ਮੁਫ਼ਤ ਕੋਰੋਨਾ ਵੈਕਸੀਨ ''ਤੇ ਕੇਂਦਰ ਦੇ ਜਵਾਬ ਦਾ ਹੈ ਇੰਤਜ਼ਾਰ : ਸਤੇਂਦਰ ਜੈਨ

Tuesday, Jan 12, 2021 - 03:34 PM (IST)

ਮੁਫ਼ਤ ਕੋਰੋਨਾ ਵੈਕਸੀਨ ''ਤੇ ਕੇਂਦਰ ਦੇ ਜਵਾਬ ਦਾ ਹੈ ਇੰਤਜ਼ਾਰ : ਸਤੇਂਦਰ ਜੈਨ

ਨਵੀਂ ਦਿੱਲੀ- ਦੇਸ਼ ਭਰ 'ਚ ਕੋਰੋਨਾ ਵੈਕਸੀਨ ਦੇ ਟੀਕਾਕਰਨ ਨੂੰ ਲੈ ਕੇ ਤਿਆਰੀਆਂ ਪੂਰੀਆਂ ਹੋ ਚੁਕੀਆਂ ਹਨ। ਮੰਗਲਵਾਰ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵੈਕਸੀਨ ਦੀ ਪਹਿਲੀ ਖੇਪ ਨੂੰ ਰਵਾਨਾ ਵੀ ਕਰ ਦਿੱਤਾ ਗਿਆ ਹੈ ਪਰ ਇਨ੍ਹਾਂ ਸਭ ਵਿਚਾਲੇ ਕੇਂਦਰ ਸਰਕਾਰ ਤੋਂ ਮੁਫ਼ਤ ਵੈਕਸੀਨ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ। ਦਿੱਲੀ ਸਰਕਾਰ ਨੇ ਵੀ ਮੁਫ਼ਤ ਵੈਕਸੀਨ ਦਿੱਤੇ ਜਾਣ ਦੀ ਮੰਗ ਕੀਤੀ ਹੈ ਪਰ ਹਾਲੇ ਸਰਕਾਰ ਨੇ ਇਸ 'ਤੇ ਕੋਈ ਫ਼ੈਸਲਾ ਨਹੀਂ ਲਿਆ ਹੈ। 

ਇਹ ਵੀ ਪੜ੍ਹੋ : ਸੀਰਮ ਇੰਸਟੀਚਿਊਟ ਨੂੰ ਸਰਕਾਰ ਤੋਂ ਮਿਲਿਆ ‘ਵੈਕਸੀਨ’ ਦੀ ਖਰੀਦ ਦਾ ਆਰਡਰ, ਜਾਣੋ ਕੀ ਹੋਵੇਗੀ ਕੀਮਤ

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦਾ ਕਹਿਣਾ ਹੈ ਕਿ ਮੈਂ ਹਰਸ਼ਵਰਧਨ ਜੀ ਤੋਂ ਮੁਫ਼ਤ 'ਚ ਟੀਕਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ ਪਰ ਹਾਲੇ ਤੱਕ ਉਨ੍ਹਾਂ ਦਾ ਕੋਈ ਜਵਾਬ ਨਹੀਂ ਆਇਆ ਹੈ, ਅਸੀਂ ਸਰਕਾਰ ਦੇ ਜਵਾਬ ਦਾ ਇੰਤਜ਼ਾਰ ਕਰ ਰਹੇ ਹਾਂ, ਫਿਲਹਾਲ ਸਾਡੇ ਕੋਲ ਇਸ ਤੋਂ ਇਲਾਵਾ ਕੋਈ ਜਾਣਕਾਰੀ ਨਹੀਂ ਹੈ। ਜੈਨ ਦਾ ਕਹਿਣਾ ਹੈ ਕਿ ਸਾਨੂੰ ਉਮੀਦ ਹੈ ਕਿ ਸਰਕਾਰ ਸਾਡੀ ਅਪੀਲ ਨੂੰ ਮੰਨੇਗੀ। ਇਸ ਤੋਂ ਪਹਿਲਾਂ ਵੀ ਸਾਡੀ ਅਪੀਲ 'ਤੇ ਕੇਂਦਰ ਸਰਕਾਰ ਨੇ ਯੂ.ਕੇ. ਤੋਂ ਆਉਣ ਵਾਲੀਆਂ ਫਲਾਈਟਾਂ 'ਤੇ ਪਾਬੰਦੀ ਲਗਾ ਦਿੱਤੀ ਸੀ।

ਇਹ ਵੀ ਪੜ੍ਹੋ : ਕੋਰੋਨਾ ਟੀਕਾਕਰਨ ਬਾਰੇ ਬੋਲੇ PM ਮੋਦੀ- ਅਫ਼ਵਾਹਾਂ ’ਤੇ ਲਗਾਮ ਲਾਉਣਾ ਸੂਬਾਈ ਸਰਕਾਰਾਂ ਦੀ ਜ਼ਿੰਮੇਵਾਰੀ

ਜੈਨ ਨੇ ਇਸ ਤੋਂ ਇਲਾਵਾ ਕਿਹਾ ਹੈ ਕਿ ਦਿੱਲੀ 'ਚ ਕੋਰੋਨਾ ਦੀ ਵੈਕਸੀਨ ਦਾ ਟੀਕਾ ਸਭ ਤੋਂ ਪਹਿਲਾਂ ਸਿਹਤ ਕਾਮਿਆਂ ਨੂੰ ਲਾਇਆ ਜਾਵੇਗਾ। ਇਸ ਤੋਂ ਬਾਅਦ ਫਰੰਟ ਲਾਈਨ ਵਰਕਰ ਜਿਵੇਂ ਪੁਲਸ, ਸਫ਼ਾਈ ਕਰਮੀ, ਜਲ ਬੋਰਡ ਦੇ ਕਰਮੀਆਂ ਨੂੰ ਵੈਕਸੀਨ ਲਾਈ ਜਾਵੇਗੀ। ਇਸ ਤੋਂ ਬਾਅਦ 50 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਅਤੇ ਗੰਭੀਰ ਬੀਮਾਰੀਆਂ ਨਾਲ ਪੀੜਤ 50 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਾਈ ਜਾਵੇਗੀ। ਇਸ ਦੇ ਨਾਲ ਦਿੱਲੀ 'ਚ ਪਹਿਲੇ ਪੜਾਅ ਦੇ ਅਧੀਨ 51 ਲੱਖ ਲੋਕਾਂ ਨੂੰ ਵੈਕਸੀਨ ਦਾ ਟੀਕਾ ਲਾਇਆ ਜਾਵੇਗਾ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News