ਸੋਸ਼ਲ ਮੀਡੀਆ ਪੋਸਟ ’ਤੇ ਵਿਵਾਦ, ਲੋਕ ਗਾਇਕਾ ਨੇਹਾ ਸਿੰਘ ਰਾਠੌਰ ਨੂੰ ਮਿਲੀ ਪੇਸ਼ਗੀ ਜ਼ਮਾਨਤ

Wednesday, Mar 11, 2026 - 11:24 AM (IST)

ਸੋਸ਼ਲ ਮੀਡੀਆ ਪੋਸਟ ’ਤੇ ਵਿਵਾਦ, ਲੋਕ ਗਾਇਕਾ ਨੇਹਾ ਸਿੰਘ ਰਾਠੌਰ ਨੂੰ ਮਿਲੀ ਪੇਸ਼ਗੀ ਜ਼ਮਾਨਤ

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਲੋਕ ਗਾਇਕਾ ਨੇਹਾ ਸਿੰਘ ਰਾਠੌਰ ਨੂੰ ਪਹਿਲਗਾਮ ਅੱਤਵਾਦੀ ਹਮਲੇ ’ਤੇ ਸੋਸ਼ਲ ਮੀਡੀਆ ਪੋਸਟ ਲਈ ਦਾਇਰ ਇਕ ਮਾਮਲੇ ’ਚ ਮੰਗਲਵਾਰ ਪੇਸ਼ਗੀ ਜ਼ਮਾਨਤ ਦੇ ਦਿੱਤੀ। ਜਸਟਿਸ ਜੇ. ਕੇ. ਮਹੇਸ਼ਵਰੀ ਤੇ ਏ. ਐੱਸ. ਚੰਦੂਰਕਰ ਦੇ ਬੈਂਚ ਨੇ ਨੋਟ ਕੀਤਾ ਕਿ ਰਾਠੌਰ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਪੇਸ਼ ਹੋ ਚੁੱਕੀ ਹੈ ਤੇ ਉਸ ਦਾ ਬਿਆਨ ਦਰਜ ਕੀਤਾ ਜਾ ਚੁੱਕਾ ਹੈ। ਫਿਰ ਬੈਂਚ ਨੇ ਉਸ ਦੀ ਪੇਸ਼ਗੀ ਜ਼ਮਾਨਤ ਦੀ ਪਟੀਸ਼ਨ ਸਵੀਕਾਰ ਕਰ ਲਈ।

ਸੁਪਰੀਮ ਕੋਰਟ ਨੇ ਰਾਠੌਰ ਨੂੰ ਜਾਂਚ ’ਚ ਸਹਿਯੋਗ ਜਾਰੀ ਰੱਖਣ ਦਾ ਨਿਰਦੇਸ਼ ਦਿੱਤਾ। ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਪਿਛਲੇ ਸਾਲ 5 ਦਸੰਬਰ ਨੂੰ ਰਾਠੌਰ ਦੀ ਪੇਸ਼ਗੀ ਜ਼ਮਾਨਤ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ ਤੇ ਉਸ ਨੇ ਸੁਪਰੀਮ ਕੋਰਟ ’ਚ ਇਸ ਨੂੰ ਚੁਣੌਤੀ ਦਿੱਤੀ ਸੀ।


author

cherry

Content Editor

Related News