ਦਿੱਲੀ: ਸਿਹਤ ਮੰਤਰੀ ਬੋਲੇ- ਸਾਵਧਾਨ ਰਹੋ, ਹੋਲੀ ਦੌਰਾਨ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰੋ

Monday, Mar 22, 2021 - 04:57 PM (IST)

ਨਵੀਂ ਦਿੱਲੀ— ਦਿੱਲੀ ਦੇ ਸਿਹਤ ਮੰਤਰੀ ਸਤਿਯੇਂਦਰ ਜੈਨ ਨੇ ਕੋਰੋਨਾ ਵਾਇਰਸ ਦੇ ਕੇਸ ਫਿਰ ਤੋਂ ਵੱਧਣ ਦੇ ਮੱਦੇਨਜ਼ਰ ਸਾਵਧਾਨੀ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਹੋਲੀ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਜੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਵਧਾਨ ਰਹਿਣ ਅਤੇ ਹਰ ਸਮੇਂ ਮਾਸਕ ਲਾ ਕੇ ਰੱਖਣ ਦੀ ਜ਼ਰੂਰਤ ਹੈ। ਜਿਨ੍ਹਾਂ ਨੂੰ ਬਿਨਾਂ ਮਾਸਕ ਦੇ ਵੇਖਿਆ ਜਾ ਰਿਹਾ ਅਤੇ ਜੋ ਇਕ-ਦੂਜੇ ਦਰਮਿਆਨ ਦੂਰੀ ਦੇ ਨਿਯਮਾਂ ਦਾ ਪਾਲਣ ਨਹੀਂ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਹੋਲੀ ਦੌਰਾਨ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। 

ਸਿਹਤ ਮੰਤਰੀ ਨੇ ਐਤਵਾਰ ਨੂੰ ਕਿਹਾ ਸੀ ਕਿ ਦਿੱਲੀ ਸਰਕਾਰ ਹਮਲਾਵਰ ਤਰੀਕੇ ਨਾਲ ਜਾਂਚ ਕਰ ਰਹੀ ਹੈ ਅਤੇ ਪੀੜਤਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਪਹਿਚਾਣ ਕਰ ਰਹੀ ਹੈ ਅਤੇ ਹਾਲ ਹੀ ’ਚ ਹੋਏ ਕੋਰੋਨਾ ਕੇਸਾਂ ਦੇ ਵਾਧੇ ’ਤੇ ਛੇਤੀ ਕਾਬੂ ਪਾ ਲਿਆ ਜਾਵੇਗਾ। ਦੱਸ ਦੇਈਏ ਕਿ ਦਿੱਲੀ ਵਿਚ ਐਤਵਾਰ ਨੂੰ ਵਾਇਰਸ ਦੇ 800 ਤੋਂ ਵੱਧ ਕੇਸ ਸਾਹਮਣੇ ਆਏ। ਇਸ ਮਹਾਮਾਰੀ ਦੇ ਕੇਸ ਵੱਧ ਕੇ 6,47,984 ਹੋ ਗਏ ਹਨ, ਜਿਸ ਵਿਚੋਂ 6.32 ਲੱਖ ਮਰੀਜ਼ ਕੋਰੋਨਾ ਤੋਂ ਮੁਕਤ ਹੋ ਚੁੱਕੇ ਹਨ। 


Tanu

Content Editor

Related News