ਮਨੀ ਲਾਂਡਰਿੰਗ ਮਾਮਲੇ 'ਚ ਅਦਾਲਤ ਨੇ ਸਤੇਂਦਰ ਜੈਨ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ

06/13/2022 12:15:49 PM

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ 'ਆਪ' ਨੇਤਾ ਅਤੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪਿਛਲੇ ਮਹੀਨੇ ਜੈਨ ਨੂੰ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਸਾਲ 2017 ਤੋਂ ਜਾਂਚ ਚੱਲ ਰਹੀ ਹੈ ਅਤੇ ਮੰਤਰੀ ਨੂੰ 30 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਸ਼ੇਸ਼ ਰੂਪ ਨਾਲ 7 ਜੂਨ ਨੂੰ ਕੀਤੀ ਗਈ ਤਲਾਸ਼ੀ ਦੌਰਾਨ ਈ.ਡੀ. ਨੇ ਕਿਹਾ ਕਿ ਉਸ ਨੇ ਵੱਖ-ਵੱਖ ਗੈਰ-ਕਾਨੂੰਨੀ ਦਸਤਾਵੇਜ਼ ਅਤੇ ਡਿਜ਼ੀਟਲ ਰਿਕਾਰਡ ਜ਼ਬਤ ਕੀਤੇ ਹਨ।

PunjabKesari

ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਜੈਨ ਅਤੇ ਉਸ ਨਾਲ ਜੁੜੇ ਲੋਕਾਂ ਖ਼ਿਲਾਫ਼ ਛਾਪੇਮਾਰੀ ਤੋਂ ਬਾਅਦ ਈ.ਡੀ. ਨੇ 2 ਕਰੋੜ ਰੁਪਏ ਤੋਂ ਵੱਧ ਨਕਦੀ ਅਤੇ 1.8 ਕਿਲੋਗ੍ਰਾਮ ਭਾਰ ਦਾ ਸੋਨਾ ਜ਼ਬਤ ਕੀਤਾ। ਈ.ਡੀ. ਨੇ ਕਿਹਾ ਕਿ ਜੈਨ ਪੁੱਛ-ਗਿੱਛ 'ਚ ਸਹਿਯੋਗ ਨਹੀਂ ਕਰ ਰਿਹਾ ਸੀ। ਦੂਜੇ ਪਾਸੇ ਸੀਨੀਅਰ ਐਡਵੋਕੇਟ ਕਪਿਲ ਸਿੱਬਲ ਅਤੇ ਐੱਨ. ਹਰਿਹਰਨ ਨੇ ਰਿਮਾਂਡ ਵਧਾਉਣ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਜੈਨ ਦਾ ਬਰਾਮਦਗੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ,''ਈ.ਡੀ. ਨੇ ਪਿਛਲੇ 2 ਦਿਨਾਂ 'ਚ ਸੋਨੇ ਅਤੇ ਗਹਿਣਿਆਂ ਬਾਰੇ ਕੋਈ ਸਵਾਲ ਨਹੀਂ ਪੁੱਛਿਆ ਹੈ।'' ਇਸ ਤੋਂ ਪਹਿਲਾਂ ਉਨ੍ਹਾਂ ਨੂੰ 31 ਮਈ ਤੋਂ 9 ਜੂਨ ਤੱਕ ਈ.ਡੀ. ਦੀ ਹਿਰਾਸਤ 'ਚ ਭੇਜਿਆ ਗਿਆ ਸੀ। ਉਨ੍ਹਾਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News