ਧਾਰਾ 370 ''ਤੇ ਸੁਪਰੀਮ ਕੋਰਟ ਦਾ ਫ਼ੈਸਲਾ ਭਗਵਾਨ ਦਾ ਫ਼ੈਸਲਾ ਨਹੀਂ, ਲੜਾਈ ਰਹੇਗੀ ਜਾਰੀ : ਮਹਿਬੂਬਾ ਮੁਫ਼ਤੀ

Monday, Dec 18, 2023 - 11:37 AM (IST)

ਸ਼੍ਰੀਨਗਰ (ਵਾਰਤਾ)- ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਮੁਖੀ ਮਹਿਬੂਬਾ ਮੁਫ਼ਤੀ ਨੇ ਐਤਵਾਰ ਨੂੰ ਕਿਹਾ ਕਿ ਜੰਮੂ ਕਸ਼ਮੀਰ 'ਚ ਧਾਰਾ 370 'ਤੇ ਸਰਵਉੱਚ ਅਦਾਲਤ ਦਾ ਫ਼ੈਸਲਾ ਭਗਵਾਨ ਦਾ ਫ਼ੈਸਲਾ ਨਹੀਂ ਹੈ ਅਤੇ ਲੜਾਈ ਜਾਰੀ ਰਹੇਗੀ। ਮਹਿਬੂਬਾ ਨੇ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਮੀਡੀਆ ਨੂੰ ਕਿਹਾ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਭਗਵਾਨ ਦਾ ਫ਼ੈਸਲਾ ਨਹੀਂ ਹੈ, ਅਸੀਂ ਉਮੀਦਾਂ ਨਹੀਂ ਗੁਆਵਾਂਗੇ ਅਤੇ ਆਪਣੀ ਲੜਾਈ ਜਾਰੀ ਰੱਖਾਂਗੇ। ਸੁਪਰੀਮ ਕੋਰਟ ਨੇ 11 ਦਸੰਬਰ ਨੂੰ ਸੰਵਿਧਾਨ ਦੀ ਧਾਰਾ 370 ਦੇ ਅਧੀਨ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਰੱਦ ਕਰਨ ਦੇ ਕੇਂਦਰ ਸਰਕਾਰ ਦੇ 2019 ਦੇ ਫ਼ੈਸਲੇ ਦੀ ਵੈਧਤਾ ਨੂੰ ਬਰਕਰਾਰ ਰੱਖਿਆ ਸੀ। ਸੁਪਰੀਮ ਕੋਰਟ ਫ਼ੈਸਲੇ ਨੂੰ ਜੰਮੂ ਕਸ਼ਮੀਰ ਦੇ ਰਾਜਨੀਤਕ ਦਲਾਂ ਨੇ ਬਹੁਤ ਦੁਖ਼ਦ ਦੱਸਿਆ ਸੀ।

ਇਹ ਵੀ ਪੜ੍ਹੋ : ਸਰਹੱਦ ਪਾਰ ਤੋਂ ਘੁਸਪੈਠ ਦੀ ਫਿਰਾਕ 'ਚ ਹਨ ਕਰੀਬ 300 ਅੱਤਵਾਦੀ

ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਪਹਿਲੇ ਆਪਣੇ ਫ਼ੈਸਲੇ 'ਚ ਕਿਹਾ ਸੀ ਕਿ ਸੰਵਿਧਾਨ ਸਭਾ ਦੀਆਂ ਸਿਫ਼ਾਰਿਸ਼ਾਂ ਦੇ ਬਿਨਾਂ ਧਾਰਾ 370 ਹਟਾਈ ਨਹੀਂ ਜਾ ਸਕਦੀ। ਅੱਜ ਇਕ ਹੋਰ ਜੱਜ ਨੇ ਇਸ ਖ਼ਿਲਾਫ਼ ਫੈ਼ਸਲਾ ਦਿੱਤਾ ਪਰ ਇਹ ਪਰਮਾਤਮਾ ਦਾ ਫ਼ੈਸਲਾ ਨਹੀਂ ਹੈ ਅਤੇ ਅਸੀਂ ਆਪਣੀ ਲੜਾਈ ਜਾਰੀ ਰੱਖਾਂਗੇ। ਜੰਮੂ ਕਸ਼ਮੀਰ ਦੇ ਲੋਕਾਂ ਨੇ ਕਈ ਸਾਲਾਂ ਤੱਕ ਸੰਘਰਸ਼ ਕੀਤਾ ਹੈ ਅਤੇ ਆਪਣੇ ਜੀਵਨ ਦਾ ਬਲੀਦਾਨ ਦਿੱਤਾ ਹੈ। ਅਸੀਂ ਉਨ੍ਹਾਂ ਦੇ ਬਲੀਦਾਨ ਨੂੰ ਬਰਬਾਦ ਨਹੀਂ ਹੋਣ ਦੇਣਗੇ।'' 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News