ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ SC ਨੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ ਨੂੰ ਪਾਈ ਝਾੜ, ਦਿੱਤੇ ਇਹ ਨਿਰਦੇਸ਼
Tuesday, Nov 07, 2023 - 12:59 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ-ਐੱਨ.ਸੀ.ਆਰ. 'ਚ ਪ੍ਰਦੂਸ਼ਣ ਦੇ ਪੱਧਰ 'ਚ ਵਾਧੇ ਦਰਮਿਆਨ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਇਹ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ ਕਿ ਪਰਾਲੀ ਸਾੜਨਾ ਤੁਰੰਤ ਰੋਕਿਆ ਜਾਵੇ। ਜੱਜ ਸੰਜੇ ਕਿਸ਼ਨ ਕੌਲ ਅਤੇ ਜੱਜ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਕਿਹਾ ਕਿ ਦਿੱਲੀ ਨੂੰ ਸਾਲ-ਦਰ-ਸਾਲ ਇਸ ਸਥਿਤੀ 'ਚੋਂ ਨਹੀਂ ਲੰਘਾਇਆ ਜਾ ਸਕਦਾ। ਬੈਂਚ ਨੇ ਪੰਜਾਬ ਸਰਕਾਰ ਦਾ ਪ੍ਰਤੀਨਿਧੀਤੱਵ ਕਰ ਰਹੇ ਵਕੀਲ ਨੂੰ ਕਿਹਾ,''ਹਰ ਵਾਰ ਰਾਜਨੀਤਕ ਲੜਾਈ ਨਹੀਂ ਹੋ ਸਕਦੀ।''
ਇਹ ਵੀ ਪੜ੍ਹੋ : ਦਿੱਲੀ 'ਚ ਪ੍ਰਦੂਸ਼ਣ ਦੇ ਪੱਧਰ 'ਚ ਆਈ ਮਾਮੂਲੀ ਗਿਰਾਵਟ, AQI 'ਬਹੁਤ ਖ਼ਰਾਬ' ਸ਼੍ਰੇਣੀ 'ਚ ਦਰਜ
ਅਦਾਲਤ ਨੇ ਦਿੱਲੀ ਸਰਕਾਰ ਨੂੰ ਇਹ ਯਕੀਨੀ ਕਰਨ ਦਾ ਵੀ ਨਿਰਦੇਸ਼ ਦਿੱਤਾ ਕਿ ਨਗਰ ਨਿਗਮ ਦਾ ਠੋਸ ਕੂੜਾ ਖੁੱਲ੍ਹੇ 'ਚ ਨਾ ਸਾੜਿਆ ਜਾਵੇ। ਦਿੱਲੀ-ਐੱਨ.ਸੀ.ਆਰ. 'ਚ ਹਵਾ ਪ੍ਰਦੂਸ਼ਣ ਨਾਲ ਸੰਬੰਧਤ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਬੈਂਚ ਨੇ ਪਰਾਲੀ ਸਾੜਨ, ਵਾਹਨ ਪ੍ਰਦੂਸ਼ਣ ਅਤੇ ਖੁੱਲ੍ਹੇ 'ਚ ਕੂੜਾ ਸਾੜਨ ਵਰਗੇ ਮੁੱਦਿਆਂ 'ਤੇ ਪ੍ਰਕਾਸ਼ ਪਾਇਆ। ਇਸ ਮਾਮਲੇ 'ਤੇ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ। ਲਗਾਤਾਰ 5 ਦਿਨਾਂ ਤੱਕ ਗੰਭੀਰ ਹਵਾ ਗੁਣਵੱਤਾ ਤੋਂ ਬਾਅਦ ਮੰਗਲਵਾਰ ਸਵੇਰੇ ਦਿੱਲੀ 'ਚ ਪ੍ਰਦੂਸ਼ਣ ਦਾ ਪੱਧਰ 'ਬਹੁਤ ਖ਼ਰਾਬ' ਸ਼੍ਰੇਣੀ 'ਚ ਦਰਜ ਕੀਤਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8