ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਸੜਕ ਸੁਰੱਖਿਆ ’ਤੇ ਪਾਲਣਾ ਰਿਪੋਰਟ ਦਾਇਰ ਕਰਨ : ਸੁਪਰੀਮ ਕੋਰਟ

Monday, Jan 20, 2025 - 10:19 PM (IST)

ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਸੜਕ ਸੁਰੱਖਿਆ ’ਤੇ ਪਾਲਣਾ ਰਿਪੋਰਟ ਦਾਇਰ ਕਰਨ : ਸੁਪਰੀਮ ਕੋਰਟ

ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ 23 ਰਾਜਾਂ ਅਤੇ 7 ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਮੋਟਰ ਵਾਹਨ ਕਾਨੂੰਨ ਦੇ ਹਾਲੀਆ ਉਪਬੰਧਾਂ ਨੂੰ ਲਾਗੂ ਕਰਨ ਤੋਂ ਇਲਾਵਾ ਇਲੈਕਟ੍ਰਾਨਿਕ ਨਿਗਰਾਨੀ ਅਤੇ ਸੜਕ ਸੁਰੱਖਿਆ ਉਪਾਵਾਂ ਦੇ ਨਿਯਮਾਂ ਦੀ ਪਾਲਣਾ ਸਬੰਧੀ ਰਿਪੋਰਟ ਦਾਇਰ ਕਰਨ ਦਾ ਨਿਰਦੇਸ਼ ਦਿੱਤਾ।

ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਉਜਵਲ ਭੁਈਆਂ ਦੀ ਬੈਂਚ ਨੇ ਕਿਹਾ ਕਿ 5 ਰਾਜਾਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ - ਪੱਛਮੀ ਬੰਗਾਲ, ਮਹਾਰਾਸ਼ਟਰ, ਤਾਮਿਲਨਾਡੂ, ਕਰਨਾਟਕ, ਕੇਰਲ ਅਤੇ ਦਿੱਲੀ ਨੇ ਆਪਣੀਆਂ ਪਾਲਣਾ ਰਿਪੋਰਟਾਂ ਦਾਇਰ ਕਰ ਦਿੱਤੀਆਂ ਹਨ। ਸੁਪਰੀਮ ਕੋਰਟ ਨੇ 2 ਸਤੰਬਰ, 2024 ਨੂੰ ਮੋਟਰ ਵਾਹਨ ਐਕਟ ਦੀ ਧਾਰਾ 136ਏ ਨੂੰ ਇਸ ਦੇ ਨਿਯਮ 167ਏ ਦੇ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸਨ।


author

Rakesh

Content Editor

Related News