ਹਵਾ ''ਚ ਟੁੱਟੀ ਸਾਊਦੀ ਏਅਰਲਾਈਨਜ਼ ਦੇ ਜਹਾਜ਼ ਦੀ ਵਿੰਡਸ਼ੀਲਡ, ਕੋਲਕਾਤਾ ''ਚ ਕਰਾਈ ਗਈ ਐਮਰਜੈਂਸੀ ਲੈਂਡਿੰਗ

Saturday, Apr 15, 2023 - 02:18 PM (IST)

ਹਵਾ ''ਚ ਟੁੱਟੀ ਸਾਊਦੀ ਏਅਰਲਾਈਨਜ਼ ਦੇ ਜਹਾਜ਼ ਦੀ ਵਿੰਡਸ਼ੀਲਡ, ਕੋਲਕਾਤਾ ''ਚ ਕਰਾਈ ਗਈ ਐਮਰਜੈਂਸੀ ਲੈਂਡਿੰਗ

ਕੋਲਕਾਤਾ (ਏਜੰਸੀ): ਸਾਊਦੀ ਏਅਰਲਾਈਨਜ਼ ਦੀ ਇਕ ਕਾਰਗੋ ਉਡਾਣ ਦੀ ਵਿੰਡਸ਼ੀਲਡ ਹਵਾ ਵਿਚ ਟੁੱਟਣ ਕਾਰਨ ਸ਼ਨੀਵਾਰ ਨੂੰ ਕੋਲਕਾਤਾ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਾਈ ਗਈ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਮੈਂ ਕਿਸੇ ਦੇ ਬਹਿਕਾਵੇ 'ਚ ਆ ਕੇ ਪਾਰਟੀ ਨਹੀਂ ਬਦਲੀ: ਮੋਹਿੰਦਰ ਭਗਤ

ਜਹਾਜ਼ ਦੁਪਹਿਰ 12:02 ਵਜੇ ਕੋਲਕਾਤਾ ਹਵਾਈ ਅੱਡੇ 'ਤੇ ਸੁਰੱਖਿਅਤ ਉਤਰਿਆ ਗਿਆ। ਲੈਂਡਿੰਗ ਤੋਂ ਪਹਿਲਾਂ ਏਅਰਪੋਰਟ ਨੇ ਸਾਰੇ ਜ਼ਰੂਰੀ ਪ੍ਰਬੰਧ ਕਰ ਲਏ ਸਨ। ਹਵਾਈ ਅੱਡੇ ਦੇ ਅਧਿਕਾਰੀਆਂ ਅਨੁਸਾਰ, ਜਹਾਜ਼ ਦੇ ਉਤਰਨ ਤੋਂ ਬਾਅਦ ਪੂਰੀ ਐਮਰਜੈਂਸੀ ਵਾਪਸ ਲੈ ਲਈ ਗਈ ਸੀ। 

ਇਹ ਵੀ ਪੜ੍ਹੋ: ਸਿੰਗਾਪੁਰ ਜੇਲ੍ਹ 'ਚ ਬੰਦ ਭਾਰਤੀ ਮੂਲ ਦੇ ਵਿਅਕਤੀ ਦੀ ਮੌਤ, ਮਾਂ ਦੇ ਕਤਲ ਦੇ ਲੱਗੇ ਸਨ ਦੋਸ਼

 


author

cherry

Content Editor

Related News