ਤਿਹਾੜ ਜੇਲ੍ਹ ਦੇ ਬਾਥਰੂਮ 'ਚ ਡਿੱਗੇ 'ਆਪ' ਦੇ ਸਾਬਕਾ ਮੰਤਰੀ ਸਤੇਂਦਰ ਜੈਨ, ਹਸਪਤਾਲ 'ਚ ਕਰਵਾਏ ਗਏ ਦਾਖ਼ਲ

Thursday, May 25, 2023 - 11:09 AM (IST)

ਤਿਹਾੜ ਜੇਲ੍ਹ ਦੇ ਬਾਥਰੂਮ 'ਚ ਡਿੱਗੇ 'ਆਪ' ਦੇ ਸਾਬਕਾ ਮੰਤਰੀ ਸਤੇਂਦਰ ਜੈਨ, ਹਸਪਤਾਲ 'ਚ ਕਰਵਾਏ ਗਏ ਦਾਖ਼ਲ

ਨਵੀਂ ਦਿੱਲੀ- ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਦੇ ਬਾਥਰੂਮ ਵਿਚ ਫਿਸਲਣ ਅਤੇ ਡਿੱਗਣ ਤੋਂ ਬਾਅਦ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਪਿਛਲੇ ਸਾਲ ਤੋਂ ਤਿਹਾੜ ਜੇਲ੍ਹ ਵਿਚ ਬੰਦ ਜੈਨ ਨੂੰ ਮਾਮੂਲੀ ਸੱਟਾਂ ਮਗਰੋਂ ਦੀਨ ਦਿਆਲ ਉਪਾਧਿਆਏ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ। ਅਧਿਕਾਰੀਆਂ ਮੁਤਾਬਕ ਡਾਕਟਰਾਂ ਨੇ ਜੈਨ ਦੀ ਜਾਂਚ ਕੀਤੀ ਅਤੇ ਉਸ ਦੇ ਅਹਿਮ ਅੰਗ ਨਾਰਮਲ ਪਾਏ ਗਏ।

ਇਹ ਵੀ ਪੜ੍ਹੋ- 'ਆਪ' ਨੇਤਾ ਸਤੇਂਦਰ ਜੈਨ ਦੀ ਵਿਗੜੀ ਸਿਹਤ, ਸਫ਼ਦਰਜੰਗ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ

ਦੱਸ ਦੇਈਏ ਕਿ ਇਸ ਤੋਂ ਪਹਿਲਾਂ 22 ਮਈ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਤਿਹਾੜ ਜੇਲ੍ਹ 'ਚ ਬੰਦ ਸਤੇਂਦਰ ਜੈਨ ਨੂੰ ਦਿੱਲੀ ਪੁਲਸ ਸਫਦਰਜੰਗ ਹਸਪਤਾਲ ਲੈ ਕੇ ਪਹੁੰਚੀ ਸੀ। ਜੈਨ ਨੂੰ ਸਿਹਤ ਖਰਾਬ ਹੋਣ ਦੀ ਸ਼ਿਕਾਇਤ ਤੋਂ ਬਾਅਦ ਸਫਦਰਜੰਗ ਹਸਪਤਾਲ ਲਿਜਾਇਆ ਗਿਆ ਸੀ। ਉਨ੍ਹਾਂ ਨੇ ਰੀੜ੍ਹ ਦੀ ਹੱਡੀ ਵਿਚ ਤਕਲੀਫ਼ ਦੀ ਸ਼ਿਕਾਇਤ ਕੀਤੀ ਸੀ। ਹਾਲ ਹੀ ਵਿਚ ਉਨ੍ਹਾਂ ਨੇ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਸੁਪਰੀਮ ਕੋਰਟ 'ਚ ਹਲਫ਼ਨਾਮਾ ਦਾਇਰ ਕੀਤਾ ਸੀ। ਇਸ ਹਲਫ਼ਨਾਮੇ ਵਿਚ ਉਨ੍ਹਾਂ ਨੇ ਦੱਸਿਆ ਸੀ ਕਿ ਜੇਲ੍ਹ 'ਚ ਰਹਿਣ ਦੌਰਾਨ ਉਨ੍ਹਾਂ ਦਾ ਵਜ਼ਨ 30 ਕਿਲੋ ਘੱਟ ਹੋ ਗਿਆ ਹੈ।

ਇਹ ਵੀ ਪੜ੍ਹੋ- ਕੇਰਲ 'ਚ ਦਿਲ ਦਹਿਲਾਅ ਦੇਣ ਵਾਲੀ ਘਟਨਾ, 3 ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 5 ਲੋਕਾਂ ਦੀਆਂ ਮਿਲੀਆਂ ਲਾਸ਼ਾਂ

ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਜੈਨ ਨੇ ਰੀੜ੍ਹ ਦੀ ਹੱਡੀ 'ਚ ਦਰਦ ਦੀ ਸ਼ਿਕਾਇਤ ਕੀਤੀ ਸੀ। ਅਦਾਲਤ ਵਿਚ ਉਨ੍ਹਾਂ ਦੇ ਵਕੀਲ ਨੇ ਦੱਸਿਆ ਸੀ ਕਿ ਜੈਨ ਦਾ ਵਜ਼ਨ 35 ਕਿਲੋ ਘੱਟ ਗਿਆ ਹੈ। ਜੇਲ੍ਹ ਸੂਤਰਾਂ ਦਾ ਕਹਿਣਾ ਹੈ ਕਿ ਸਤੇਂਦਰ ਜੈਨ ਨੇ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਆਪਣੀ ਬੀਮਾਰੀ ਨੂੰ ਲੈ ਕੇ ਦੂਜੇ ਡਾਕਟਰਾਂ ਤੋਂ ਰਾਏ ਲੈਣ ਦੀ ਬੇਨਤੀ ਕੀਤੀ ਸੀ। ਉਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਪੁਲਸ ਟੀਮ ਦੀ ਸੁਰੱਖਿਆ 'ਚ ਸਫ਼ਦਰਜੰਗ ਹਸਪਤਾਲ ਭੇਜਿਆ ਸੀ। 

ਇਹ ਵੀ ਪੜ੍ਹੋ- ਅੰਬਾਲਾ 'ਚ ਟਰੱਕ ਦੀ ਸਵਾਰੀ ਕਰਦੇ ਦਿਸੇ ਰਾਹੁਲ ਗਾਂਧੀ, ਡਰਾਈਵਰਾਂ ਦੀਆਂ ਸੁਣੀਆਂ ਸਮੱਸਿਆਵਾਂ

ਜੈਨ ਨੂੰ 30 ਮਈ, 2022 ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮਨੀ ਲਾਂਡਰਿੰਗ ਰੋਕੂ ਐਕਟ (ਪੀ. ਐਮ. ਐਲ. ਏ) ਦੀਆਂ ਧਾਰਾਵਾਂ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਇਸ ਕੇਸ ਵਿਚ ਨਿਆਂਇਕ ਹਿਰਾਸਤ 'ਚ ਹਨ। ਈ.ਡੀ ਕੇਸ, ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਸ਼ਿਕਾਇਤ 'ਤੇ ਦਰਜ ਕੀਤੀ ਗਈ ਸ਼ਿਕਾਇਤ 'ਤੇ ਅਧਾਰਤ ਹੈ ਕਿ ਸਤੇਂਦਰ ਜੈਨ ਨੇ 14 ਫਰਵਰੀ, 2015 ਤੋਂ 31 ਮਈ, 2017 ਤੱਕ ਵੱਖ-ਵੱਖ ਵਿਅਕਤੀਆਂ ਦੇ ਨਾਮ 'ਤੇ ਚੱਲ ਜਾਇਦਾਦਾਂ ਬਣਾਈਆਂ ਸਨ, ਜਿਸ ਦਾ ਉਹ ਤਸੱਲੀਬਖਸ਼ ਹਿਸਾਬ ਨਹੀਂ ਦੇ ਸਕੇ।


author

Tanu

Content Editor

Related News