SBI ''ਚ ਨਿਕਲੀ ਭਰਤੀ ! ਬੈਂਕਿੰਗ ''ਚ ਕੰਮ ਕਰਨ ਦੇ ਚਾਹਵਾਨਾਂ ਲਈ ਵੱਡਾ ਮੌਕਾ, 85,000 ਤੱਕ ਮਿਲੇਗੀ ਤਨਖ਼ਾਹ

Monday, Jun 29, 2026 - 05:39 PM (IST)

SBI ''ਚ ਨਿਕਲੀ ਭਰਤੀ ! ਬੈਂਕਿੰਗ ''ਚ ਕੰਮ ਕਰਨ ਦੇ ਚਾਹਵਾਨਾਂ ਲਈ ਵੱਡਾ ਮੌਕਾ, 85,000 ਤੱਕ ਮਿਲੇਗੀ ਤਨਖ਼ਾਹ

ਵੈੱਬ ਡੈਸਕ- ਸਟੇਟ ਬੈਂਕ ਆਫ਼ ਇੰਡੀਆ (SBI) 'ਚ ਪ੍ਰੋਬੇਸ਼ਨਰੀ ਅਫ਼ਸਰ ਦੇ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਪ੍ਰੋਬੇਸ਼ਨਰੀ ਅਫ਼ਸਰ ਦੇ 1500 ਅਹੁਦੇ ਭਰੇ ਜਾਣਗੇ।

ਆਖ਼ਰੀ ਤਰੀਕ

ਉਮੀਦਵਾਰ 8 ਜੁਲਾਈ 2026 ਤੱਕ ਅਪਲਾਈ ਕਰ ਸਕਦੇ ਹਨ।

ਸਿੱਖਿਆ ਯੋਗਤਾ

ਉਮੀਦਵਾਰ ਕੋਲ ਗਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ।

ਉਮਰ

ਉਮੀਦਵਾਰ ਦੀ ਉਮਰ ਘੱਟੋ-ਘੱਟ 21 ਸਾਲ ਅਤੇ ਵਧ ਤੋਂ ਵੱਧ 30 ਸਾਲ ਤੈਅ ਕੀਤੀ ਗਈ ਹੈ। ਰਿਜ਼ਰਵ ਕੈਟੇਗਰੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ 'ਚ ਛੋਟ ਦਿੱਤੀ ਜਾਵੇਗੀ।

ਤਨਖਾਹ

ਉਮੀਦਵਾਰ ਨੂੰ 48,480 ਰੁਪਏ ਤੋਂ 85,920 ਰੁਪਏ ਹਰ ਮਹੀਨੇ ਤਨਖਾਹ ਮਿਲੇਗੀ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


author

DIsha

Content Editor

Related News