ਕਲਕੱਤਾ ਹਾਈ ਕੋਰਟ ਦੇ ਫ਼ੈਸਲੇ ਦੀਆਂ ਪਟੀਸ਼ਨਾਂ ''ਤੇ 24 ਸਤੰਬਰ ਨੂੰ ਸੁਣਵਾਈ ਕਰੇਗੀ SC
Tuesday, Sep 10, 2024 - 01:33 PM (IST)
ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਪੱਛਮੀ ਬੰਗਾਲ ਦੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ 25,753 ਅਧਿਆਪਕਾਂ ਅਤੇ ਗੈਰ-ਅਧਿਆਪਨ ਕਰਮਚਾਰੀਆਂ ਦੀ ਨਿਯੁਕਤੀ ਨੂੰ ਅਯੋਗ ਕਰਾਰ ਦੇਣ ਵਾਲੇ ਕਲਕੱਤਾ ਹਾਈ ਕੋਰਟ ਦੇ ਇਕ ਹੁਕਮ ਵਿਰੁੱਧ 24 ਸਤੰਬਰ ਨੂੰ ਪਟੀਸ਼ਨਾਂ 'ਤੇ ਸੁਣਵਾਈ ਕਰੇਗਾ। ਪੱਛਮੀ ਬੰਗਾਲ ਸਰਕਾਰ ਅਤੇ ਹੋਰਨਾਂ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਜਾਰੀ ਹੋਇਆ ਸਖ਼ਤ ਫਰਮਾਨ, ਦੋ ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਤਰੱਕੀ
ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਉਹ ਕੁਝ ਹੋਰ ਮਾਮਲਿਆਂ ਦੀ ਸੁਣਵਾਈ ਕਾਰਨ ਮੰਗਲਵਾਰ ਨੂੰ ਸੂਚੀਬੱਧ ਪਟੀਸ਼ਨਾਂ 'ਤੇ ਸੁਣਵਾਈ ਕਰਨ ਦੇ ਯੋਗ ਨਹੀਂ ਹੈ। ਚੀਫ਼ ਜਸਟਿਸ ਨੇ ਕਿਹਾ, "ਅਸੀਂ ਇਸ ਨੂੰ 24 ਸਤੰਬਰ ਨੂੰ ਸੂਚੀਬੱਧ ਕਰਾਂਗੇ।" ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਪਟੀਸ਼ਨਾਂ 'ਤੇ 10 ਸਤੰਬਰ ਨੂੰ ਸੁਣਵਾਈ ਕਰੇਗੀ। ਉਨ੍ਹਾਂ ਪਟੀਸ਼ਨਾਂ 'ਤੇ ਧਿਰਾਂ ਨੂੰ ਜਵਾਬ ਦਾਖ਼ਲ ਕਰਨ ਲਈ 16 ਅਗਸਤ ਤੱਕ ਦਾ ਸਮਾਂ ਦਿੱਤਾ ਸੀ। ਹਾਈਕੋਰਟ ਦੇ 22 ਅਪ੍ਰੈਲ ਦੇ ਫ਼ੈਸਲੇ ਖ਼ਿਲਾਫ਼ 33 ਪਟੀਸ਼ਨਾਂ 'ਤੇ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਪੱਛਮੀ ਬੰਗਾਲ ਸਰਕਾਰ ਵੱਲੋਂ ਵੀ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ।
ਇਹ ਵੀ ਪੜ੍ਹੋ - ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8