ਅਗਸਤਾ ਵੈਸਟਲੈਂਡ : ਮਾਮਲਾ ਸੁਪਰੀਮ ਕੋਰਟ ਨੇ ਦੋਸ਼ੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

Wednesday, Apr 22, 2020 - 06:05 PM (IST)

ਅਗਸਤਾ ਵੈਸਟਲੈਂਡ : ਮਾਮਲਾ ਸੁਪਰੀਮ ਕੋਰਟ ਨੇ ਦੋਸ਼ੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਸੌਦੇ ਦੇ ਸਿਲਸਿਲੇ 'ਚ ਗ੍ਰਿਫਤਾਰ ਵਿਚੌਲੇ ਕ੍ਰਿਸ਼ਚੀਅਨ ਮਿਸ਼ੇਲ ਦੀ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਖਾਰਜ ਕਰ ਦਿੱਤੀ। ਤਿਹਾੜ ਜੇਲ 'ਚ ਬੰਦ ਮਿਸ਼ੇਲ ਕੋਰੋਨਾ ਇਨਫੈਕਸ਼ਨ ਦੀ ਲਪੇਟ 'ਚ ਆਉਣ ਦੇ ਸ਼ੱਕ ਦੇ ਆਧਾਰ 'ਤੇ ਅੰਤਰਿਮ ਜ਼ਮਾਨਤ ਚਾਹੁੰਦਾ ਸੀ।

ਜੱਜ ਸੰਜੇ ਕਿਸ਼ਨ ਕੌਲ ਅਤੇ ਜੱਜ ਬੀ.ਆਰ. ਗਵਈ ਦੀ ਬੈਂਚ ਨੇ ਵੀਡੀਓ ਕਾਨਫਰੈਂਸਿੰਗ ਦੇ ਮਾਧਿਅਮ ਨਾਲ ਦੋਸ਼ਈ ਮਿਸ਼ੇਲ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ। ਮਿਸ਼ੇਲ ਦੇ ਵਕੀਲ ਅਲਜੋ ਕੇ. ਜੋਸੇਫ ਦਾ ਕਹਿਣਾ ਸੀ ਕਿ ਦੋਸ਼ੀ ਦੀ ਉਮਰ ਅਤੇ ਜੇਲ 'ਚ ਵਧ ਭੀੜ ਹੋਣ ਕਾਰਨ ਉਸ ਨੂੰ ਕੋਵਿਡ-19 ਇਨਫੈਕਸ਼ ਹੋਣ ਦਾ ਵਧ ਖਤਰਾ ਹੈ, ਜੋ ਉਸ ਦੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਹਾਈ ਕੋਰਟ ਨੇ ਜਵਾਬ ਦਿੱਤਾ ਕਿ ਦੋਸ਼ੀ ਨੂੰ ਜੇਲ ਦੀ ਇਕ ਵੱਖ ਕੋਠੀ 'ਚ 2 ਹੋਰ ਕੈਦੀਆਂ ਨਾਲ ਰੱਖਿਆ ਗਿਆ ਹੈ। ਇਹ ਬੈਰਕ ਨਹੀਂ ਹੈ, ਜਿਸ 'ਚ ਕਈ ਕੈਦੀਆਂ ਨੂੰ ਰੱਖਿਆ ਗਿਆ ਹੋਵੇ। ਉਸ ਦੇ ਨਾਲ ਰਹਿਣ ਵਾਲੇ 2 ਕੈਦੀਆਂ 'ਚੋਂ ਕੋਈ ਕੋਵਿਡ-19 ਇਨਫੈਕਸ਼ਨ ਨਾਲ ਪੀੜਤ ਨਹੀਂ ਹੈ। ਬੈਂਚ ਨੇ ਪਟੀਸ਼ਨ ਖਾਰਜ ਕਰਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਅਨੁਰੂਪ ਸਰਕਾਰ ਵਲੋਂ ਗਠਿਤ ਉੱਚ ਅਧਿਕਾਰ ਪ੍ਰਾਪਤ ਕਮੇਟੀ ਦੇ ਪੈਮਾਨੇ ਦੇ ਆਧਾਰ 'ਤੇ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।


author

DIsha

Content Editor

Related News