੇ ਮਾਧਿਅਮ ਨਾਲ ਮਨੀ ਲਾਂਡਰਿੰਗ ਦੇ ਦੋਸ਼ 'ਚ ਪਿਛਲੇ ਸਾਲ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਏਜੰਸੀ ਨੇ ਜੈਨ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਅਧੀਨ 2017 'ਚ ਉਨ੍ਹਾਂ ਖ਼ਿਲਾਫ਼ ਦਰਜ ਕੀਤੀ ਗਈ ਸੀ.ਬੀ.ਆਈ. ਐੱਫ.ਆਈ.ਆਰ. ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News