ਸੀ.ਏ.ਕਿਊ.ਐੱਮ. ਦੇ ਪ੍ਰਧਾਨ ਨੂੰ ਸੁਪਰੀਮ ਕੋਰਟ ਨੇ ਪੁੱਛਿਆ, ਕੀ ਹੈ ਪਰਾਲੀ ਨਾਲ ਨਜਿੱਠਣ ਦੀ ਯੋਜਨਾ
Wednesday, Aug 28, 2024 - 10:47 AM (IST)
ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ-ਐੱਨ.ਸੀ.ਆਰ. ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕਰਮਚਾਰੀਆਂ ਦੀ ਕਮੀ ਕਾਰਨ ਠੀਕ ਢੰਗ ਨਾਲ ਕੰਮ ਨਹੀਂ ਕੀਤਾ ਜਾ ਰਿਹਾ। ਉਸ ਨੇ ਕੌਮੀ ਰਾਜਧਾਨੀ ਤੇ ਆਸ-ਪਾਸ ਦੇ ਖੇਤਰਾਂ ਵਿਚ ਹਵਾ ਗੁਣਵੱਤਾ ਪ੍ਰਬੰਧਨ ਲਈ ਜ਼ਿੰਮੇਵਾਰ ਸੰਸਥਾ ਨੂੰ ਆਉਣ ਵਾਲੇ ਸਰਦੀਆਂ ਦੇ ਮੌਸਮ ’ਚ ਪ੍ਰਦੂਸ਼ਣ ਤੇ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਗਾਮੀ ਯੋਜਨਾ ਬਣਾਉਣ ਵਾਸਤੇ ਕਿਹਾ।
ਜਸਟਿਸ ਅਭੇ ਐੱਸ. ਓਕਾ ਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਕੌਮੀ ਰਾਜਧਾਨੀ ਖੇਤਰ ਅਤੇ ਆਸ-ਪਾਸ ਦੇ ਖੇਤਰਾਂ ਵਿਚ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀ.ਏ.ਕਿਊ.ਐੱਮ.) ਦੇ ਪ੍ਰਧਾਨ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਡਿਜੀਟਲ ਢੰਗ ਨਾਲ ਮੌਜੂਦ ਰਹਿਣ ਦਾ ਹੁਕਮ ਦਿੱਤਾ। ਬੈਂਚ ਨੇ ਕਿਹਾ,''ਅੱਜ ਸਥਿਤੀ ਇਹ ਹੈ ਕਿ ਸੂਬਾ ਪ੍ਰਦੂਸ਼ਣ ਕੰਟਰੋਲ ਬੋਰਡ ਵਿਚ ਵੱਡੀ ਗਿਣਤੀ 'ਚ ਅਹੁਦੇ ਖਾਲੀ ਪਏ ਹਨ, ਜਿਸ ਕਾਰਨ ਉਹ ਠੀਕ ਢੰਗ ਨਾਲ ਕੰਮ ਨਹੀਂ ਕਰ ਸਕਦੇ। ਇਸ ਲਈ ਅਸੀਂ ਸੀ.ਏ.ਕਿਊ.ਐੱਮ. ਦੇ ਪ੍ਰਧਾਨ ਨੂੰ ਬੇਨਤੀ ਕਰਦੇ ਹਾਂ ਕਿ ਉਹ ਸੁਣਵਾਈ ਦੀ ਅਗਲੀ ਤਰੀਕ ਨੂੰ ਵੀਡੀਓ ਕਾਨਫਰੰਸ ਰਾਹੀਂ ਮੌਜੂਦ ਰਹਿਣ ਅਤੇ ਦੱਸਣ ਕਿ ਕਮਿਸ਼ਨ ਵੱਲੋਂ ਕਿਹੜੇ ਕਦਮ ਚੁੱਕੇ ਜਾਣਾ ਪ੍ਰਸਤਾਵਤ ਹੈ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8