ਇਸ ਬੈਂਕ ''ਚ 3500 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀਆਂ ਬੰਪਰ ਭਰਤੀਆਂ, ਜਲਦ ਕਰੋ ਅਪਲਾਈ

Wednesday, Jul 29, 2020 - 11:45 AM (IST)

ਇਸ ਬੈਂਕ ''ਚ 3500 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀਆਂ ਬੰਪਰ ਭਰਤੀਆਂ, ਜਲਦ ਕਰੋ ਅਪਲਾਈ

ਨਵੀਂ ਦਿੱਲੀ : ਜੇਕਰ ਤੁਸੀਂ ਕਾਫ਼ੀ ਸਮੇਂ ਤੋਂ ਬੈਂਕਿੰਗ ਸੈਕਟਰ ਵਿਚ ਨੌਕਰੀ ਦੀ ਭਾਲ ਕਰ ਰਹੇ ਹੋ ਤਾਂ ਹੁਣ ਤੁਹਾਡਾ ਇੰਤਜ਼ਾਰ ਖ਼ਤਮ ਹੋ ਜਾਏਗਾ। ਦੱਸ ਦੇਈਏ ਕਿ ਭਾਰਤੀ ਸਟੇਟ ਬੈਂਕ ਨੇ ਸਰਕਲ ਬੇਸਡ ਅਫ਼ਸਰ ਦੇ ਅਹੁਦਿਆਂ 'ਤੇ ਨਿਯੁਕਤੀ ਲਈ 3,850 ਵੈਕੇਂਸੀਆਂ ਕੱਢੀਆਂ ਹਨ। ਇਨ੍ਹਾਂ ਅਹੁਦਿਆਂ ਲਈ ਘੱਟ ਤੋਂ ਘੱਟ 30 ਸਾਲ ਦੇ ਉਮੀਦਵਾਰ ਅਰਜ਼ੀ ਦੇ ਸਕਦੇ ਹਨ। ਅਰਜ਼ੀ ਦੇਣ ਲਈ ਉਮੀਦਵਾਰਾਂ ਦਾ ਗ੍ਰੈਜੂਏਸ਼ਨ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਐਸ.ਬੀ.ਆਈ. ਦੀ ਅਧਿਕਾਰਤ ਵੈਬਸਾਈਟ https://sbi.co.in/ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਹੁਦੇ ਦਾ ਨਾਮ : ਸਰਕਲ ਬੇਸਡ ਅਫ਼ਸਰ (32O)
ਅਹੁਦਿਆਂ ਦੀ ਗਿਣਤੀ : 3,850

ਤਨਖ਼ਾਹ : 23,700 ਰੁਪਏ ਪ੍ਰਤੀ ਮਹੀਨਾ

ਸਿੱਖਿਅਕ ਯੋਗਤਾ
ਅਰਜ਼ੀ ਦੇਣ ਵਾਲੇ ਉਮੀਦਵਾਰ ਨੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਵਿਸ਼ੇ ਵਿਚ ਗ੍ਰੈਜੂਏਸ਼ਨ ਕੀਤੀ ਹੋਈ ਹੋਵੇ।

ਉਮਰ ਹੱਦ
ਉਪਰੋਕਤ ਅਹੁਦਿਆਂ 'ਤੇ ਅਰਜ਼ੀ ਦੇਣ ਲਈ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 30 ਸਾਲ ਹੋਣੀ ਚਾਹੀਦੀ ਹੈ। ਉਮਰ ਹੱਦ ਦੀ ਗਿਣਤੀ 01 ਅਗਸਤ 2020 ਦੇ ਆਧਾਰ 'ਤੇ ਕੀਤੀ ਜਾਵੇਗੀ।

ਮਹੱਤਵਪੂਰਣ ਤਾਰੀਖ਼ਾਂ
ਆਨਲਾਈਨ ਅਰਜ਼ੀ ਦੇਣ ਦੀ ਸ਼ੁਰੂਆਤੀ ਤਾਰੀਖ਼ : 27 ਜੁਲਾਈ 2020
ਆਨਲਾਈਨ ਅਰਜ਼ੀ ਦੇਣ ਦੀ ਆਖ਼ਰੀ ਤਾਰੀਖ਼ : 16 ਅਗਸਤ 2020
ਅਰਜ਼ੀ ਫੀਸ ਜਮ੍ਹਾ ਕਰਣ ਦੀ ਆਖ਼ਰੀ ਤਾਰੀਖ਼ :  16 ਅਗਸਤ 2020

ਅਰਜ਼ੀ ਫੀਸ
ਇਨ੍ਹਾਂ ਅਹੁਦਿਆਂ 'ਤੇ ਅਰਜ਼ੀ ਦੇਣ ਲਈ ਸਾਧਾਰਨ/ਈ.ਡਬਲਯੂ.ਐਸ.ਅਤੇ ਓ.ਬੀ.ਸੀ. ਵਰਗ ਦੇ ਉਮੀਦਵਾਰਾਂ ਨੂੰ 750 ਰੁਪਏ ਜਮ੍ਹਾ ਕਰਣੇ ਹੋਣਗੇ, ਜਦੋਂ ਕਿ ਐਸ.ਸੀ./ਐਸ.ਟੀ./ਪੀ.ਡਬਲਯੂ. ਵਰਗ ਲਈ ਕੋਈ ਫੀਸ ਨਹੀਂ ਰੱਖੀ ਗਈ ਹੈ। ਅਰਜ਼ੀ ਫ਼ੀਸ ਦਾ ਭੁਗਤਾਨ ਡੈਬਿਟ ਕਾਰਡ/ਕ੍ਰੈਡਿਟ ਕਾਰਡ/ ਇੰਟਰਨੈਟ ਬੈਂਕਿਗ ਰਾਹੀਂ ਕਰਣਾ ਹੋਵੇਗਾ।

ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਸ਼ਾਰਟਲਿਸਟਿੰਗ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਅਰਜ਼ੀ ਦੇਣ ਦੀ ਪ੍ਰਕਿਰਿਆ
ਉਪਰੋਕਤ ਅਹੁਦਿਆਂ 'ਤ ਅਰਜ਼ੀਆਂ ਆਨਲਾਈਨ ਭਰੀਆਂ ਜਾਣਗੀਆਂ। ਅਰਜ਼ੀ ਦੇਣ ਲਈ ਉਮੀਦਵਾਰ ਸਟੇਟ ਬੈਂਕ ਆਫ ਇੰਡੀਆ ਦੀ ਅਧਿਕਾਰਤ ਵੈੱਬਸਾਈਟ https://sbi.co.in/  'ਤੇ ਜਾ ਕੇ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਆਨਲਾਈਨ ਅਰਜ਼ੀ ਪ੍ਰ੍ਰਕਿਰਿਆ ਪੂਰੀ ਕਰਨ। ਅਰਜ਼ੀ ਸਬਮਿਟ ਕਰਣ ਦੇ ਬਾਅਦ ਅਰਜ਼ੀ ਪੱਤਰ ਦਾ ਇਕ ਪ੍ਰਿੰਟਆਊਟ ਕੱਢ ਕੇ ਆਪਣੇ ਕੋਲ ਰੱਖ ਲਓ।


author

cherry

Content Editor

Related News