ਸੁਪਰੀਮ ਕੋਰਟ ਤੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਤਿਹਾੜ ਜੇਲ੍ਹ ਆਏ ਸਤੇਂਦਰ ਜੈਨ
Monday, Mar 18, 2024 - 07:58 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਸਤੇਂਦਰ ਜੈਨ ਮਨੀ ਲਾਂਡਰਿੰਗ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਨਿਯਮਿਤ ਜ਼ਮਾਨਤ ਪਟੀਸ਼ਨ ਖਾਰਜ ਕੀਤੇ ਜਾਣ ਦੇ ਕੁਝ ਹੀ ਘੰਟੇ ਬਾਅਦ ਤਿਹਾੜ ਜੇਲ੍ਹ ਪਰਤ ਆਏ। ਇਕ ਜੇਲ੍ਹ ਅਧਿਕਾਰੀ ਨੇ ਕਿਹਾ,''ਜੈਨ ਸ਼ਾਮ ਨੂੰ ਤਿਹਾੜ ਜੇਲ੍ਹ ਪਹੁੰਚੇ। ਉਨ੍ਹਾਂ ਨੇ ਜੇਲ੍ਹ 'ਚ ਰੱਖਣ ਦੀ ਕਾਨੂੰਨੀ ਪ੍ਰਕਿਰਿਆ ਜਾਰੀ ਹੈ।'' ਜੈਨ ਜੇਲ੍ਹ 'ਚ ਆਤਮਸਮਰਪਣ ਕਰਨ ਲਈ ਸ਼ਾਮ ਕਰੀਬ 6 ਵਜੇ ਉੱਤਰ ਪੱਛਮੀ ਦਿੱਲੀ ਦੇ ਸਰਸਵਤੀ ਵਿਹਾਰ ਸਥਿਤ ਆਪਣੇ ਘਰੋਂ ਨਿਕਲੇ।
ਸੁਪਰੀਮ ਕੋਰਟ ਨੇ ਜੈਨ ਦੇ ਵਕੀਲ ਦੇ ਉਸ ਮੌਖਿਕ ਅਪੀਲ ਨੂੰ ਖਾਰਜ ਕਰ ਦਿੱਤਾ, ਜਿਸ 'ਚ ਉਨ੍ਹਾਂ ਨੂੰ ਆਤਮਸਮਰਪਣ ਕਰਨ ਲਈ ਇਕ ਹਫ਼ਤੇ ਦਾ ਸਮਾਂ ਦੇਣ ਦੀ ਅਪੀਲ ਕੀਤੀ ਗਈ ਸੀ। ਸੁਪਰੀਮ ਕੋਰਟ ਨੇ 17 ਜਨਵਰੀ ਨੂੰ ਜੈਨ ਦੀ ਨਿਯਮਿਤ ਜ਼ਮਾਨਤ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਪਰੀਮ ਕੋਰਟ ਨੇ 26 ਮਈ 2023 ਨੂੰ ਜੈਨ ਨੂੰ ਮੈਡੀਕਲ ਆਧਾਰ 'ਤੇ ਅੰਤਰਿਮ ਜ਼ਮਾਨਤ ਦਿੱਤੀ ਸੀ ਅਤੇ ਇਸ ਨੂੰ ਸਮੇਂ-ਸਮੇਂ 'ਤੇ ਵਧਾਇਆ ਗਿਆ। ਜੈਨ ਨੇ ਮਾਮਲੇ 'ਚ ਉਨ੍ਹਾਂ ਦੀ ਨਿਯਮਿਤ ਜ਼ਮਾਨਤ ਪਟੀਸ਼ਨ ਖਾਰਜ ਕਰਨ ਦੇ ਦਿੱਲੀ ਹਾਈ ਕੋਰਟ ਨੇ 6 ਅਪ੍ਰੈਲ 2023 ਦੇ ਆਦੇਸ਼ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਈ.ਡੀ. ਨੇ 'ਆਪ' ਨੇਤਾ ਜੈਨ ਨੂੰ ਉਨ੍ਹਾਂ ਨਾਲ ਜੁੜੀਆਂ ਚਾਰ ਕੰਪਨੀਆਂ ਦੇ ਮਾਧਿਅਮ ਨਾਲ ਮਨੀ ਲਾਂਡਰਿੰਗ ਦੇ ਦੋਸ਼ 'ਚ 30 ਮਈ 2022 ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਨੇ ਜੈਨ ਨੂੰ ਭ੍ਰਿਸ਼ਟਾਚਾਰ ਰੋਕਥਾਮ ਐਕਟ ਦੇ ਅਧੀਨ 2017 'ਚ ਉਨ੍ਹਾਂ ਖ਼ਿਲਾਫ਼ ਦਰਜ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਐੱਫ.ਆਈ.ਆਰ. ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8