ਸੌਰਭ ਭਾਰਦਵਾਜ ਦਾ ਤਿਹਾੜ ਜੇਲ੍ਹ ਪ੍ਰਸ਼ਾਸਨ ਅਤੇ ਭਾਜਪਾ ''ਤੇ ਵੱਡਾ ਦੋਸ਼- CM ਕੇਜਰੀਵਾਲ ਨੂੰ ਨਹੀਂ ਦਿੱਤੀ ਜਾ ਰਹੀ ਹੈ ਦਵਾਈ

Sunday, Apr 21, 2024 - 06:13 PM (IST)

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਐਤਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਸਰਕਾਰ 'ਚ ਮੰਤਰੀ ਅਤੇ 'ਆਪ' ਨੇਤਾ ਸੌਰਭ ਭਾਰਦਵਾਜ ਨੇ ਭਾਜਪਾ ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ 'ਤੇ ਦੋਸ਼ ਲਗਾਇਆ। ਉਨ੍ਹਾਂ ਕਿਹਾ,''ਤਿਹਾੜ ਜੇਲ੍ਹ ਪ੍ਰਸ਼ਾਸਨ ਅਤੇ ਭਾਜਪਾ ਪੂਰੀ ਤਰ੍ਹਾਂ ਨਾਲ ਬੇਨਕਾਬ ਹੋ ਗਈ ਹੈ। ਉਨ੍ਹਾਂ ਕਿਹਾ ਕਿ ਤਿਹਾੜ ਜੇਲ੍ਹ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਦਵਾਈ ਨਹੀਂ ਦਿੱਤੀ ਜਾ ਰਹੀ ਹੈ।''

ਸੌਰਭ ਭਾਰਦਵਾਜ ਦਾ ਦੋਸ਼ ਹੈ,''ਨਾ ਸਿਰਫ਼ ਭਾਰਤ 'ਚ ਸਗੋਂ ਕਈ ਅੰਤਰਰਾਸ਼ਟਰੀ ਮੀਡੀਆ ਵਾਲੇ ਦੇਖ ਰਹੇ ਹਨ ਕਿ ਕਿਵੇਂ ਕੇਂਦਰ ਸਰਕਾਰ ਇਕ ਚੁਣੇ ਹੋਏ ਮੁੱਖ ਮੰਤਰੀ ਨੂੰ ਮਾਰਨ ਦੀ ਸਾਜਿਸ਼ ਰਚ ਸਕਦੀ ਹੈ। ਤਿਹਾੜ ਜੇਲ੍ਹ ਦੇ ਡੀਜੀ ਨੇ ਕੱਲ੍ਹ ਏਮਜ਼ ਨੂੰ ਲਿਖਿਆ ਕਿ ਸਾਨੂੰ ਇਕ ਸ਼ੂਗਰ ਰੋਗ ਮਾਹਿਰ ਦੀ ਲੋੜ ਹੈ, ਇਸ ਨਾਲ ਭਾਜਪਾ ਬੇਨਕਾਬ ਹੋ ਗਈ, ਕਿਉਂਕਿ ਕੱਲ੍ਹ ਤੱਕ ਉਹ ਕਹਿ ਰਹੇ ਸਨ ਕਿ ਉਨ੍ਹਾਂ ਕੋਲ ਸਾਰੇ ਮਾਹਿਰ ਹਨ, ਜੇਲ੍ਹ 'ਚ ਇੰਸੁਲਿਨ ਉਪਲੱਬਧ ਹੈ ਅਤੇ ਕੇਜਰੀਵਾਲ ਝੂਠ ਬੋਲ ਰਹੇ ਹਨ? ਮੈਨੂੰ ਨਹੀਂ ਪਤਾ ਕਿ ਕੇਜਰੀਵਾਲ ਜੇਲ੍ਹ 'ਚ ਕਿਵੇਂ ਹਨ ਪਰ ਭਾਜਪਾ ਦੀਆਂ ਸਿਫ਼ਾਰਿਸ਼ਾਂ 'ਤੇ ਇਹ ਸਾਰੀ ਹੇਰਾਫੇਰੀ ਕੀਤੀ ਜਾ ਰਹੀ ਹੈ ਅਤੇ ਦਿੱਲੀ ਦੇ ਨਵੇਂ ਚੁਣੇ ਮੁੱਖ ਮੰਤਰੀ ਨੂੰ ਇੰਸੁਲਿਨ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 


DIsha

Content Editor

Related News