SBI 'ਚ ਨਿਕਲੀ ਬੰਪਰ ਭਰਤੀ, ਚਾਹਵਾਨ ਉਮੀਦਵਾਰ ਕਰਨ ਅਪਲਾਈ
Monday, Sep 16, 2024 - 09:36 AM (IST)
ਨਵੀਂ ਦਿੱਲੀ- ਬੈਂਕ 'ਚ ਨੌਕਰੀ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਭਾਰਤ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ ਇੰਡੀਆ (SBI) ਨੇ ਕਈ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇੱਥੇ ਡਿਪਟੀ ਮੈਨੇਜਰ ਅਤੇ ਅਸਿਸਟੈਂਟ ਮੈਨੇਜਰ ਦੀ ਭਰਤੀ ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 14 ਸਤੰਬਰ 2024 ਤੋਂ ਅਧਿਕਾਰਤ ਵੈੱਬਸਾਈਟ http://sbi.co.in 'ਤੇ ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਅਰਜ਼ੀ ਫਾਰਮ ਜਮ੍ਹਾ ਕਰਨ ਦੀ ਆਖਰੀ ਤਾਰੀਖ਼ 04 ਅਕਤੂਬਰ 2024 ਹੈ। ਇਸ ਤੋਂ ਬਾਅਦ ਐਪਲੀਕੇਸ਼ਨ ਵਿੰਡੋ ਬੰਦ ਹੋ ਜਾਵੇਗੀ।
ਜ਼ਰੂਰੀ ਯੋਗਤਾ
ਸਟੇਟ ਬੈਂਕ ਦੀ ਇਹ ਅਸਾਮੀ ਸਪੈਸ਼ਲਿਸਟ ਕੇਡਰ ਅਫਸਰ (SCO) ਅਧੀਨ ਜਾਰੀ ਕੀਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕੰਪਿਊਟਰ ਸਾਇੰਸ, ਇੰਜੀਨੀਅਰਿੰਗ, ਆਈ. ਟੀ, ਇਲੈਕਟ੍ਰਾਨਿਕਸ ਵਿਚ BE/MCA/M. Tech/MS.c ਦੀ ਡਿਗਰੀ ਹੋਣੀ ਚਾਹੀਦੀ ਹੈ। ਉਮੀਦਵਾਰ ਭਰਤੀ ਦੀ ਅਧਿਕਾਰਤ ਨੋਟੀਫ਼ਿਕੇਸ਼ਨ ਤੋਂ ਯੋਗਤਾ ਅਤੇ ਅਨੁਭਵ ਨਾਲ ਸਬੰਧਤ ਹੋਰ ਯੋਗਤਾਵਾਂ ਦੀ ਜਾਂਚ ਕਰ ਸਕਦੇ ਹਨ।
ਉਮਰ ਹੱਦ
ਉਮਰ ਹੱਦ ਦੀ ਗੱਲ ਕਰੀਏ ਤਾਂ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 21/25 ਸਾਲ ਅਤੇ ਵੱਧ ਤੋਂ ਵੱਧ 30/35 ਸਾਲ ਹੋਣੀ ਚਾਹੀਦੀ ਹੈ। ਉਮਰ ਦੀ ਗਣਨਾ 30 ਜੂਨ 2024 ਨੂੰ ਕੀਤੀ ਜਾਵੇਗੀ।
ਤਨਖਾਹ
ਡਿਪਟੀ ਮੈਨੇਜਰ ਦੇ ਅਹੁਦੇ ਲਈ ਉਮੀਦਵਾਰਾਂ ਨੂੰ 64820-93960/- ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਜਦੋਂ ਕਿ ਸਹਾਇਕ ਮੈਨੇਜਰ ਨੂੰ 48480-85920/- ਰੁਪਏ ਦੀ ਤਨਖਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਹੋਰ ਕਿਸਮ ਦੇ ਭੱਤੇ ਵੀ ਦਿੱਤੇ ਜਾਣਗੇ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਸ਼ਾਰਟਲਿਸਟਿੰਗ ਅਤੇ ਇੰਟਰਵਿਊ ਰਾਹੀਂ ਡਿਪਟੀ ਮੈਨੇਜਰ ਲਈ ਕੀਤੀ ਜਾਵੇਗੀ। ਸਹਾਇਕ ਲਈ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਲਈ ਜਾਵੇਗੀ।
ਅਰਜ਼ੀ ਫੀਸ
ਜਨਰਲ/ਈਡਬਲਯੂਐਸ/ਓਬੀਸੀ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਅਰਜ਼ੀ ਫੀਸ ਵਜੋਂ 750 ਰੁਪਏ ਅਦਾ ਕਰਨੇ ਪੈਣਗੇ। SC/ST/PWBD ਉਮੀਦਵਾਰਾਂ ਲਈ ਕੋਈ ਫੀਸ ਨਹੀਂ ਹੈ।
ਨੋਟ- ਬੈਂਕ ਅਸਿਸਟੈਂਟ ਲਈ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਵਿਚ ਚਾਰ ਵਿਸ਼ਿਆਂ ਦੇ ਸਵਾਲ ਪੁੱਛੇ ਜਾਣਗੇ। ਕੁੱਲ 100 ਅੰਕਾਂ ਲਈ ਰੀਜ਼ਨਿੰਗ, ਅੰਗਰੇਜ਼ੀ, ਆਈ.ਟੀ. ਗਿਆਨ ਅਤੇ ਗੁਣਾਤਮਕ ਯੋਗਤਾ ਵਿਸ਼ਿਆਂ ਦੇ ਪ੍ਰਸ਼ਨ ਹੋਣਗੇ। ਲਿਖਤੀ ਪ੍ਰੀਖਿਆ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਨੈਗੇਟਿਵ ਮਾਰਕਿੰਗ ਨਹੀਂ ਹੋਵੇਗੀ। ਭਰਤੀ ਨਾਲ ਸਬੰਧਤ ਕਿਸੇ ਵੀ ਹੋਰ ਜਾਣਕਾਰੀ ਲਈ ਉਮੀਦਵਾਰ SBI ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।