ਸੁਪਰੀਮ ਕੋਰਟ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੇ ਫ਼ੈਸਲੇ ''ਤੇ ਜਤਾਈ ਖੁਸ਼ੀ

Thursday, Jun 03, 2021 - 12:49 PM (IST)

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਸ ਨੂੰ ਇਹ ਸੁਣ ਕੇ ਖੁਸ਼ੀ ਹੈ ਕਿ ਸਰਕਾਰ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਕੋਰਟ ਨੇ ਸੀ.ਬੀ.ਐੱਸ.ਈ. ਅਤੇ ਸੀ.ਆਈ.ਸੀ.ਐੱਸ.ਈ. ਨੂੰ ਅੰਕਾਂ ਦੇ ਮੁਲਾਂਕਣ ਲਈ ਉਦੇਸ਼ ਮਾਪਦੰਡ 2 ਹਫ਼ਤਿਆਂ ਅੰਦਰ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। ਜੱਜ ਏ.ਐੱਮ. ਖਾਨਵਿਲਕਰ ਅਤੇ ਜੱਜ ਦਿਨੇਸ਼ ਮਾਹੇਸ਼ਵਰੀ ਦੀ ਬੈਂਚ ਨੇ ਅਟਾਰਨੀ ਜਨਰਲ ਕੇ.ਕੇ. ਵੇਨੂੰਗੋਪਾਲ ਅਤੇ ਸੀ.ਆਈ.ਐੱਸ.ਸੀ.ਈ. ਵਲੋਂ ਪੇਸ਼ ਵਕੀਲ ਜੇ.ਕੇ. ਦਾਸ ਨੂੰ 2 ਹਫ਼ਤਿਆਂ ਅੰਦਰ ਮਾਪਦੰਡ ਪੇਸ਼ ਕਰਨ ਲਈ ਕਿਹਾ। ਬੈਂਚ ਨੇ ਕਿਹਾ,''ਅਸੀਂ ਖੁਸ਼ ਹਾਂ ਕਿ ਸਰਕਾਰ ਨੇ 12ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਲਿਆ ਹੈ ਪਰ ਅਸੀਂ ਚਾਹੁੰਦੇ ਹਾਂ ਕਿ ਅੰਕਾਂ ਦੇ ਮੁਲਾਂਕਣ ਲਈ ਆਮ ਮਾਪਦੰਡ ਸਾਡੇ ਸਾਹਮਣੇ ਪੇਸ਼ ਕੀਤਾ ਜਾਵੇ।'' ਬੈਂਚ ਨੇ ਸਪੱਸ਼ਟ ਕੀਤਾ ਕਿ ਉਹ ਮਾਪਦੰਡ ਪੇਸ਼ ਕਰਨ ਲਈ ਹੋਰ ਸਮਾਂ ਨਹੀਂ ਦੇਵੇਗੀ, ਕਿਉਂਕਿ ਕਈ ਵਿਦਿਆਰਥੀ ਭਾਰਤ ਅਤੇ ਵਿਦੇਸ਼ 'ਚ ਕਾਲਜਾਂ 'ਚ ਦਾਖ਼ਲੇ ਲੈਣਗੇ।

ਇਹ ਵੀ ਪੜ੍ਹੋ : CBSE 12ਵੀਂ ਦੀ ਪ੍ਰੀਖਿਆ ਰੱਦ, PM ਮੋਦੀ ਦੀ ਬੈਠਕ 'ਚ ਲਿਆ ਗਿਆ ਇਹ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਕਿਹਾ ਕਿ ਉਹ ਅੰਕਾਂ ਦੇ ਮੁਲਾਂਕਣ ਲਈ ਆਮ ਮਾਪਦੰਡਾਂ 'ਤੇ ਗੌਰ ਕਰੇਗਾ ਤਾਂ ਕਿ ਕਿਸੇ ਨੂੰ ਵੀ ਕੋਈ ਇਤਰਾਜ਼ ਹੋਵੇ ਤਾਂ ਉਸ ਨੂੰ ਸੁਲਝਾਇਆ ਜਾ ਸਕੇ। ਬੈਂਚ ਨੇ ਕਿਹਾ,''ਪਟੀਸ਼ਨਕਰਤਾ ਵਲੋਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਦੇ ਨਾਲ ਹੀ ਇਹ ਵੀ ਓਨਾ ਹੀ ਮਹੱਤਵਪੂਰਨ ਹੈ।'' ਸਰਕਾਰ ਨੇ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸੀ.ਬੀ.ਐੱਸ.ਈ. ਦੀ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦਾ ਮੰਗਲਵਾਰ ਨੂੰ ਫ਼ੈਸਲਾ ਲਿਆ। ਮੋਦੀ ਦੀ ਪ੍ਰਧਾਨਗੀ ਵਾਲੀ ਉੱਚ ਪੱਧਰੀ ਬੈਠਕ 'ਚ ਨਾਲ ਹੀ ਇਹ ਫ਼ੈਸਲਾ ਵੀ ਹੋਇਆ ਕਿ ਸੀ.ਬੀ.ਐੱਸ.ਈ. 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜਿਆਂ ਨੂੰ ਸਮੇਂਬੱਧ ਤਰੀਕੇ ਨਾਲ ਉਦੇਸ਼ ਮਾਪਦੰਡ ਅਨੁਸਾਰ ਇਕੱਠੇ ਕਰਨ ਲਈ ਜ਼ਰੂਰੀ ਕਦਮ ਉਠਾਏਗਾ।


DIsha

Content Editor

Related News