ਕਿਰਨ ਬੇਦੀ ਦੀ ਪਟੀਸ਼ਨ ''ਤੇ ਸੁਪਰੀਮ ਕੋਰਟ ਨੇ CM ਨਰਾਇਣਸੁਆਮੀ ਨੂੰ ਭੇਜਿਆ ਨੋਟਿਸ
Tuesday, Jun 04, 2019 - 04:39 PM (IST)
ਨਵੀਂ ਦਿੱਲੀ—ਕੇਂਦਰ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਅਤੇ ਮੁੱਖ ਮੰਤਰੀ ਵੀ. ਨਰਾਇਣਸੁਵਾਮੀ ਵਿਚਾਲੇ ਅਧਿਕਾਰਾਂ ਦੀ ਵੰਡ ਨੂੰ ਲੈ ਕੇ ਵਿਰੋਧ ਜਾਰੀ ਹੈ। ਆਪਣੇ ਅਧਿਕਾਰਾਂ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚੀ ਪੁਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਦੀ ਪਟੀਸ਼ਨ 'ਤੇ ਅੱਜ ਸੁਣਵਾਈ ਹੋਈ। ਮਾਮਲੇ 'ਚ ਸੁਪਰੀਮ ਕੋਰਟ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਰਾਇਣਸੁਆਮੀ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 21 ਜੂਨ ਨੂੰ ਹੋਵੇਗੀ।
ਉਪ ਰਾਜਪਾਲ ਕਿਰਨ ਬੇਦੀ ਦੀ ਪਟੀਸ਼ਨ 'ਤੇ ਰਾਜ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਇਸ 'ਚ ਕਿਹਾ ਗਿਆ ਸੀ ਕਿ ਕੈਬਨਿਟ ਦੀ ਬੈਠਕ 'ਚ ਆਰਥਿਕ ਮਾਮਲਿਆਂ ਨੂੰ ਲੈ ਕੇ ਕੋਈ ਫੈਸਲਾ ਲਾਗੂ ਨਾ ਕੀਤਾ ਜਾਵੇ। ਸੁਪਰੀਮ ਕੋਰਟ ਨੇ ਸਰਕਾਰ ਤੋਂ 7 ਜੂਨ ਨੂੰ ਹੋਣ ਵਾਲੀ ਕੈਬਨਿਟ ਦੀ ਬੈਠਕ 'ਚ ਆਰਥਿਕ ਮਾਮਲਿਆਂ 'ਤੇ ਕੋਈ ਵੀ ਫੈਸਲਾ ਨਾ ਕਰਨ ਦਾ ਨਿਰਦੇਸ਼ ਦਿੱਤਾ ਹੈ।
ਹਾਈਕੋਰਟ ਦੇ ਇਸ ਫੈਸਲੇ ਦੇ ਖਿਲਾਫ ਕਿਰਨ ਬੇਦੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਨ੍ਹਾਂ ਨੇ ਸੁਪਰੀਮ ਕੋਰਟ ਨੂੰ ਕਿਹਾ ਸੀ ਕਿ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਪ੍ਰਸ਼ਾਸਨਿਕ ਕੰਟਰੋਲ ਦੇ ਮਸਲੇ 'ਤੇ ਮਦਰਾਸ ਹਾਈਕੋਰਟ ਦੇ ਆਦੇਸ਼ ਦੇ ਕਾਰਨ ਨੌਕਰਸ਼ਾਹੀ 'ਚ ਉਲਝਣਾਂ ਦੀ ਸਥਿਤੀ ਬਣੀ ਹੋਈ ਹੈ।
