ਸਾਊਦੀ, ਨੀਦਰਲੈਂਡ ਤੇ ਹੋਰ ਦੇਸ਼ਾਂ ਵਲੋਂ ਮੋਦੀ ਨੂੰ ਜਿੱਤ ਦੀ ਵਧਾਈ

05/26/2019 3:28:23 PM

ਦਿ ਹੇਗ— ਲੋਕ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੀ ਇਤਿਹਾਸਕ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਨੀਆ ਭਰ ਦੇ ਦੇਸ਼ਾਂ ਦੇ ਨੇਤਾਵਾਂ ਵਲੋਂ ਵਧਾਈ ਸੰਦੇਸ਼ ਮਿਲ ਰਹੇ ਹਨ। ਹੁਣ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ, ਕਤਰ ਦੇ ਅਮੀਰ ਸ਼ੇਖ ਤਾਮਿਮ ਬਿਨ ਹਮਦ ਅਲ ਥਾਨੀ, ਜਰਮਨੀ ਦੀ ਚਾਂਸਲਰ ਏਂਜੇਲਾ ਮਾਰਕੇਲ, ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇ, ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਸਮੇਤ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਮਾਰਕ ਰੂਟੇ ਨੇ ਵਧਾਈ ਸੰਦੇਸ਼ ਭੇਜੇ ਹਨ।

ਉਨ੍ਹਾਂ ਮੋਦੀ ਜੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਵਧਾਈਆਂ ਦਿੰਦੇ ਹੋਏ ਸਹਿਯੋਗ ਦੀ ਭਾਵਨਾ ਨਾਲ ਮਿਲ ਕੇ ਕੰਮ ਕਰਨ ਦਾ ਵਿਸ਼ਵਾਸ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪੱਤਰ ਅਤੇ ਫੋਨ ਰਾਹੀਂ ਵਧਾਈਆਂ ਦਿੱਤੀਆਂ। ਮੋਦੀ ਜੀ ਨੇ ਸਾਰੇ ਨੇਤਾਵਾਂ ਨੂੰ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕ੍ਰਾਊਨ ਪ੍ਰਿੰਸ ਨੂੰ ਗਰਮਜੋਸ਼ੀ ਨਾਲ ਸਨਮਾਨਤ ਕਰਨ ਲਈ ਧੰਨਵਾਦ ਕੀਤਾ ਤੇ ਦੋਹਾਂ ਦੇਸ਼ਾਂ ਦੀ ਦੋਸਤੀ ਅਤੇ ਚੰਗੇ ਸਬੰਧਾਂ ਨੂੰ ਅੱਗੇ ਚਲਾਉਣ ਲਈ ਵਿਸ਼ਵਾਸ ਪ੍ਰਗਟਾਇਆ।