SC ਨੇ 13 ਵਕੀਲਾਂ ਨੂੰ ਪੰਜਾਬ-ਹਰਿਆਣਾ ਹਾਈਕੋਰਟ ’ਚ ਜੱਜ ਵਜੋਂ ਤਰੱਕੀ ਦੇਣ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
Monday, Jul 25, 2022 - 10:28 PM (IST)

ਨੈਸ਼ਨਲ ਡੈਸਕ : ਸੁਪਰੀਮ ਕੋਰਟ ਦੇ ਕਾਲੇਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ 13 ਵਕੀਲਾਂ ਨੂੰ ਜੱਜ ਵਜੋਂ ਤਰੱਕੀ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਨ੍ਹਾਂ 13 ਵਕੀਲਾਂ ਤਰੱਕੀ ਦੇ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਜੱਜ ਵਜੋਂ ਤਰੱਕੀ ਦਿੱਤੀ ਗਈ ਹੈ, ਉਨ੍ਹਾਂ ’ਚ ਨਿਧੀ ਗੁਪਤਾ, ਸੰਜੇ ਵਸ਼ਿਸ਼ਟ, ਤ੍ਰਿਭੁਵਨ ਦਹੀਆ, ਨਮਿਤ ਕੁਮਾਰ, ਹਰਕੇਸ਼ ਮਨੂਜਾ, ਅਮਨ ਚੌਧਰੀ, ਨਰੇਸ਼ ਸਿੰਘ@ਨਰੇਸ਼ ਸਿੰਘ ਸ਼ੇਖਾਵਤ, ਹਰਸ਼ ਬੰਗੜ, ਜਗਮੋਹਨ ਬਾਂਸਲ, ਦੀਪਕ ਮਨਚੰਦਾ, ਅਲੋਕ ਜੈਨ, ਹਰਪ੍ਰੀਤ ਸਿੰਘ ਬਰਾੜ ਤੇ ਕੁਲਦੀਪ ਤਿਵਾੜੀ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ : ‘ਆਪ’ ਸਰਕਾਰ ਦੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਸੁਖਬੀਰ ਬਾਦਲ ਦੇ ਟਵੀਟ, CM ਮਾਨ ’ਤੇ ਲਾਏ ਤਿੱਖੇ ਨਿਸ਼ਾਨੇ