ਅਯੁੱਧਿਆ ''ਤੇ ਸੁਪਰੀਮ ਕੋਰਟ ਦਾ ਫੈਸਲਾ ਸਮੂਹਿਕ ਜਿੱਤ ਹੈ: ਸ਼ਾਂਤਾ ਕੁਮਾਰ

11/09/2019 6:12:29 PM

ਧਰਮਸ਼ਾਲਾ—ਸੀਨੀਅਰ ਭਾਜਪਾ ਨੇਤਾ ਅਤੇ ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਨੇ ਅੱਜ ਭਾਵ ਸ਼ਨੀਵਾਰ ਨੂੰ ਕਿਹਾ ਹੈ ਕਿ ਰਾਮ ਜਨਮ ਭੂਮੀ ਮਾਮਲੇ 'ਤੇ ਸੁਪਰੀਮ ਕੋਰਟ ਦਾ ਫੈਸਲਾ ਪੂਰੇ ਭਾਰਤ ਦੀ ਸਮੂਹਿਕ ਜਿੱਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਦਾਲਤ ਨੇ ਆਪਣੇ ਇਤਿਹਾਸਿਕ ਫੈਸਲੇ ਤੋਂ ਪੂਰੇ ਭਾਰਤ ਦੇ ਨਾਲ ਇਨਸਾਫ ਕੀਤਾ ਹੈ। ਉਨ੍ਹਾਂ ਨੇ ਕਿਹਾ, ''ਹਿਮਾਚਲ ਅਤੇ ਵਿਸ਼ੇਸ਼ ਤੌਰ 'ਤੇ ਪਾਲਮਪੁਰ ਦੇ ਲੋਕ ਫੈਸਲੇ ਤੋਂ ਬਹੁਤ ਖੁਸ਼ ਹਨ ਕਿਉਂਕਿ ਤੀਹ ਸਾਲ ਪਹਿਲਾਂ ਪਾਲਮਪੁਰ 'ਚ ਹੀ ਭਾਜਪਾ ਰਾਸ਼ਟਰੀ ਕਾਰਜਕਾਰੀ ਕਮੇਟੀ ਨੇ ਅਯੁੱਧਿਆ 'ਚ ਭਗਵਾਨ ਰਾਮ ਦਾ ਮੰਦਰ ਬਣਾਉਣ ਦਾ ਪ੍ਰਸਤਾਵ ਪਾਸ ਕੀਤਾ ਸੀ।''


Iqbalkaur

Content Editor

Related News