ਇੱਛਾ ਮੌਤ ਮੰਗਣ ਵਾਲੀ ਮਹਿਲਾ ਜੱਜ ਦੀ ਵਾਇਰਲ ਚਿੱਠੀ 'ਤੇ ਐਕਸ਼ਨ 'ਚ SC, ਇਲਾਹਾਬਾਦ ਹਾਈ ਕੋਰਟ ਤੋਂ ਮੰਗੀ ਰਿਪੋਰਟ

Friday, Dec 15, 2023 - 12:28 PM (IST)

ਇੱਛਾ ਮੌਤ ਮੰਗਣ ਵਾਲੀ ਮਹਿਲਾ ਜੱਜ ਦੀ ਵਾਇਰਲ ਚਿੱਠੀ 'ਤੇ ਐਕਸ਼ਨ 'ਚ SC, ਇਲਾਹਾਬਾਦ ਹਾਈ ਕੋਰਟ ਤੋਂ ਮੰਗੀ ਰਿਪੋਰਟ

ਬਾਂਦਾ- ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਦੀ ਮਹਿਲਾ ਜੱਜ ਦੀ ਵਾਇਰਲ ਚਿੱਠੀ 'ਤੇ ਸੁਪਰੀਮ ਕੋਰਟ ਨੇ ਨੋਟਿਸ ਲਿਆ ਹੈ। ਬਾਂਦਾ ਦੀ ਮਹਿਲਾ ਜੱਜ ਦੀ ਵਾਇਰਲ ਚਿੱਠੀ 'ਤੇ ਸੁਪਰੀਮ ਕੋਰਟ ਨੇ ਦਖ਼ਲ ਦਿੱਤਾ ਹੈ। ਚੀਫ ਜਸਟਿਸ ਡੀ. ਵਾਈ. ਚੰਦਰਚੂੜ ਨੇ ਇਲਾਹਾਬਾਦ ਹਾਈ ਕੋਰਟ ਤੋਂ ਇਸ ਮਾਮਲੇ ਵਿਚ ਸਟੇਟਸ ਰਿਪੋਰਟ ਮੰਗੀ ਹੈ। ਇਸ ਸਬੰਧ ਵਿਚ ਉਨ੍ਹਾਂ ਨੇ ਇਕ ਚਿੱਠੀ ਭੇਜੀ ਹੈ, ਜਿਸ ਵਿਚ ਜ਼ਿਲ੍ਹਾ ਜੱਜ ਵਲੋਂ ਯੌਨ ਸ਼ੋਸ਼ਣ ਕਰਨ ਦਾ ਵੀ ਗੰਭੀਰ ਦੋਸ਼ ਲਾਇਆ ਗਿਆ ਹੈ।

ਇਹ ਵੀ ਪੜ੍ਹੋ-  ਮਹਿਲਾ ਜੱਜ ਨੇ ਚੀਫ ਜਸਟਿਸ ਤੋਂ ਮੰਗੀ ਇੱਛਾ ਮੌਤ, ਅਦਾਲਤ ’ਚ ਹੋਇਆ ਸੀ ਸ਼ੋਸ਼ਣ

ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਦੀ ਮਹਿਲਾ ਜੱਜ ਨੇ ਚੀਫ਼ ਜਸਟਿਸ ਚੰਦਰਚੂੜ ਨੂੰ ਲਿਖੀ ਚਿੱਠੀ 'ਚ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਇੱਛਾ ਮੌਤ ਦੀ ਆਗਿਆ ਦਿੱਤੀ ਜਾਵੇ। ਚਿੱਠੀ 'ਚ ਗੰਭੀਰ ਦੋਸ਼ ਲਾਇਆ ਗਿਆ ਹੈ ਕਿ ਇਕ ਜ਼ਿਲ੍ਹਾ ਜੱਜ ਵਲੋਂ ਉਸ ਦਾ ਯੌਨ ਸ਼ੋਸ਼ਣ ਕੀਤਾ ਗਿਆ। ਮਹਿਲਾ ਜੱਜ ਦਾ ਦੋਸ਼ ਹੈ ਕਿ ਬਾਰਾਬੰਕੀ 'ਚ ਤਾਇਨਾਤੀ ਦੌਰਾਨ ਜ਼ਿਲ੍ਹਾ ਜੱਜ ਵਲੋਂ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਗਿਆ। ਉਹ ਉਸ ਨੂੰ ਰਾਤ 'ਚ ਮਿਲਣ ਨੂੰ ਕਹਿੰਦੇ ਹਨ। ਮਹਿਲਾ ਜੱਜ ਦਾ ਕਹਿਣਾ ਹੈ ਕਿ ਇਸ ਬਾਰੇ ਉਨ੍ਹਾਂ ਨੇ ਕਈ ਵਾਰ ਸ਼ਿਕਾਇਤ ਕੀਤੀ ਸੀ। ਇਲਾਹਾਬਾਦ ਵਿਚ ਅਪੀਲੀ ਅਦਾਲਤ ਸਮੇਤ ਸਾਰੇ ਫੋਰਮਾਂ ਤੱਕ ਪਹੁੰਚ ਕੀਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਜਿਸ ਤੋਂ ਨਿਰਾਸ਼ ਹੋ ਕੇ ਹੁਣ ਅਖ਼ੀਰ 'ਚ ਉਸ ਨੇ ਮੁੱਖ ਜੱਜ ਨੂੰ ਚਿੱਠੀ ਭੇਜੀ ਹੈ।

ਇਹ ਵੀ ਪੜ੍ਹੋ-  ਸੰਸਦ ਦੀ ਸੁਰੱਖਿਆ ’ਤੇ ਹਰ ਮਿੰਟ ’ਚ ਖਰਚ ਹੁੰਦੇ ਹਨ 2.5 ਲੱਖ

PunjabKesari

ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਦੇਰ ਰਾਤ ਚੀਫ਼ ਜਸਟਿਸ ਚੰਦਰਚੂੜ ਨੇ ਸੁਪਰੀਮ ਕੋਰਟ ਦੇ ਸੈਕਟਰੀ ਜਨਰਲ ਅਤੁਲ ਐੱਮ. ਕੁਰਹੇਕਰ ਨੂੰ ਇਲਾਹਾਬਾਦ ਹਾਈ ਕੋਰਟ ਪ੍ਰਸ਼ਾਸਨ ਤੋਂ ਸਟੇਟਸ ਰਿਪੋਰਟ ਮੰਗਣ ਨੂੰ ਕਿਹਾ। ਇਲਾਹਾਬਾਦ ਹਾਈ ਕੋਰਟ ਦੇ ਰਜਿਸਟਰਾਰ ਨੂੰ ਚਿੱਠੀ ਲਿਖ ਕੇ ਮਹਿਲਾ ਜੱਜ ਵਲੋਂ ਦਿੱਤੀ ਗਈ ਸਾਰੀ ਸ਼ਿਕਾਇਤਾਂ ਦੀ ਜਾਣਕਾਰੀ ਮੰਗੀ ਹੈ। ਇਸ ਦੇ ਨਾਲ ਹੀ ਸ਼ਿਕਾਇਤ ਨਾਲ ਨਜਿੱਠਣ ਵਾਲੀ ਅੰਦਰੂਨੀ ਸ਼ਿਕਾਇਤ ਕਮੇਟੀ ਦੇ ਸਾਹਮਣੇ ਕਾਰਵਾਈ ਦੀ ਸਥਿਤੀ ਬਾਰੇ ਪੁੱਛਿਆ ਹੈ। ਜ਼ਿਕਰਯੋਗ ਹੈ ਕਿ ਮਹਿਲਾ ਜੱਜ ਦੀ ਚਿੱਠੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਹ ਕਦਮ ਚੁੱਕਿਆ ਹੈ। 

ਇਹ ਵੀ ਪੜ੍ਹੋ- ਮਹਾਦੇਵ ਐਪ: ਜਾਣੋ ਕਿਵੇਂ ਕਿੰਗਪਿਨ ਰਵੀ ਉੱਪਲ ਟਾਇਰਾਂ ਦੀ ਦੁਕਾਨ ਤੋਂ ਪਹੁੰਚ ਗਿਆ 6000 ਕਰੋੜ ਦੇ ਕਾਰੋਬਾਰ ਤਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Tanu

Content Editor

Related News