ਐੱਸ. ਸੀ./ਐੱਸ. ਟੀ. ਕਾਨੂੰਨ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਸਰਕਾਰ ਨੂੰ ਪ੍ਰਵਾਨ ਨਹੀਂ : ਅਠਾਵਲੇ

07/15/2018 4:21:41 AM

ਹੈਦਰਾਬਾਦ — ਕੇਂਦਰੀ ਸਮਾਜਿਕ ਨਿਆਂ ਰਾਜ ਮੰਤਰੀ ਰਾਮ ਦਾਸ ਅਠਾਵਲੇ ਨੇ ਕਿਹਾ ਹੈ ਕਿ ਕੇਂਦਰ ਦੀ ਰਾਜਗ ਸਰਕਾਰ ਨੂੰ ਐੱਸ. ਸੀ./ਐੱਸ. ਟੀ. ਕਾਨੂੰਨ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਪ੍ਰਵਾਨ ਨਹੀਂ। ਸੁਪਰੀਮ ਕੋਰਟ ਨੇ 20 ਮਾਰਚ ਦੇ ਆਪਣੇ ਫੈਸਲੇ ਵਿਚ ਅਨੁਸੂਚਿਤ ਜਾਤੀਆਂ/ਜਨਜਾਤੀਆਂ ਦੇ ਲੋਕਾਂ ਦਾ ਅਪਮਾਨ ਜਾਂ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਦੀ ਤੁਰੰਤ ਗ੍ਰਿਫਤਾਰੀ 'ਤੇ ਰੋਕ ਲਾ ਦਿੱਤੀ ਸੀ।
ਅਠਾਵਲੇ ਨੇ ਸ਼ਨੀਵਾਰ ਇਥੇ ਅਧਿਕਾਰੀਆਂ ਦੀ ਬੈਠਕ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਇਸ ਮਾਮਲੇ ਵਿਚ ਇਕ ਆਰਡੀਨੈਂਸ ਲਿਆਉਣ ਬਾਰੇ ਵਿਚਾਰ ਕਰ ਰਹੀ ਹੈ। ਸਰਕਾਰ ਕਿਸੇ ਵੀ ਭਾਈਚਾਰੇ ਦੇ ਵਿਰੁੱਧ ਨਹੀਂ ਅਤੇ ਸਭ ਭਾਈਚਾਰਿਆਂ ਦਾ ਬਰਾਬਰ ਸਤਿਕਾਰ ਕਰਦੀ ਹੈ।


Related News