SC ਦਾ ਵੱਡਾ ਫ਼ੈਸਲਾ: ਮਾਹਵਾਰੀ ਦੀ ਛੁੱਟੀ ਬਾਰੇ ਕੇਂਦਰ ਤੇ ਸੂਬਾਈ ਸਰਕਾਰਾਂ ਬਣਾਉਣ ਆਦਰਸ਼ ਨੀਤੀ

Monday, Jul 08, 2024 - 06:46 PM (IST)

SC ਦਾ ਵੱਡਾ ਫ਼ੈਸਲਾ: ਮਾਹਵਾਰੀ ਦੀ ਛੁੱਟੀ ਬਾਰੇ ਕੇਂਦਰ ਤੇ ਸੂਬਾਈ ਸਰਕਾਰਾਂ ਬਣਾਉਣ ਆਦਰਸ਼ ਨੀਤੀ

ਨਵੀਂ ਦਿੱਲੀ (ਯੂ. ਐੱਨ. ਆਈ) - ਸੁਪਰੀਮ ਕੋਰਟ ਨੇ ਸੋਮਵਾਰ ਕਿਹਾ ਕਿ ਕੇਂਦਰ ਤੇ ਸਾਰੀਆਂ ਸੂਬਾਈ ਸਰਕਾਰਾਂ ਕੁੜੀਆਂ ਤੇ ਕੰਮਕਾਜੀ ਔਰਤਾਂ ਨੂੰ ਮਾਹਵਾਰੀ ਦੌਰਾਨ ਛੁੱਟੀ ਦੇਣ ਲਈ ਆਦਰਸ਼ ਨੀਤੀ ਬਣਾਉਣ। ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ, ਜਸਟਿਸ ਜੇ. ਬੀ. ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਵਕੀਲ ਸ਼ੈਲੇਂਦਰ ਮਨੀ ਤ੍ਰਿਪਾਠੀ ਵਲੋਂ ਦਾਇਰ ਪਟੀਸ਼ਨ 'ਤੇ ਵਿਚਾਰ ਕੀਤਾ ਕਿ ਕੀ ਅਜਿਹੀ ਛੁੱਟੀ ਔਰਤਾਂ ਨੂੰ ਕੰਮ ਕਰਨ ਵਾਲੀ ਥਾਂ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕਰਦੀ ਹੈ ਜਾਂ ਕੀ ਇਸ ਤਰ੍ਹਾਂ ਦੀ ਛੁੱਟੀ ਲਾਜ਼ਮੀ ਕਰਨ ਦਾ ਮਤਲਬ ਔਰਤਾਂ ਨੂੰ ਰੁਜ਼ਗਾਰ ਤੋਂ ਦੂਰ ਰੱਖਣਾ ਹੈ?

ਇਹ ਵੀ ਪੜ੍ਹੋ - ਰੂਹ ਕੰਬਾਊ ਘਟਨਾ, ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ ਮਾਤਾ-ਪਿਤਾ ਤੇ ਪੁੱਤਰ ਦਾ ਗਲ਼ਾ

ਬੈਂਚ ਨੇ ਕਿਹਾ ਕਿ ਇਹ ਅਸਲ 'ਚ ਸਰਕਾਰੀ ਨੀਤੀ ਦਾ ਇਕ ਪੱਖ ਹੈ ਅਤੇ ਅਦਾਲਤਾਂ ਨੂੰ ਇਸ 'ਤੇ ਵਿਚਾਰ ਨਹੀਂ ਕਰਨਾ ਚਾਹੀਦਾ। ਐਡਵੋਕੇਟ ਤ੍ਰਿਪਾਠੀ ਨੇ ਜਨਹਿੱਤ ਪਟੀਸ਼ਨ ਦਾਇਰ ਕਰ ਕੇ ਪੂਰੇ ਦੇਸ਼ ਦੀਆਂ ਵਿਦਿਆਰਥਣਾਂ ਤੇ ਕੰਮਕਾਜੀ ਔਰਤਾਂ ਨੂੰ ਮਾਹਵਾਰੀ ਦੌਰਾਨ ਉਨ੍ਹਾਂ ਦੇ ਕੰਮ ਵਾਲੀ ਥਾਂ 'ਤੇ ਛੁੱਟੀ ਦੇਣ ਲਈ ਅਦਾਲਤ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਸਿਖਰਲੀ ਅਦਾਲਤ ਨੇ ਕੇਂਦਰ ਤੇ ਸੂਬਿਆਂ ਨੂੰ ਇਹ ਵਿਚਾਰ ਕਰਨ ਲਈ ਕਿਹਾ ਕਿ ਕੀ ਉਹ ਇਸ ਮੁੱਦੇ 'ਤੇ ਕੋਈ ਮਾਡਲ ਨੀਤੀ ਬਣਾ ਸਕਦੇ ਹਨ ਜਾਂ ਨਹੀਂ?

ਇਹ ਵੀ ਪੜ੍ਹੋ - ਵਿਅਕਤੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ, ਦਿਲ ਦਹਿਲਾ ਦੇਣ ਵਾਲੀ CCTV ਆਈ ਸਾਹਮਣੇ

ਬੈਂਚ ਨੇ ਆਪਣੇ ਹੁਕਮ 'ਚ ਕਿਹਾ ਕਿ ਅਸੀਂ ਪਟੀਸ਼ਨਕਰਤਾ ਨੂੰ ਮਹਿਲਾ ਤੇ ਬਾਲ ਵਿਕਾਸ ਮੰਤਰਾਲਾ 'ਚ ਸਕੱਤਰ ਤੇ ਵਧੀਕ ਸਾਲਿਸਟਰ ਜਨਰਲ ਐਸ਼ਵਰਿਆ ਭਾਟੀ ਕੋਲ ਮੁੱਦਾ ਲਿਜਾਣ ਦੀ ਇਜਾਜ਼ਤ ਦਿੰਦੇ ਹਾਂ। ਅਦਾਲਤ ਨੇ ਇਹ ਵੀ ਕਿਹਾ ਕਿ ਅਸੀਂ ਸਕੱਤਰ ਨੂੰ ਬੇਨਤੀ ਕਰਦੇ ਹਾਂ ਕਿ ਉਹ ਇਸ ਮਾਮਲੇ ਨੂੰ ਨੀਤੀਗਤ ਪੱਧਰ 'ਤੇ ਵੇਖਣ। ਫਿਰ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਫ਼ੈਸਲਾ ਲੈਣ ਤੇ ਇਹ ਵੇਖਣ ਕਿ ਕੀ ਕੋਈ ਆਦਰਸ਼ ਨੀਤੀ ਬਣਾਈ ਜਾ ਸਕਦੀ ਹੈ?

ਇਹ ਵੀ ਪੜ੍ਹੋ - ਔਰਤਾਂ ਲਈ ਵੱਡੀ ਖ਼ੁਸ਼ਖ਼ਬਰੀ: ਹੁਣ ਕਿਰਾਏ ਦੀ ਕੁੱਖ ਰਾਹੀਂ ਮਾਂ ਬਣਨ 'ਤੇ ਵੀ ਮਿਲੇਗੀ ਜਣੇਪਾ ਛੁੱਟੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News