ਸੰਜੇ ਕੁੰਡੂ ਨੂੰ DGP ਅਹੁਦੇ ਤੋਂ ਹਟਾਉਣ ''ਤੇ ਸੁਪਰੀਮ ਕੋਰਟ ਨੇ ਲਗਾਈ ਅੰਤਰਿਮ ਰੋਕ

01/03/2024 4:39:14 PM

ਨਵੀਂ ਦਿੱਲੀ (ਵਾਰਤਾ)- ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਦੇ ਪੁਲਸ ਡਾਇਰੈਕਟਰ ਜਨਰਲ ਅਹੁਦੇ ਤੋਂ ਸੀਨੀਅਰ ਪੁਲਸ ਅਧਿਕਾਰੀ ਸੰਜੇ ਕੁੰਡੂ ਦਾ ਤਬਾਦਲਾ ਕਰਨ ਦੇ ਹਾਈ ਕੋਰਟ ਦੇ ਆਦੇਸ਼ 'ਤੇ ਬੁੱਧਵਾਰ ਨੂੰ ਅੰਤਰਿਮ ਰੋਕ ਲਗਾ ਦਿੱਤੀ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜੱਜ ਜੇ.ਬੀ. ਪਾਰਦੀਵਾਲਾ ਅਤੇ ਜੱਜ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਹਾਈ ਕੋਰਟ ਦੇ ਫ਼ੈਸਲੇ ਦੇ ਅਧੀਨ ਰਾਜ ਸਰਕਾਰ ਵਲੋਂ ਜਾਰੀ ਤਬਾਦਲੇ ਦੇ ਆਦੇਸ਼ ਨੂੰ ਉਦੋਂ ਤੱਕ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ, ਜਦੋਂ ਤੱਕ ਹਾਈ ਕੋਰਟ ਕੁੰਡੂ ਦੀ 'ਰਿਕਾਲ' ਪਟੀਸ਼ਨ 'ਤੇ ਫ਼ੈਸਲਾ ਨਹੀਂ ਲੈ ਲੈਂਦਾ। ਬੈਂਚ ਨੇ ਪਟੀਸ਼ਨਕਰਤਾ ਨੂੰ ਹਾਈ ਕੋਰਟ ਦੇ ਸਾਹਮਣੇ ਉਸ ਦੇ 26 ਦਸੰਬਰ 2023 ਦੇ ਆਦੇਸ਼ 'ਤੇ ਮੁੜ ਵਿਚਾਰ ਕਰਨ ਲਈ ਅਰਜ਼ੀ ਕਰਨ ਦੀ ਅਪੀਲ ਦਿੱਤੀ। ਨਾਲ ਹੀ, ਹਾਈ ਕੋਰਟ ਤੋਂ ਉਨ੍ਹਾਂ ਦੀ ਅਰਜ਼ੀ 'ਤੇ ਵਿਚਾਰ ਕਰਨ ਲਈ ਕਿਹਾ। ਬੈਂਚ ਨੇ ਸੀਨੀਅਰ ਪੁਲਸ ਅਧਿਕਾਰੀ ਦੀ ਪਟੀਸ਼ਨ 'ਤੇ ਜਲਦ ਸੁਣਵਾਈ ਕਰਨ ਦੀ ਗੁਹਾਰ ਮੰਗਲਵਾਰ ਨੂੰ ਸਵੀਕਾਰ ਕਰਦੇ ਹੋਏ ਮਾਮਲੇ ਨੂੰ ਤਿੰਨ ਜਨਵਰੀ ਲਈ ਸੂਚੀਬੱਧ ਕਰਨ ਦਾ ਆਦੇਸ਼ ਦਿੱਤਾ ਸੀ। 

ਇਹ ਵੀ ਪੜ੍ਹੋ : ਹਾਈ ਕੋਰਟ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ DGP ਅਤੇ SP ਨੂੰ ਹਟਾਉਣ ਦੇ ਦਿੱਤੇ ਹੁਕਮ

ਬੈਂਚ ਦੇ ਸਾਹਮਣੇ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਨੇ 'ਵਿਸ਼ੇਸ਼ ਜ਼ਿਕਰ' ਦੌਰਾਨ ਪੁਲਸ ਅਧਿਕਾਰੀ ਦਾ ਪੱਖ ਰੱਖਿਆ ਸੀ। ਉਨ੍ਹਾਂ ਨੇ ਇਹ ਦਾਅਵਾ ਕਰਦੇ ਹੋਏ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਗੁਹਾਰ ਲਗਾਈ ਕਿ ਹਾਈ ਕੋਰਟ ਨੇ ਪਟੀਸ਼ਨਕਰਤਾ ਦੇ ਤਬਾਦਲੇ ਦਾ ਆਦੇਸ਼ ਬਿਨਾਂ ਉਨ੍ਹਾਂ ਦਾ ਪੱਖ ਸੁਣੇ ਪਾਸ ਕੀਤਾ ਸੀ। ਹਾਈ ਕੋਰਟ ਨੇ ਇਕ ਵਪਾਰੀ ਨੂੰ ਧਮਕੀ ਦੇਣ ਦੇ ਮਾਮਲੇ ਦੀ ਜਾਂਚ ਦੀ ਮੰਗ ਵਾਲੀ ਪਟੀਸ਼ਨ 'ਤੇ 26 ਦਸੰਬਰ ਨੂੰ ਆਦੇਸ਼ ਪਾਸ ਕੀਤਾ ਸੀ। ਅਦਾਲਤ ਨੇ ਸ਼੍ਰੀ ਕੁੰਡੂ ਅਤੇ ਰਾਜ ਦੇ ਕਾਂਗੜਾ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਦਾ ਤਬਾਦਲਾ ਕਰਨ ਦਾ ਨਿਰਦੇਸ਼ ਰਾਜ ਸਰਕਾਰ ਨੂੰ ਦਿੱਤਾ ਸੀ। ਹਾਈ ਕੋਰਟ ਨੇ ਵਪਾਰੀ ਦੀ ਪਟੀਸ਼ਨ 'ਤੇ ਨਿਰਪੱਖ ਜਾਂਚ ਲਈ ਦੋਵੇਂ ਪੁਲਸ ਅਧਿਕਾਰੀਆਂ ਨੂੰ ਟਰਾਂਸਫਰ ਕਰਨ ਦਾ ਆਦੇਸ਼ ਦਿੱਤਾ ਸੀ। ਹਿਮਾਚਲ ਸਰਕਾਰ ਨੇ ਅਦਾਲਤੀ ਆਦੇਸ਼ 'ਤੇ ਅਮਲ ਕਰਦੇ ਹੋਏ ਸ਼੍ਰੀ ਕੁੰਡੂ ਨੂੰ ਪੁਲਸ ਡਾਇਰੈਕਟਰ ਜਨਰਲ ਦੇ ਅਹੁਦੇ ਤੋਂ ਆਯੂਸ਼ ਵਿਭਾਗ 'ਚ ਪ੍ਰਮੁੱਖ ਸਕੱਤਰ ਦੇ ਅਹੁਦੇ 'ਤੇ ਟਰਾਂਸਫਰ ਕਰ ਦਿੱਤਾ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

DIsha

This news is Content Editor DIsha