SC ਨੇ ਅਯੋਗ ਐਲਾਨੇ ਹਿਮਾਚਲ ਦੇ 6 ਬਾਗੀ ਵਿਧਾਇਕਾਂ ਨੂੰ ਪੁੱਛਿਆ-ਤੁਸੀਂ ਹਾਈ ਕੋਰਟ ਕਿਉਂ ਨਹੀਂ ਗਏ?

03/12/2024 5:17:42 PM

ਨਵੀਂ ਦਿੱਲੀ- ਹਿਮਾਚਲ ਪ੍ਰਦੇਸ਼ ਦੇ 6 ਬਾਗੀ ਵਿਧਾਇਕਾਂ ਨੂੰ ਅਯੋਗ ਐਲਾਨ ਕਰਨ ਮਗਰੋਂ ਸਪੀਕਰ ਕੁਲਦੀਪ ਸਿੰਘ ਪਠਾਨੀਆ ਦੇ ਫ਼ੈਸਲੇ ਖਿਲਾਫ਼ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਣ ਵਾਲੀ ਸੁਣਵਾਈ ਟਲ ਗਈ। ਮਾਮਲੇ ਵਿਚ ਹੁਣ ਅਗਲੀ ਸੁਣਵਾਈ 18 ਮਾਰਚ ਨੂੰ ਹੋਵੇਗੀ। ਜਸਟਿਸ ਸੰਜੀਵ ਖੰਨਾ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਪ੍ਰਸ਼ਾਂਤ ਮਿਸ਼ਰਾ ਦੀ ਬੈਂਚ ਨੇ ਪੁੱਛਿਆ ਕਿ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਕਿਉਂ ਨਹੀਂ ਗਏ? ਇਸ ਵਿਚ ਕੀ ਮੌਲਿਕ ਅਧਿਕਾਰ ਹੈ। ਅਦਾਲਤ ਨੇ ਸੁਣਵਾਈ ਟਾਲਦੇ ਹੋਏ ਅਗਲੀ ਤਾਰੀਖ ਤੈਅ ਕਰ ਦਿੱਤੀ ਹੈ।  ਬਾਗੀ ਵਿਧਾਇਕਾਂ 'ਚ ਰਾਜਿੰਦਰ ਰਾਣਾ, ਸੁਧੀਰ ਸ਼ਰਮਾ, ਚੈਤਨਿਆ ਸ਼ਰਮਾ, ਰਵੀ ਠਾਕੁਰ, ਇੰਦਰ ਦੱਤ ਲਖਨਪਾਲ ਅਤੇ ਦੇਵੇਂਦਰ ਕੁਮਾਰ ਸ਼ਾਮਲ ਹਨ।

ਇਹ ਵੀ ਪੜ੍ਹੋ- ਹਿਮਾਚਲ ਪ੍ਰਦੇਸ਼: 6 ਅਯੋਗ ਵਿਧਾਇਕਾਂ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਦੱਸ ਦੇਈਏ ਕਿ 29 ਫਰਵਰੀ ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਪ੍ਰਧਾਨ ਕੁਲਦੀਪ ਸਿੰਘ ਪਠਾਨੀਆ ਨੇ ਕਾਂਗਰਸ ਦੇ 6 ਬਾਗੀ ਵਿਧਾਇਕਾਂ ਨੂੰ ਵ੍ਹਿਪ ਦੀ ਉਲੰਘਣਾ ਕਰਨ ਲਈ ਅਯੋਗ ਐਲਾਨ ਕਰ ਦਿੱਤਾ ਸੀ। ਦਰਅਸਲ ਵ੍ਹਿਪ ਤਹਿਤ ਉਨ੍ਹਾਂ ਨੂੰ ਸਦਨ ਵਿਚ ਹਾਜ਼ਰ ਰਹਿਣ ਅਤੇ ਬਜਟ ਲਈ ਵੋਟ ਪਾਉਣੀ ਸੀ। ਬਾਗੀ ਵਿਧਾਇਕਾਂ ਨੇ 27 ਫਰਵਰੀ ਨੂੰ ਰਾਜ ਸਭਾ ਚੋਣਾਂ ਵਿਚ ਭਾਜਪਾ ਉਮੀਦਵਾਰ ਹਰਸ਼ ਮਹਾਜਨ ਦੇ ਪੱਖ ਵਿਚ ਵੋਟ ਪਾਈ ਸੀ। ਕਾਂਗਰਸ ਦੇ ਸੀਨੀਅਰ ਨੇਤਾ ਅਭਿਸ਼ੇਕ ਸਿੰਘਵੀ ਕਰਾਸ ਵੋਟਿੰਗ ਦੀ ਵਜ੍ਹਾ ਕਰ ਕੇ ਰਾਜ ਸਭਾ ਚੋਣਾਂ ਹਾਰ ਗਏ ਸਨ। ਇਸ ਤੋਂ ਬਾਅਦ ਹਿਮਾਚਲ ਸਰਕਾਰ ਖ਼ਤਰੇ ਵਿਚ ਆ ਗਈ ਸੀ। ਹਾਲਾਂਕਿ ਕਿ ਜਿਵੇਂ-ਤਿਵੇਂ ਸੁੱਖੂ ਸਰਕਾਰ ਬਚ ਗਈ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਨੇ ਕਰਾਸ ਵੋਟਿੰਗ ਕਰਨ ਵਾਲੇ ਕਾਂਗਰਸ ਦੇ 6 ਬਾਗੀ ਵਿਧਾਇਕਾਂ ਨੂੰ ਅਯੋਗ ਕਰਾਰ ਦੇ ਦਿੱਤਾ ਸੀ।

ਇਹ ਵੀ ਪੜ੍ਹੋ- ਵੱਡੀ ਖ਼ਬਰ; ਹਰਿਆਣਾ ਦੇ CM ਮਨੋਹਰ ਲਾਲ ਖੱਟੜ ਨੇ ਦਿੱਤਾ ਅਸਤੀਫ਼ਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Tanu

Content Editor

Related News